08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਮਿਸ਼ਨ 2027 ਤਹਿਤ ‘ਆਪ’ ਵਲੋਂ ਘਰ-ਘਰ ਪੈਂਫ਼ਲਿਟ ਵੰਡਣ ਦੀ ਮੁਹਿੰਮ ਜਾਰੀ

ਸੰਗਤ ਮੰਡੀ, 8 ਅਕਤੂਬਰ (ਸੁਖਤੇਜ ਧਾਲੀਵਾਲ)- ਬਠਿੰਡਾ ਦਿਹਾਤੀ ਦੇ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਪੰਜਾਬ ਸਰਕਾਰ ਦੀਆਂ ਸਾਢੇ ਚਾਰ ਸਾਲਾਂ ਦੀਆਂ ਪ੍ਰਾਪਤੀਆਂ ਲੋਕਾਂ ਤੱਕ ਪਹੁੰਚਾਉਣ ਲਈ ਆਮ ਆਦਮੀ ਪਾਰਟੀ ਵਲੋਂ ‘ਮਿਸ਼ਨ 2027’ ਤਹਿਤ ਘਰ-ਘਰ ਪੈਂਫ਼ਲਿਟ ਵੰਡਣ ਦੀ ਮੁਹਿੰਮ ਤਹਿਤ ਹਲਕੇ ਦੇ ਪਿੰਡ ਝੁੰਬਾ ਵਿਖੇ ਆਪਣੇ ਪਾਰਟੀ ਵਰਕਰਾਂ ਸਮੇਤ ਪੁੱਜੇ। ਬਠਿੰਡਾ ਦਿਹਾਤੀ ਦੇ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਨੇ ਕਿਹਾ ਕਿ ਪਾਰਟੀ ਦੇ ਜੁਝਾਰੂ ਵਰਕਰਾਂ ਨਾਲ ਪਿੰਡਾਂ ਵਿਚ ਘਰ-ਘਰ ਜਾ ਕੇ ਸਰਕਾਰ ਦੀਆਂ ਲੋਕ ਪੱਖੀ ਸਕੀਮਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 09-10-2026
ਸੰਗਤ ਮੰਡੀ, 8 ਅਕਤੂਬਰ (ਸੁਖਤੇਜ ਧਾਲੀਵਾਲ)- ਬਠਿੰਡਾ ਦਿਹਾਤੀ ਦੇ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਪੰਜਾਬ ਸਰਕਾਰ ਦੀਆਂ ਸਾਢੇ ਚਾਰ ਸਾਲਾਂ ਦੀਆਂ ਪ੍ਰਾਪਤੀਆਂ ਲੋਕਾਂ ਤੱਕ ਪਹੁੰਚਾਉਣ ਲਈ ਆਮ ਆਦਮੀ ਪਾਰਟੀ ਵਲੋਂ ‘ਮਿਸ਼ਨ 2027’ ਤਹਿਤ ਘਰ-ਘਰ ਪੈਂਫ਼ਲਿਟ ਵੰਡਣ ਦੀ ਮੁਹਿੰਮ ਤਹਿਤ ਹਲਕੇ ਦੇ ਪਿੰਡ ਝੁੰਬਾ ਵਿਖੇ ਆਪਣੇ ਪਾਰਟੀ ਵਰਕਰਾਂ ਸਮੇਤ ਪੁੱਜੇ। ਬਠਿੰਡਾ ਦਿਹਾਤੀ ਦੇ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਨੇ ਕਿਹਾ ਕਿ ਪਾਰਟੀ ਦੇ ਜੁਝਾਰੂ ਵਰਕਰਾਂ ਨਾਲ ਪਿੰਡਾਂ ਵਿਚ ਘਰ-ਘਰ ਜਾ ਕੇ ਸਰਕਾਰ ਦੀਆਂ ਲੋਕ ਪੱਖੀ ਸਕੀਮਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹਰ ਵਰਗ ਨੂੰ 600 ਯੂਨਿਟ ਮੁਫ਼ਤ ਬਿਜਲੀ, ਸਿਹਤ ਅਤੇ ਸਿੱਖਿਆ ਸਹੂਲਤਾਂ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਸਮੇਤ ਕਈ ਲੋਕ ਭਲਾਈ ਸਕੀਮਾਂ ਲਾਗੂ ਕੀਤੀਆਂ ਗਈਆਂ ਹਨ। ਕੋਟਫੱਤਾ ਨੇ ਕਿਹਾ ਕਿ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨਾਲ ਕੀਤੀਆਂ ਪੰਜ ਗਾਰੰਟੀਆਂ ਨੂੰ ਪੂਰਾ ਕਰਨ ਦੇ ਨਾਲ-ਨਾਲ ਨਹਿਰੀ ਪਾਣੀ ਖੇਤਾਂ ਤੱਕ ਪਹੁੰਚਾਉਣ, ਟੋਲ ਪਲਾਜ਼ੇ ਬੰਦ ਕਰਨ ਅਤੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਵਰਗੇ ਕੰਮ ਕੀਤੇ ਗਏ ਹਨ।
Ad Position 22
No active advertisement
ਪਿਛਲੀ ਖ਼ਬਰ ਰਾਮਸਰਾ ਰੇਲਵੇ ਫਾਟਕ ਰਾਮਾਂ ਮੰਡੀ ਦਾ ਨਹੀਂ ਕੋਈ ਵਾਲੀ ਵਾਰਿਸ- ਜਗਜੀਤ ਸਿੰਘ ਰਾਮਾ ਅਗਲੀ ਖ਼ਬਰ ਸਮਾਧ ਬਾਬਾ ਸਰਬੰਗੀ ਪ੍ਰਬੰਧਕ ਕਮੇਟੀ ਦੀ ਸਰਬਸੰਮਤੀ ਨਾਲ ਚੋਣ
Ad Position 24