10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਮਾਤਾ ਸੁੰਦਰੀ ਪਬਲਿਕ ਸਕੂਲ ਕੋਟਸ਼ਮੀਰ ਵਿਖੇ ਗੁਰਮੁਖੀ ਦਿਵਸ ਮਨਾਇਆ

ਕੋਟਫੱਤਾ, 10 ਅਕਤੂਬਰ (ਰਣਜੀਤ ਸਿੰਘ ਬੁੱਟਰ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਜੀ ਦੇ ਪ੍ਰਬੰਧ ਅਧੀਨ ਸਫਲਤਾ ਪੂਰਵਕ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਮਾਤਾ ਸੁੰਦਰੀ ਪਬਲਿਕ ਸਕੂਲ ਕੋਟਸ਼ਮੀਰ ਵਿਖੇ ਦੂਜੀ ਪਾਤਸ਼ਾਹੀ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਿਆਈ ਦਿਵਸ ਨੂੰ ਸਮਰਪਿਤ ਗੁਰਮੁਖੀ ਦਿਵਸ ਮਨਾਇਆ ਗਿਆ। ਸਕੂਲ ਪ੍ਰਿੰਸੀਪਲ ਡਾ.

Ad Position 21
No active advertisement
ਅਜੀਤ ਡੈਸਕ 11-10-2026
ਕੋਟਫੱਤਾ, 10 ਅਕਤੂਬਰ (ਰਣਜੀਤ ਸਿੰਘ ਬੁੱਟਰ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਜੀ ਦੇ ਪ੍ਰਬੰਧ ਅਧੀਨ ਸਫਲਤਾ ਪੂਰਵਕ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਮਾਤਾ ਸੁੰਦਰੀ ਪਬਲਿਕ ਸਕੂਲ ਕੋਟਸ਼ਮੀਰ ਵਿਖੇ ਦੂਜੀ ਪਾਤਸ਼ਾਹੀ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਿਆਈ ਦਿਵਸ ਨੂੰ ਸਮਰਪਿਤ ਗੁਰਮੁਖੀ ਦਿਵਸ ਮਨਾਇਆ ਗਿਆ। ਸਕੂਲ ਪ੍ਰਿੰਸੀਪਲ ਡਾ. ਮਨੋਰਮਾ ਸਮਾਗ ਦੀ ਯੋਗ ਅਗਵਾਈ ਵਿਚ ਪੰਜਾਬੀ ਅਧਿਆਪਕਾ ਮੈਡਮ ਪਰਮਜੀਤ ਕੌਰ ਢਿੱਲੋਂ ਨੇ ਵਿਦਿਆਰਥੀਆਂ ਤੋਂ 35 ਅੱਖਰੀ ਗੁਰਮੁਖੀ ਲਿਪੀ ਦੇ ਬਹੁਤ ਸੁੰਦਰ ਚਾਰਟ ਤਿਆਰ ਕਰਵਾਏ ਅਤੇ ਫਲੈਕਸ ਬਣਾ ਕੇ ਲਗਾਏ ਗਏ। ਪ੍ਰਿੰਸੀਪਲ ਮੈਡਮ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਗੁਰੂ ਸਾਹਿਬ ਜੀ ਦੇ ਜੀਵਨ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਵਿਦਿਆਰਥੀਆਂ ਨੂੰ ਗੁਰਮੁਖੀ ਲਿਪੀ ਵਿਚ ਮੁਹਾਰਤ ਹਾਸਲ ਕਰਕੇ ਗੁਰਬਾਣੀ ਦੇ ਲੜ ਲੱਗਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਦੱਸਿਆ ਕਿ ਪੰਜਾਬੀ ਭਾਸ਼ਾ ਦੀ ਸ਼ੁਰੂਆਤ ਗੁਰੂ ਅੰਗਦ ਦੇਵ ਜੀ ਦੁਆਰਾ ਉਚਾਰੀ ਗੁਰਮੁਖੀ ਲਿਪੀ ਜਿਸ ਨੂੰ ਅੱਜ ਕੱਲ੍ਹ ਪੰਜਾਬੀ ਭਾਈਚਾਰਾ ਬੜੇ ਮਾਨ ਨਾਲ ਆਪਣੀ ਮਾਤਰ ਭਾਸ਼ਾ ਦੱਸਦਾ ਹੈ।
Ad Position 22
No active advertisement
ਪਿਛਲੀ ਖ਼ਬਰ ਗੁਰਬਚਨ ਸਿੰਘ ਸੇਵਾ ਸੰਮਤੀ ਸੁਸਾਇਟੀ ਬੱਲੋ ਨੇ ਲੰਗਰ ਹਾਲ ਦੀ ਉਸਾਰੀ ਲਈ ਦਿੱਤਾ ਯੋਗਦਾਨ ਅਗਲੀ ਖ਼ਬਰ ਸਿਵਲ ਹਸਪਤਾਲ ਰਾਮਪੁਰਾ ਫੂਲ ਵਿਖੇ ਬਜ਼ੁਰਗਾਂ ਦੀ ਸਿਹਤ ਸੰਭਾਲ ਸੰਬੰਧੀ ਦਿਵਸ ਮਨਾਇਆ
Ad Position 24