ਐਨ.ਜੀ.ਟੀ. ਦੀਆਂ ਸ਼ਰਤਾਂ ਪੂਰੀਆਂ ਕੀਤੇ ਬਿਨਾਂ ਖੇਤਾਂ ‘ਚ ਵੜੇ ਅਧਿਕਾਰੀ ਤਾਂ ‘ਘੇਰੇ ਜਾਣਗੇ’- ਸਿੱਧੂਪੁਰ
ਰਾਮਪੁਰਾ ਫੂਲ, 10 ਅਕਤੂਬਰ (ਹੇਮੰਤ ਕੁਮਾਰ ਸ਼ਰਮਾ)- ਅੱਜ ਭਾਕਿਯੂ ਏਕਤਾ ਸਿੱਧੂਪੁਰ ਜ਼ਿਲ੍ਹਾ ਬਠਿੰਡਾ ਦੀ ਅਹਿਮ ਮੀਟਿੰਗ ਰਾਮਪੁਰਾ ਵਿਖੇ ਹੋਈ, ਜਿਸ ਵਿਚ ਸੂਬਾ ਆਗੂ ਜ਼ਿਲ੍ਹੇ ਦੀ ਟੀਮ ਅਤੇ ਜ਼ਿਲ੍ਹੇ ਦੀਆ ਸਮੁੱਚੀਆਂ ਬਲਾਕ ਅਤੇ ਪਿੰਡ ਕਮੇਟੀਆਂ ਨੇ ਭਰਵੀਂ ਹਾਜ਼ਰੀ ਲਵਾਈ। ਮੀਟਿੰਗ ਵਿਚ ਲੈਂਡ ਮਾਰਗੇਜ ਬੈਂਕ ਅੱਗੇ ਚੱਲ ਰਹੇ ਧਰਨਿਆਂ, ਮੰਡੀ ਵਿਚ ਆ ਰਹੇ ਝੋਨੇ ਦੀ ਫ਼ਸਲ ਦੇ ਮੰਡੀਕਰਨ, ਝੋਨੇ ਦੀ ਰਹਿੰਦ-ਖੂੰਹਦ ਸੰਭਾਲ ਅਤੇ ਕਣਕ ਦੀ ਬਿਜਾਈ ਸਬੰਧੀ ਕਿਸਾਨਾਂ ਨੂੰ ਹੋਣ ਵਾਲੀਆਂ ਸਮੱਸਿਆਵਾਂ ’ਤੇ ਵਿਚਾਰ ਚਰਚਾ ਕੀਤੀ ਗਈ।
ਭ
ਭਾਕਿਯੂ ਏਕਤਾ ਸਿੱਧੂਪੁਰ ਦੀ ਹੋਈ ਮੀਟਿੰਗ ਦੌਰਾਨ ਦੀ ਤਸਵੀਰ। ਤਸਵੀਰ: ਹੇਮੰਤ ਸ਼ਰਮਾ
11-10-2026
ਰਾਮਪੁਰਾ ਫੂਲ, 10 ਅਕਤੂਬਰ (ਹੇਮੰਤ ਕੁਮਾਰ ਸ਼ਰਮਾ)- ਅੱਜ ਭਾਕਿਯੂ ਏਕਤਾ ਸਿੱਧੂਪੁਰ ਜ਼ਿਲ੍ਹਾ ਬਠਿੰਡਾ ਦੀ ਅਹਿਮ ਮੀਟਿੰਗ ਰਾਮਪੁਰਾ ਵਿਖੇ ਹੋਈ, ਜਿਸ ਵਿਚ ਸੂਬਾ ਆਗੂ ਜ਼ਿਲ੍ਹੇ ਦੀ ਟੀਮ ਅਤੇ ਜ਼ਿਲ੍ਹੇ ਦੀਆ ਸਮੁੱਚੀਆਂ ਬਲਾਕ ਅਤੇ ਪਿੰਡ ਕਮੇਟੀਆਂ ਨੇ ਭਰਵੀਂ ਹਾਜ਼ਰੀ ਲਵਾਈ। ਮੀਟਿੰਗ ਵਿਚ ਲੈਂਡ ਮਾਰਗੇਜ ਬੈਂਕ ਅੱਗੇ ਚੱਲ ਰਹੇ ਧਰਨਿਆਂ, ਮੰਡੀ ਵਿਚ ਆ ਰਹੇ ਝੋਨੇ ਦੀ ਫ਼ਸਲ ਦੇ ਮੰਡੀਕਰਨ, ਝੋਨੇ ਦੀ ਰਹਿੰਦ-ਖੂੰਹਦ ਸੰਭਾਲ ਅਤੇ ਕਣਕ ਦੀ ਬਿਜਾਈ ਸਬੰਧੀ ਕਿਸਾਨਾਂ ਨੂੰ ਹੋਣ ਵਾਲੀਆਂ ਸਮੱਸਿਆਵਾਂ ’ਤੇ ਵਿਚਾਰ ਚਰਚਾ ਕੀਤੀ ਗਈ। ਸੂਬਾ ਆਗੂ ਕਾਕਾ ਸਿੰਘ ਕੋਟੜਾ ਅਤੇ ਰੇਸ਼ਮ ਸਿੰਘ ਯਾਤਰੀ ਨੇ ਪ੍ਰਸ਼ਾਸਨ ਅਤੇ ਸਰਕਾਰ ਨੂੰ ਅਗਾਹ ਕਰਦਿਆਂ ਕਿਹਾ ਕਿ ਮੰਡੀ ਵਿਚ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਵੇਚਣ ਸਬੰਧੀ ਅਤੇ ਕਣਕ ਬਿਜਾਈ ਲਈ ਪੂਰੀ ਮਾਤਰਾ ਵਿਚ ਡੀ ਏ ਪੀ ਦੇ ਯੋਗ ਪ੍ਰਬੰਧ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਪ੍ਰਸ਼ਾਸਨ ਇਹ ਇੰਤਜ਼ਾਮ ਯੋਗ ਅਤੇ ਸਹੀ ਸਮੇਂ ’ਤੇ ਪੂਰੇ ਕਰੇ ਅਤੇ ਡੀ ਏ ਪੀ, ਯੂਰੀਆ ਦੇ ਨਾਲ ਜੋ ਟੈਂਕਿੰਗ ਕਰਕੇ ਵੱਖ ਵੱਖ ਤਰ੍ਹਾਂ ਦੀ ਖੇਹ ਸੁਆਹ ਕਿਸਾਨਾਂ ਸਿਰ ਮੜੀ ਜਾਂਦੀ ਹੈ। ਪ੍ਰਸ਼ਾਸਨ ਅਜਿਹੀ ਲੁੱਟ ਉੱਪਰ ਨਕੇਲ ਕੱਸੇ ਅਤੇ ਕਿਸਾਨਾਂ ਕੋਲ ਲੋੜ ਦੀਆ ਖਾਦਾਂ ਤੋਂ ਬਿਨਾਂ ਹੋਰ ਕੋਈ ਵੀ ਵਾਧੂ ਸਮਾਨ ਪਹੁੰਚਣਾ ਨਹੀਂ ਚਾਹੀਦਾ। ਪਰਾਲੀ ਦੇ ਮਸਲੇ ਸਬੰਧੀ ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਅਤੇ ਪ੍ਰਸ਼ਾਸਨ ਬਿਨਾਂ ਜੀ ਐਨ ਟੀ ਦੀਆਂ ਹਦਾਇਤਾਂ ਨੂੰ ਪੂਰੇ ਕੀਤਿਆਂ ਜਾਂ ਪਰਾਲੀ ਸੰਭਾਲ ਲਈ ਕਿਸਾਨ ਦੇ ਹੋਣ ਵਾਲੇ ਵਾਧੂ ਲਗਭਗ 6 ਹਜ਼ਾਰ ਰੁਪਏ ਦੇ ਖਰਚੇ ਦੀ ਪੂਰਤੀ ਕੀਤੇ ਬਿਨਾਂ ਕਿਸਾਨਾਂ ਨੂੰ ਪਰਾਲੀ ਸਬੰਧੀ ਨਜਾਇਜ਼ ਤੰਗ ਕਰੇਗਾ, ਕਿਸਾਨਾਂ ਉੱਪਰ ਪਰਚੇ ਬਣਾਉਣ ਦੀ ਕੋਸ਼ਿਸ਼ ਕਰੇਗਾ, ਕਿਸੇ ਤਰ੍ਹਾਂ ਦੀ ਵੀ ਕੋਈ ਤਕਨੀਕ ਵਰਤ ਕੇ ਕਿਸਾਨਾਂ ਉੱਪਰ ਨਜਾਇਜ਼ ਪ੍ਰੈਸ਼ਰ ਬਣਾਉਣ ਦੀ ਕੋਸ਼ਿਸ਼ ਕਰੇਗਾ ਤਾਂ ਖੇਤਾਂ ਵਿਚ ਆਉਣ ਵਾਲੇ ਹਰ ਅਧਿਕਾਰੀ ਦਾ ਘਿਰਾਓ ਕੀਤਾ ਜਾਵੇਗਾ। ਜਿਸ ਦੇ ਜਾਨੀ ਮਾਲੀ ਨੁਕਸਾਨ ਦਾ ਜ਼ਿੰਮੇਵਾਰ ਖ਼ੁਦ ਸਰਕਾਰ ਅਤੇ ਪ੍ਰਸ਼ਾਸਨ ਹੋਵੇਗਾ। ਸਾਰੀਆਂ ਮੰਗਾਂ ਤੇ ਵਿਚਾਰ ਚਰਚਾ ਕਰਨ ਲਈ 12 ਅਕਤੂਬਰ ਨੂੰ ਫ਼ਰੀਦਕੋਟ ਵਿਚ ਪੰਜਾਬ ਦੀ ਭਰਵੀਂ ਮੀਟਿੰਗ ਰੱਖੀ ਗਈ ਹੈ । ਮੀਟਿੰਗ ਦੌਰਾਨ ਅਗਲੀ ਰਣਨੀਤੀ ਐਲਾਨੀ ਜਾਵੇਗੀ। ਇਸ ਮੌਕੇ ਕਿਸਾਨ ਆਗੂ ਗੁਰਮੇਲ ਸਿੰਘ ਲਹਿਰਾ, ਕੁਲਵੰਤ ਸਿੰਘ ਨੇਹੀਆਂ ਵਾਲਾ, ਅੰਗਰੇਜ਼ ਸਿੰਘ ਕਲਿਆਣ, ਸੁਖਦੇਵ ਸਿੰਘ ਫੂਲ, ਭੋਲਾ ਸਿੰਘ ਕੋਟੜਾ, ਜਸਵਿੰਦਰ ਸਿੰਘ ਕਲਿਆਣ ਅਤੇ ਵੱਡੀ ਗਿਣਤੀ ਕਿਸਾਨ ਹਾਜ਼ਰ ਸਨ।