ਮਲੂਕਾ ਤੇ ਸੋਢੀ ਵਲੋਂ ਭਾਜਪਾ ਕਿਸਾਨ ਮੋਰਚੇ ਦੇ ਸੂਬਾ ਸਕੱਤਰ ਬੂਟਾ ਭਾਈਰੂਪਾ ਦਾ ਸਨਮਾਨ
ਬਠਿੰਡਾ, 10 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਭਾਜਪਾ ਵਲੋਂ ਪੰਜਾਬ ’ਚ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਵੱਖ-ਵੱਖ ਵਿੰਗਾਂ ਦਾ ਵਿਸਥਾਰ ਕੀਤਾ ਜਾ ਰਿਹਾ ਹੈ। ਇਸੇ ਤਹਿਤ ਪਾਰਟੀ ਦੇ ਕਿਸਾਨ ਮੋਰਚੇ ਵਿਚ ਅਹਿਮ ਨਿਯੁਕਤੀਆਂ ਕੀਤੀਆਂ ਗਈਆਂ ਹਨ।
ਬਠਿੰਡਾ, 10 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਭਾਜਪਾ ਵਲੋਂ ਪੰਜਾਬ ’ਚ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਵੱਖ-ਵੱਖ ਵਿੰਗਾਂ ਦਾ ਵਿਸਥਾਰ ਕੀਤਾ ਜਾ ਰਿਹਾ ਹੈ। ਇਸੇ ਤਹਿਤ ਪਾਰਟੀ ਦੇ ਕਿਸਾਨ ਮੋਰਚੇ ਵਿਚ ਅਹਿਮ ਨਿਯੁਕਤੀਆਂ ਕੀਤੀਆਂ ਗਈਆਂ ਹਨ। ਉੱਘੇ ਗੀਤਕਾਰ ਤੇ ਗਾਇਕ ਬੂਟਾ ਸਿੰਘ ਭਾਈਰੂਪਾ ਨੂੰ ਭਾਜਪਾ ਕਿਸਾਨ ਮੋਰਚੇ ਦਾ ਸੂਬਾ ਸਕੱਤਰ ਲਗਾਇਆ ਹੈ। ਇਸ ਨਿਯੁਕਤੀ ’ਤੇ ਭਾਜਪਾ ਦੇ ਬਠਿੰਡਾ ਦਿਹਾਤੀ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ ਅਤੇ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਸੂਬਾ ਜਨਰਲ ਸਕੱਤਰ ਦਿਆਲ ਸੋਢੀ ਨੇ ਬੂਟਾ ਭਾਈਰੂਪਾ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦਾ ਸਨਮਾਨ ਕੀਤਾ। ਗੁਰਪ੍ਰੀਤ ਸਿੰਘ ਮਲੂਕਾ ਨੇ ਕਿਹਾ ਕਿ ਬੂਟਾ ਭਾਈਰੂਪਾ ਪੇਂਡੂ ਖੇਤਰ ’ਚ ਚੰਗਾ ਰਸੂਖ ਰੱਖਦੇ ਹਨ ਅਤੇ ਇਸ ਤੋਂ ਪਹਿਲਾਂ ਕਿਸਾਨ ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਵਜੋਂ ਵੀ ਸੇਵਾਵਾਂ ਨਿਭਾਅ ਚੁੱਕੇ ਹਨ । ਦਿਆਲ ਸੋਢੀ ਨੇ ਕਿਹਾ ਕਿ ਭਾਜਪਾ ’ਚ ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰਨ ਵਾਲੇ ਵਰਕਰਾਂ ਨੂੰ ਅੱਗੇ ਵੱਧਣ ਦੇ ਮੌਕੇ ਦਿੱਤੇ ਜਾਂਦੇ ਹਨ। ਇਸ ਮੌਕੇ ਸੁਖਵਿੰਦਰ ਸਿੰਘ ਗੁਣੀ, ਗੁਰਜੀਤ ਸਿੰਘ ਗੋਰਾ ਦਿਉਣ, ਕਮਲਜੀਤ ਸਿੰਘ ਅਤੇ ਜ਼ਿਲ੍ਹਾ ਮੀਡੀਆ ਕਨਵੀਨਰ ਰਤਨ ਸ਼ਰਮਾ ਮਲੂਕਾ ਨੇ ਵੀ ਬੂਟਾ ਭਾਈਰੂਪਾ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ।