08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਰਾਮਗੜ੍ਹੀਆ ਅਕਾਲ ਜਥੇਬੰਦੀ ਨੇ ਸੂਬੇ ਦੇ ਸਾਰੇ ਹਲਕਿਆਂ ’ਚ ਮਜ਼ਬੂਤ ਪਹਿਚਾਣ ਬਣਾਈ- ਸਿਕੰਦਰ ਖੋਖਰ

ਬਠਿੰਡਾ, 8 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)-ਰਾਮਗੜ੍ਹੀਆ ਅਕਾਲ ਜਥੇਬੰਦੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਿਕੰਦਰ ਸਿੰਘ ਖੋਖਰ ਨੇ ਕਿਹਾ ਕਿ ਥੋੜੇ ਸਮੇਂ ਅੰਦਰ ਹੀ ਜਥੇਬੰਦੀ ਨੇ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ’ਚ ਜਥੇਬੰਦਕ ਢਾਂਚੇ ਖੜਾ ਕਰਦੇ ਹੋਏ ਮਜ਼ਬੂਤ ਪਹਿਚਾਣ ਬਣਾਈ ਹੈ, ਜਿਸ ਵਿਚ ਰਾਮਗੜ੍ਹੀਆ ਭਾਈਚਾਰੇ ਦੇ ਲੋਕਾਂ ਨੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਹਿਯੋਗ ਕੀਤਾ ਹੈ। ਸਿਕੰਦਰ ਸਿੰਘ ਖੋਖਰ ਨੇ ਕਿਹਾ ਕਿ ਪੰਜਾਬ ਭਰ ਵਿਚ ਰਾਮਗੜ੍ਹੀਆ ਭਾਈਚਾਰੇ ਨੂੰ ਸੰਖਿਆ ਦੇ ਅਨੁਸਾਰ ਸਿਆਸੀ ਪੱਖ ਤੋਂ ਕਦੇ ਬਣਦਾ ਮਾਨ-ਸਨਮਾਨ ਨਹੀਂ ਦਿੱਤਾ ਗਿਆ ਤੇ ਨਾ ਹੀ ਇਸ ਵਰਗ ਦੇ ਮਸਲੇ ਅਤੇ ਮੰਗਾਂ ਕਦੇ ਸੁਣੇ-ਵਿਚਾਰੇ ਗਏ ਹਨ।

Ad Position 21
No active advertisement
ਅਜੀਤ ਡੈਸਕ 09-10-2026
ਬਠਿੰਡਾ, 8 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)-ਰਾਮਗੜ੍ਹੀਆ ਅਕਾਲ ਜਥੇਬੰਦੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਿਕੰਦਰ ਸਿੰਘ ਖੋਖਰ ਨੇ ਕਿਹਾ ਕਿ ਥੋੜੇ ਸਮੇਂ ਅੰਦਰ ਹੀ ਜਥੇਬੰਦੀ ਨੇ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ’ਚ ਜਥੇਬੰਦਕ ਢਾਂਚੇ ਖੜਾ ਕਰਦੇ ਹੋਏ ਮਜ਼ਬੂਤ ਪਹਿਚਾਣ ਬਣਾਈ ਹੈ, ਜਿਸ ਵਿਚ ਰਾਮਗੜ੍ਹੀਆ ਭਾਈਚਾਰੇ ਦੇ ਲੋਕਾਂ ਨੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਹਿਯੋਗ ਕੀਤਾ ਹੈ। ਸਿਕੰਦਰ ਸਿੰਘ ਖੋਖਰ ਨੇ ਕਿਹਾ ਕਿ ਪੰਜਾਬ ਭਰ ਵਿਚ ਰਾਮਗੜ੍ਹੀਆ ਭਾਈਚਾਰੇ ਨੂੰ ਸੰਖਿਆ ਦੇ ਅਨੁਸਾਰ ਸਿਆਸੀ ਪੱਖ ਤੋਂ ਕਦੇ ਬਣਦਾ ਮਾਨ-ਸਨਮਾਨ ਨਹੀਂ ਦਿੱਤਾ ਗਿਆ ਤੇ ਨਾ ਹੀ ਇਸ ਵਰਗ ਦੇ ਮਸਲੇ ਅਤੇ ਮੰਗਾਂ ਕਦੇ ਸੁਣੇ-ਵਿਚਾਰੇ ਗਏ ਹਨ। ਇਸ ਦੇ ਤਹਿਤ ਜਥੇਬੰਦੀ ਦੇ ਕੌਮੀ ਸੰਚਾਲਕ ਹਰਜੀਤ ਸਿੰਘ ਰਾਮਗੜ੍ਹੀਆ ਦੇ ਦਿਸ਼ਾ - ਨਿਰਦੇਸ਼ ਅਤੇ ਪੰਜਾਬ ਪ੍ਰਧਾਨ ਗੁਰਮੀਤ ਸਿੰਘ ਰਾਮਗੜ੍ਹੀਆ ਦੀ ਅਗਵਾਈ ਹੇਠ ਜਥੇਬੰਦੀ ਵਲੋਂ ਆਪਣੀ ਭਾਈਚਾਰਕ ਸਾਂਝ ਅਤੇ ਏਕਤਾ ਨੂੰ ਹੋਰ ਮਜ਼ਬੂਤ ਕਰਦੇ ਹੋਏ ਆਉਣ ਵਾਲੇ ਦਿਨਾਂ ਅੰਦਰ ਸੂਬੇ ਦੇ ਵਿਧਾਨ ਸਭਾ ਹਲਕਿਆਂ ਦੇ ਇੰਚਾਰਜਾਂ ਨਾਲ ਮੀਟਿੰਗਾਂ ਕਰਕੇ ਸਰਗਰਮੀਆਂ ਤੇਜ਼ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਛੇਤੀ ਸੂਬਾ ਕਮੇਟੀ ਵਿਚ ਨਵੇਂ ਆਗੂ ਸ਼ਾਮਲ ਕੀਤੇ ਜਾਣਗੇ ਅਤੇ ਦੋ ਦਰਜਨ ਹਲਕਿਆਂ ਦੀਆਂ ਟੀਮਾਂ ਵਿਚ ਮਿਹਨਤੀ ਅਤੇ ਸਰਗਰਮ ਨੌਜਵਾਨਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਜਾਣਗੀਆਂ, ਤਾਂ ਜੋ ਜਥੇਬੰਦੀ ਦਾ ਵਿਸਥਾਰ ਕਰਦਿਆਂ ਹੋਰ ਮਜ਼ਬੂਤ ਕੀਤਾ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਖ਼ਿਲਾਫ਼ ਪਿੰਡ-ਪਿੰਡ ਜਾਗਰੂਕਤਾ ਮੁਹਿੰਮ ਜਾਰੀ ਵਿਧਾਇਕ ਬਲਕਾਰ ਸਿੱਧੂ ਵਲੋਂ ਕੋਠੇ ਰੱਥੜੀਆਂ, ਮਹਿਰਾਜ ਖੁਰਦ ਵਿਖੇ ਮੀ... ਅਗਲੀ ਖ਼ਬਰ ਆਲਮਗੀਰ ਗੁਰਦੁਆਰਾ ਸਾਹਿਬ ਵਿਖੇ ਵਾਪਰੀ ਘਟਨਾ ਦੀ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਵਲੋਂ ਕਰੜੀ ਨਿੰਦ...
Ad Position 24