08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

‘ਵਿੱਕੀ ਮਿੱਡੂਖੇੜਾ ਫਾਊਂਡੇਸ਼ਨ’ ਨੇ ਨਸ਼ਿਆਂ ਖ਼ਿਲਾਫ਼ ਬਠਿੰਡਾ ’ਚ ਕੱਢਿਆ ਜਾਗਰੂਕਤਾ ਮਾਰਚ

ਬਠਿੰਡਾ, 8 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-‘ਵਿੱਕੀ ਮਿੱਡੂਖੇੜਾ ਫਾਊਂਡੇਸ਼ਨ’ ਵਲੋਂ ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਗਈ ਮੁਹਿੰਮ ਦੇ ਤਹਿਤ ਅੱਜ ਬਠਿੰਡਾ ’ਚ ਵਿਸ਼ਾਲ ਜਾਗਰੂਕਤਾ ਮਾਰਚ ਕੱਢਿਆ ਗਿਆ, ਜਿਸ ਦੀ ਅਗਵਾਈ ਫਾਊਂਡੇਸ਼ਨ ਦੇ ਸੰਸਥਾਪਕ ਅਜੈਪਾਲ ਸਿੰਘ ਮਿੱਡੂਖੇੜਾ ਨੇ ਕੀਤੀ। ਇਹ ਮਾਰਚ ਸਥਾਨਕ ਫਾਇਰ ਬ੍ਰਿਗੇਡ ਚੌਕ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਪ੍ਰਮੁੱਖ ਬਾਜ਼ਾਰਾਂ ਵਿਚੋਂ ਦੀ ਹੁੰਦਾ ਹੋਇਆ ਮੁੜ ਫਾਇਰ ਬ੍ਰਿਗੇਡ ਚੌਕ ਵਿਚ ਸਮਾਪਤ ਹੋਇਆ।

