09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਮਾਪੇ-ਅਧਿਆਪਕ ਮਿਲਣੀ ਰਾਹੀਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ’ਤੇ ਜ਼ੋਰ

ਮਹਿਰਾਜ, 9 ਅਕਤੂਬਰ (ਸੁਖਪਾਲ ਮਹਿਰਾਜ)-ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਤੀ ਕਾਲਾ, ਮਹਿਰਾਜ ਵਿਖੇ ਮੈਗਾ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ। ਇਸ ਦੌਰਾਨ ਅਧਿਆਪਕਾਂ ਨੇ ਮਾਪਿਆਂ ਨਾਲ ਵਿਦਿਆਰਥੀਆਂ ਦੀ ਪੜ੍ਹਾਈ, ਹਾਜ਼ਰੀ, ਅਨੁਸ਼ਾਸਨ ਅਤੇ ਸਰਵਪੱਖੀ ਵਿਕਾਸ ਸਬੰਧੀ ਵਿਚਾਰ-ਵਟਾਂਦਰਾ ਕੀਤਾ।

Ad Position 21
No active advertisement
ਅਜੀਤ ਡੈਸਕ 10-10-2026
ਮਹਿਰਾਜ, 9 ਅਕਤੂਬਰ (ਸੁਖਪਾਲ ਮਹਿਰਾਜ)-ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਤੀ ਕਾਲਾ, ਮਹਿਰਾਜ ਵਿਖੇ ਮੈਗਾ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ। ਇਸ ਦੌਰਾਨ ਅਧਿਆਪਕਾਂ ਨੇ ਮਾਪਿਆਂ ਨਾਲ ਵਿਦਿਆਰਥੀਆਂ ਦੀ ਪੜ੍ਹਾਈ, ਹਾਜ਼ਰੀ, ਅਨੁਸ਼ਾਸਨ ਅਤੇ ਸਰਵਪੱਖੀ ਵਿਕਾਸ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਸਪੋਰਟਸ ਵੈਲਫੇਅਰ ਬੋਰਡ ਦੇ ਚੇਅਰਮੈਨ ਡਾ. ਜਗਸੀਰ ਸਿੰਘ ਵੈਦ ਨੇ ਕਿਹਾ ਕਿ ਬੱਚਿਆਂ ਦੇ ਬਿਹਤਰ ਭਵਿੱਖ ਲਈ ਮਾਪਿਆਂ ਤੇ ਅਧਿਆਪਕਾਂ ਵਿਚਕਾਰ ਆਪਸੀ ਤਾਲਮੇਲ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਮਿਲਣੀਆਂ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਵਿਚ ਸੁਧਾਰ ਲਿਆਉਣ ਅਤੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਸਕੂਲ ਦੇ ਇੰਚਾਰਜ ਪ੍ਰਿੰਸੀਪਲ ਕ੍ਰਿਸ਼ਨ ਲਾਲ ਨੇ ਮਾਪਿਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਬੱਚਿਆਂ ਦੀ ਪੜ੍ਹਾਈ ਤੇ ਨਿਯਮਤ ਹਾਜ਼ਰੀ ਵੱਲ ਵਿਸ਼ੇਸ਼ ਧਿਆਨ ਦੇਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਐਸ.ਐਮ.ਸੀ. ਕਮੇਟੀ ਮੈਂਬਰ ਸੁਖਪਾਲ ਸਿੰਘ ਭੈਣੀ ਸਮੇਤ ਪਤਵੰਤੇ ਤੇ ਸਮੂਹ ਸਟਾਫ਼ ਹਾਜ਼ਰ ਸੀ। ਜ਼ਿਕਰਯੋਗ ਹੈ ਕਿ ਕੰਪਿਊਟਰ ਅਧਿਆਪਕ ਦੀ ਪਹਿਲਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ, ਮਹਿਰਾਜ ਵਿਖੇ ਡਿਊਟੀ ਸੀ ਪਰ ਪਿਛਲੇ ਦਿਨਾਂ ਦੌਰਾਨ ਉਨ੍ਹਾਂ ਨੂੰ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਵਿਖੇ ਡੈਪੂਟੇਸ਼ਨ ’ਤੇ ਭੇਜ ਦਿੱਤਾ ਗਿਆ ਸੀ। ਇਸ ਕਾਰਨ ਸਕੂਲ ਵਿੱਚ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵਿਤ ਹੋ ਰਹੀ ਸੀ। ਹੁਣ ਉਕਤ ਅਧਿਆਪਕ ਦੇ ਆਪਣੇ ਪਿੱਤਰੀ ਸਕੂਲ ਵਿੱਚ ਵਾਪਸ ਆਉਣ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਰਾਹਤ ਮਿਲੇਗੀ। ਸਕੂਲ ਵਿੱਚ ਲੈਕਚਰਾਰ ਕੇਡਰ ਦੀ ਵੱਡੀ ਘਾਟ ਹੋਣ ਕਾਰਨ ਅਧਿਆਪਕ ਦੀ ਵਾਪਸੀ ਨਾਲ ਪੜ੍ਹਾਈ ਦੇ ਕੰਮ ਨੂੰ ਕੁਝ ਹੱਦ ਤੱਕ ਹੁਲਾਰਾ ਮਿਲਣ ਦੀ ਉਮੀਦ ਹੈ।
Ad Position 22
No active advertisement
ਪਿਛਲੀ ਖ਼ਬਰ ਗੋਨਿਆਣਾ ਮੰਡੀ ਵਿਚ ਨਗਰ ਕੌਂਸਲ ਦੀ ਕਾਰਵਾਈ, ਦੁਕਾਨਾਂ ਅੱਗੋਂ ਨਾਜਾਇਜ਼ ਕਬਜ਼ੇ ਤੇ ਸਾਇਨ ਬੋਰਡ ਹਟਵਾਏ ਅਗਲੀ ਖ਼ਬਰ ਅਣਪਛਾਤੇ ਵਾਹਨ ਦੀ ਟੱਕਰ ਨਾਲ ਜ਼ਖ਼ਮੀ ਹੋਏ ਮੋਟਰ-ਸਾਈਕਲ ਸਵਾਰ ਦੀ ਮੌਤ
Ad Position 24