ਡੋਪ ਟੈੱਸਟ ਪਾਜੀਟਿਵ ਆਉਣ ਅਤੇ ਨਸ਼ੀਲੇ ਕੈਪਸੂਲ ਬਰਾਮਦ ਹੋਣ ’ਤੇ ਦੋ ਖਿਲਾਫ਼ ਮੁਕੱਦਮਾ ਦਰਜ
ਬਠਿੰਡਾ, 10 ਅਕਤੂਬਰ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਕ ਪਾਸੋਂ 30 ਨਸ਼ੀਲੇ ਕੈਪਸੂਲ ਬਰਾਮਦ ਕੀਤੇ ਗਏ ਹਨ ਤੇ ਦੂਸਰੇ ਵਿਅਕਤੀ ਦਾ ਡੋਪ ਟੈੱਸਟ ਪਾਜੀਟਿਵ ਆਉਣ ‘ਤੇ ਮੁਕੱਦਮਾ ਦਰਜ ਕੀਤਾ ਗਿਆ।
ਬਠਿੰਡਾ, 10 ਅਕਤੂਬਰ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਕ ਪਾਸੋਂ 30 ਨਸ਼ੀਲੇ ਕੈਪਸੂਲ ਬਰਾਮਦ ਕੀਤੇ ਗਏ ਹਨ ਤੇ ਦੂਸਰੇ ਵਿਅਕਤੀ ਦਾ ਡੋਪ ਟੈੱਸਟ ਪਾਜੀਟਿਵ ਆਉਣ ‘ਤੇ ਮੁਕੱਦਮਾ ਦਰਜ ਕੀਤਾ ਗਿਆ। ਪਹਿਲੇ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਲਲਿਤ ਮੋਹਣ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਹੈ ਕਿ ਥਾਣਾ ਕੈਂਟ ਪੁਲਿਸ ਵਲੋਂ ਬੀਬੀ ਵਾਲਾ ਚੌਕ ਬਠਿੰਡਾ ਪਾਸੋਂ ਇਕ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਤਲਾਸ਼ੀ ਦੌਰਾਨ ਉਕਤ ਵਿਅਕਤੀ ਪਾਸੋਂ 130 ਨਸ਼ੀਲੇ ਕੈਪਸੂਲ ਸਿਗਨੇਚਰ ਬਰਾਮਦ ਕਰ ਲਏ ਗਏ, ਜਿਸ ਦੀ ਪਹਿਚਾਣ ਤਰੁਣ ਕੁਮਾਰ ਵਾਸੀ ਗੋਪਾਲ ਨਗਰ ਬਠਿੰਡਾ ਵਜੋਂ ਹੋਈ ਹੈ, ਜਿਸ ‘ਤੇ ਥਾਣਾ ਕੈਂਟ ਵਿਖੇ ਨਸ਼ਾ ਰੋਕੋ ਐਕਟ ਅਧੀਨ ਮੁਕੱਦਮਾ ਦਰਜ ਕਰਨ ਤੋਂ ਬਾਅਦ ਬਰਜਮਾਨਤ ਰਿਹਾਅ ਕਰ ਦਿੱਤਾ ਗਿਆ। ਦੂਸਰੇ ਮਾਮਲੇ ਵਿਚ ਮਹਿਲਾ ਪੁਲਿਸ ਅਧਿਕਾਰੀ ਸੁਖਵੀਰ ਕੌਰ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਹੈ ਥਾਣਾ ਥਰਮਲ ਪੁਲਿਸ ਵਲੋਂ ਰਵੀ ਕੁਮਾਰ ਵਾਸੀ ਗੁਰੂ ਨਾਨਕ ਨਗਰ ਬਠਿੰਡਾ ਨੂੰ ਨਸ਼ੇ ਦੀ ਹਾਲਤ ਵਿਚ ਗ੍ਰਿਫ਼ਤਾਰ ਕੀਤਾ ਗਿਆ, ਟੋਪ ਟੈੱਸਟ ਪਾਜੀਟਿਵ ਆਉਣ ‘ਤੇ ਉਕਤ ਵਿਅਕਤੀ ‘ਤੇ ਮੁਕੱਦਮਾ ਦਰਜ ਕਰਨ ਤੋਂ ਬਾਅਦ ਬਰਜਮਾਨਤ ਰਿਹਾਅ ਦਿੱਤਾ ਗਿਆ।