Ad Position 21
No active advertisement
ਅਜੀਤ ਡੈਸਕ 09-10-2026
ਬਠਿੰਡਾ, 8 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-‘ਵਿੱਕੀ ਮਿੱਡੂਖੇੜਾ ਫਾਊਂਡੇਸ਼ਨ’ ਵਲੋਂ ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਗਈ ਮੁਹਿੰਮ ਦੇ ਤਹਿਤ ਅੱਜ ਬਠਿੰਡਾ ’ਚ ਵਿਸ਼ਾਲ ਜਾਗਰੂਕਤਾ ਮਾਰਚ ਕੱਢਿਆ ਗਿਆ, ਜਿਸ ਦੀ ਅਗਵਾਈ ਫਾਊਂਡੇਸ਼ਨ ਦੇ ਸੰਸਥਾਪਕ ਅਜੈਪਾਲ ਸਿੰਘ ਮਿੱਡੂਖੇੜਾ ਨੇ ਕੀਤੀ। ਇਹ ਮਾਰਚ ਸਥਾਨਕ ਫਾਇਰ ਬ੍ਰਿਗੇਡ ਚੌਕ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਪ੍ਰਮੁੱਖ ਬਾਜ਼ਾਰਾਂ ਵਿਚੋਂ ਦੀ ਹੁੰਦਾ ਹੋਇਆ ਮੁੜ ਫਾਇਰ ਬ੍ਰਿਗੇਡ ਚੌਕ ਵਿਚ ਸਮਾਪਤ ਹੋਇਆ। ਇਸ ਮੌਕੇ ਨੌਜਵਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਅਜੈਪਾਲ ਸਿੰਘ ਮਿੱਡੂਖੇੜਾ ਨੇ ਕਿਹਾ ਕਿ ਪੰਜਾਬ ਵਿਚ ਇਸੇ ਸਮੇਂ ਜੇਕਰ ਸਭ ਤੋਂ ਗੰਭੀਰ ਅਤੇ ਚਿੰਤਾਂ ਦਾ ਮੁੱਦਾ ਹੈ ਤਾਂ, ਉਹ ਨਸ਼ੇ ਹਨ, ਜਿੰਨਾਂ ਨੂੰ ਠੱਲ੍ਹ ਪਾਉਣ ਲਈ ਸਾਰੇ ਲੋਕਾਂ ਅਤੇ ਧਿਰਾਂ ਨੂੰ ਇੱਕਜੁੱਟ ਹੋਣਾ ਚਾਹੀਦਾ ਹੈ। ਉਨ੍ਹਾਂ ਦੀ ਸੰਸਥਾ ਜਿੱਥੇ ਪੰਜਾਬ ਨੂੰ ਹਰਿਆ-ਭਰਿਆ ਬਣਾਉਣ ਲਈ ਰੁੱਖ ਲਗਾਉਣ ਦੀ ਮੁਹਿੰਮ ਚਲਾ ਰਹੀ ਹੈ, ਉੱਥੇ ਪਿਛਲੇ ਸਾਲ ਤੋਂ ਨਸ਼ਿਆਂ ਦੇ ਖ਼ਿਲਾਫ਼ ਵੀ ਮੁਹਿੰਮ ਵਿੱਢੀ ਗਈ ਤੇ ਇਸ ਮੁਹਿੰਮ ਤਹਿਤ ਮੋਹਾਲੀ ਤੋਂ ਬਾਅਦ ਅੱਜ ਬਠਿੰਡਾ ਵਿਚ ਸੈਂਕੜੇ ਨੌਜਵਾਨਾਂ ਵਲੋਂ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਮਾਰਚ ਕੱਢਿਆ ਗਿਆ ਹੈ ਤੇ ਇਹ ਮਾਰਚ ਪੰਜਾਬ ਦੇ ਸਾਰੇ ਮੁੱਖ ਸ਼ਹਿਰਾਂ ਵਿਚ ਕੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਨਾਮੁਰਾਦ ਬਿਮਾਰੀ ਦੀ ਲਪੇਟ ਵਿਚ ਆਉਣ ਤੋਂ ਬਚਣ ਲਈ ਨੌਜਵਾਨ ਵਰਗ ਨੂੰ ਖੇਡਾਂ ਦੇ ਨਾਲ ਜੁੜਨਾ ਚਾਹੀਦਾ ਹੈ ਤੇ ਇਸ ਉਪਰਾਲੇ ਲਈ ਵੀ ਫਾਊਂਡੇਸ਼ਨ ਲਗਾਤਾਰ ਯਤਨ ਕਰ ਰਹੀ ਹੈ। ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਅਤੇ ਭਾਜਪਾ ਵਲੋਂ ਪੰਜਾਬ ’ਚ ਕੱਢੀ ਗਈ ਨਸ਼ਾ ਵਿਰੋਧੀ ਯਾਤਰਾ ਬਾਰੇ ਬੋਲਦੇ ਹੋਏ ਅਜੈਪਾਲ ਸਿੰਘ ਮਿੱਡੂਖੇੜਾ ਨੇ ਕਿਹਾ ਕਿ ਇਸ ਮਾਮਲੇ ’ਚ ਸਾਰੀਆਂ ਧਿਰਾਂ ਨੂੰ ਇੱਕਜੁੱਟ ਹੋ ਕੇ ਲੜਾਈ ਲੜਣ ਦੀ ਲੋੜ ਹੈ, ਜੇਕਰ ਸਮੇਂ ਸਿਰ ਨਸ਼ਿਆਂ ਨੂੰ ਠੱਲ੍ਹ ਨਾ ਪਾਈ ਗਈ ਤਾਂ ਇਹ ਨਾਮੁਰਾਦ ਬਿਮਾਰੀ ਪੰਜਾਬ ਦੀ ਨੌਜਵਾਨੀ ਨੂੰ ਖੋਖਲਾ ਕਰ ਦੇਵੇਗੀ।
Ad Position 22
No active advertisement
ਪਿਛਲੀ ਖ਼ਬਰ ਸਮਾਧ ਬਾਬਾ ਸਰਬੰਗੀ ਪ੍ਰਬੰਧਕ ਕਮੇਟੀ ਦੀ ਸਰਬਸੰਮਤੀ ਨਾਲ ਚੋਣ ਅਗਲੀ ਖ਼ਬਰ ਏਸ਼ੀਅਨ ਖੇਡਾਂ ’ਚ ਦੋ ਤਗਮੇ ਜਿੱਤਣ ਵਾਲੀ ਪਰੀਨਾਜ਼ ਕੌਰ ਧਾਲੀਵਾਲ ਦਾ ਜਥੇਦਾਰ ਬਾਬਾ ਟੇਕ ਸਿੰਘ ਵਲੋਂ ਸਨਮਾਨ
Ad Position 24