ਨਸ਼ਾ ਤਸਕਰਾਂ ਖਿਲਾਫ਼ ਪੁਲਿਸ ਦੀ ਸਖ਼ਤੀ-ਰੇਲਵੇ ਸਟੇਸ਼ਨ ਸਮੇਤ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ
ਭੁੱਚੋ ਮੰਡੀ, 10 ਅਕਤੂਬਰ (ਬਿੱਕਰ ਸਿੰਘ ਸਿੱਧੂ)-ਪੰਜਾਬ ਵਿਚ ਨਸ਼ੇ ਦੇ ਖਿਲਾਫ਼ ਚਲਾਏ ਜਾ ਰਹੀ ਮੁਹਿੰਮ ਤਹਿਤ ਭੁੱਚੋ ਮੰਡੀ ਵਿਚ ਪੁਲਿਸ ਨੇ ਆਪਣੀ ਕਾਰਵਾਈ ਤੇਜ਼ ਕਰ ਦਿੱਤੀ ਹੈ। ਨਸ਼ਾ ਤਸਕਰੀ ਅਤੇ ਸਮਾਜ ਵਿਰੋਧੀ ਗਤੀਵਿਧੀਆਂ ’ਤੇ ਰੋਕ ਲਗਾਉਣ ਲਈ ਭੁੱਚੋ ਮੰਡੀ ਵਿਚ ਪੁਲਿਸ ਨੇ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਉਂਦਿਆਂ ਰੇਲਵੇ ਸਟੇਸ਼ਨ ਸਮੇਤ ਵੱਖ-ਵੱਖ ਸ਼ੱਕੀ ਥਾਵਾਂ ਦੀ ਅਚਨਚੇਤ ਜਾਂਚ ਕੀਤੀ।
ਭੁੱਚੋ ਮੰਡੀ, 10 ਅਕਤੂਬਰ (ਬਿੱਕਰ ਸਿੰਘ ਸਿੱਧੂ)-ਪੰਜਾਬ ਵਿਚ ਨਸ਼ੇ ਦੇ ਖਿਲਾਫ਼ ਚਲਾਏ ਜਾ ਰਹੀ ਮੁਹਿੰਮ ਤਹਿਤ ਭੁੱਚੋ ਮੰਡੀ ਵਿਚ ਪੁਲਿਸ ਨੇ ਆਪਣੀ ਕਾਰਵਾਈ ਤੇਜ਼ ਕਰ ਦਿੱਤੀ ਹੈ। ਨਸ਼ਾ ਤਸਕਰੀ ਅਤੇ ਸਮਾਜ ਵਿਰੋਧੀ ਗਤੀਵਿਧੀਆਂ ’ਤੇ ਰੋਕ ਲਗਾਉਣ ਲਈ ਭੁੱਚੋ ਮੰਡੀ ਵਿਚ ਪੁਲਿਸ ਨੇ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਉਂਦਿਆਂ ਰੇਲਵੇ ਸਟੇਸ਼ਨ ਸਮੇਤ ਵੱਖ-ਵੱਖ ਸ਼ੱਕੀ ਥਾਵਾਂ ਦੀ ਅਚਨਚੇਤ ਜਾਂਚ ਕੀਤੀ। ਇਸ ਕਾਰਵਾਈ ਨਾਲ ਮਾੜੇ ਅਨਸਰਾਂ ਵਿਚ ਭਾਜੜ ਪੈ ਗਈ। ਡੀ.ਐਸ.ਪੀ. ਕਰਮਜੀਤ ਸਿੰਘ ਅਤੇ ਭੁੱਚੋ ਪੁਲਿਸ ਚੌਕੀ ਇੰਚਾਰਜ ਐਸ. ਆਈ. ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਵੱਖ-ਵੱਖ ਸ਼ੱਕੀ ਥਾਵਾਂ ’ਤੇ ਪਹੁੰਚ ਕੇ ਚੈਕਿੰਗ ਕੀਤੀ। ਇਸ ਮੁਹਿੰਮ ਦਾ ਮੁੱਖ ਉਦੇਸ਼ ਨਸ਼ੇ ਦੀ ਵਿਕਰੀ ਅਤੇ ਤਸਕਰੀ ’ਤੇ ਰੋਕ ਲਗਾਉਣ ਦੇ ਨਾਲ-ਨਾਲ ਸਮਾਜ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਿਲ ਲੋਕਾਂ ’ਤੇ ਸ਼ਿਕੰਜਾ ਕੱਸਣਾ ਹੈ। ਇਸ ਮੌਕੇ ਡੀ. ਐਸ. ਪੀ. ਨੇ ਸਪੱਸ਼ਟ ਕੀਤਾ ਕਿ ਨਸ਼ੇ ਦੇ ਕਾਰੋਬਾਰ ਅਤੇ ਸਮਾਜ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਿਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਚੈਕਿੰਗ ਦੌਰਾਨ ਮਿਲਣ ਵਾਲੇ ਨਸ਼ੇੜੀਆਂ ਦਾ ਇਲਾਜ ਕਰਵਾਇਆ ਜਾਵੇਗਾ ਜਦਕਿ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।