09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਅਜੀਤ, ਜਲੰਧਰ ਮੁਲਤਾਨੀਆਂ ਰੋਡ ਵਿਖੇ ਪੀਜ਼ਾ ਕਲੱਬ ਰੈਸਟੋਰੈਂਟ ‘ਚ ਲੱਗੀ ਭਿਆਨਕ ਅੱਗ-ਜਾਨੀ ਨੁਕਸਾਨ ਤੋਂ ਰਿਹਾ ਬਚਾਅ

ਬਠਿੰਡਾ, 9 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ)- ਸ਼ਹਿਰ ਦੇ ਮੁਲਤਾਨੀਆ ਰੋਡ ‘ਤੇ ਸਥਿਤ ਡੀ. ਡੀ.

Ad Position 21
No active advertisement
ਸਨਿਚਰਵਾਰ, 1 ਅਗਸਤ, 2026 10-10-2026
ਬਠਿੰਡਾ, 9 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ)- ਸ਼ਹਿਰ ਦੇ ਮੁਲਤਾਨੀਆ ਰੋਡ ‘ਤੇ ਸਥਿਤ ਡੀ.ਡੀ. ਮਿੱਤਲ ਟਾਵਰ ਦੇ ਬਾਹਰ ਬਣੇ ਪੀਜ਼ਾ ਕਲੱਬ ਰੈਸਟੋਰੈਂਟ ਦੀ ਪਹਿਲੀ ਮੰਜ਼ਿਲ ‘ਤੇ ਅਚਾਨਕ ਅੱਗ ਲੱਗ ਗਈ। ਅੱਗ ਦੀ ਲਪੇਟ ਵਿਚ ਆਉਣ ਕਾਰਨ ਪਾਰਟੀ ਹਾਲ ਵਿਚ ਰੱਖਿਆ ਸਾਮਾਨ ਸੜ ਕੇ ਸੁਆਹ ਹੋ ਗਿਆ। ਘਟਨਾ ਵਿਚ ਹਜ਼ਾਰਾਂ ਰੁਪਏ ਦਾ ਨੁਕਸਾਨ ਹੋਣ ਦਾ ਅਨੁਮਾਨ ਹੈ। ਘਟਨਾ ਸਮੇਂ ਰੈਸਟੋਰੈਂਟ ਬੰਦ ਹੋਣ ਕਾਰਨ ਕੋਈ ਵੀ ਜਾਨੀ ਨੁਕਸਾਨ ਤੋ ਬਚਾਅ ਹੋ ਗਿਆ। ਜਾਣਕਾਰੀ ਅਨੁਸਾਰ ਰਾਤ ਸਮੇਂ ਰੈਸਟੋਰੈਂਟ ਦੀ ਪਹਿਲੀ ਮੰਜ਼ਿਲ ਤੋਂ ਧੂੰਆਂ ਦਿਖਾਈ ਦੇਣ ਸਮੇਂ ਇਸ ਮਾਮਲੇ ਦੀ ਸੂਚਨਾ ਲੋਕਾ ਨੇ ਤੁਰੰਤ ਰੈਸਟੋਰੈਂਟ ਦੇ ਮਾਲਕ ਅਤੇ ਫਾਇਰ ਬ੍ਰਿਗੇਡ ਵਿਭਾਗ ਨੂੰ ਸੂਚਿਤ ਕੀਤਾ। ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀ ਗੱਡੀ ਮੌਕੇ ‘ਤੇ ਪਹੁੰਚ ਗਈ ਅਤੇ ਮੁਲਾਜ਼ਮਾਂ ਨੇ ਜੱਦੋ-ਜਹਿਦ ਤੋਂ ਬਾਅਦ ਅੱਗ ‘ਤੇ ਕਾਬੂ ਪਾ ਲਿਆ। ਸਮੇਂ ਸਿਰ ਟੀਮ ਦੇ ਪਹੁੰਚਣ ਕਾਰਨ ਅੱਗ ਨੂੰ ਹੋਰ ਫੈਲਣ ਤੋਂ ਕਾਬੂ ਪਾਇਆ ਗਿਆ ਜਦ ਤੱਕ ਪਾਰਟੀ ਹਾਲ ਵਿਚ ਪਿਆ ਸਾਮਾਨ ਅੱਗ ਦੀ ਲਪੇਟ ਵਿਚ ਆ ਕੇ ਨੁਕਸਾਨਿਆ ਗਿਆ। ਪੀਜ਼ਾ ਕਲੱਬ ਵਿਚ ਅੱਗ ਲੱਗਣ ਦੇ ਕਾਰਨਾ ਦਾ ਅਜੇ ਪਤਾ ਨਹੀ ਲੱਗ ਸਕਿਆ ਪਰ ਅੱਗ ਲੱਗਣ ਦੇ ਕਾਰਨ ਬਿਜਲੀ ਦਾ ਸ਼ਾਰਟ ਸਰਕਟ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ 51 ਗ੍ਰਾਮ ਹੈਰੋਇਨ ਸਮੇਤ 4 ਕਾਬੂ ਅਗਲੀ ਖ਼ਬਰ ਗੋਨਿਆਣਾ ਮੰਡੀ ਵਿਚ ਖਾਦ ਅਤੇ ਖੇਤੀ ਇਨਪੁਟਸ ਦੇ ਡੀਲਰਾਂ ਦੀ ਅਚਨਚੇਤ ਚੈਕਿੰਗ
Ad Position 24