12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਕਿਸਾਨਾਂ ਨੂੰ ਮੰਡੀਆਂ ’ਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ- ਲਾਲ ਚੰਦ ਕਟਾਰੂਚੱਕ

ਬਠਿੰਡਾ, 11 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਬਠਿੰਡਾ ਦੀ ਦਾਣਾ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਖ਼ਰੀਦ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਵਾਰ ਝੋਨੇ ਦੀ ਫ਼ਸਲ ਭਰਪੂਰ ਮਾਤਰਾ ਵਿਚ ਹੋਈ ਹੈ ਅਤੇ ਦਾਣੇ ਦੀ ਕੁਆਲਿਟੀ ਵੀ ਬਹੁਤ ਵਧੀਆ ਹੈ।

Ad Position 21
No active advertisement
ਅਜੀਤ ਡੈਸਕ 12-10-2026
ਬਠਿੰਡਾ, 11 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਬਠਿੰਡਾ ਦੀ ਦਾਣਾ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਖ਼ਰੀਦ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਵਾਰ ਝੋਨੇ ਦੀ ਫ਼ਸਲ ਭਰਪੂਰ ਮਾਤਰਾ ਵਿਚ ਹੋਈ ਹੈ ਅਤੇ ਦਾਣੇ ਦੀ ਕੁਆਲਿਟੀ ਵੀ ਬਹੁਤ ਵਧੀਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰ ਦੇ ਪੁਖ਼ਤਾ ਪ੍ਰਬੰਧਾਂ ਸਦਕਾ ਕਿਸੇ ਵੀ ਕਿਸਾਨ, ਆੜ੍ਹਤੀਏ ਅਤੇ ਮਜ਼ਦੂਰ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦੀਆਂ ਦੋਵੇਂ ਮੁੱਖ ਲੋੜਾਂ ਜਿਣਸ ਦੀ ਨਿਰਵਿਘਨ ਖ਼ਰੀਦ ਅਤੇ ਸਮੇਂ ਸਿਰ ਅਦਾਇਗੀ ਹਮੇਸ਼ਾ ਪੂਰੀਆਂ ਕੀਤੀਆਂ ਹਨ। ਪੰਜਾਬ ਸਰਕਾਰ ਨੇ ਇਸ ਸੀਜ਼ਨ ਦੌਰਾਨ ਹੁਣ ਤੱਕ 2511 ਕਰੋੜ ਰੁਪਏ ਦੀ ਝੋਨੇ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ। ਕੈਬਨਿਟ ਮੰਤਰੀ ਨੇ ਮੌਜੂਦਾ ਖ਼ਰੀਦ ਦੇ ਅੰਕੜੇ ਸਾਂਝੇ ਕਰਦਿਆਂ ਦੱਸਿਆ ਕਿ ਮੰਡੀਆਂ ਵਿਚ ਹੁਣ ਤੱਕ 21 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ 20 ਲੱਖ ਮੀਟ੍ਰਿਕ ਟਨ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਪੂਰੀ ਤਰ੍ਹਾਂ ਸੁੱਕੀ ਹੋਈ ਫ਼ਸਲ ਹੀ ਲੈ ਕੇ ਆਉਣ ਤਾਂ ਜੋ ਖ਼ਰੀਦ ਪ੍ਰਕਿਰਿਆ ਵਿਚ ਕੋਈ ਦੇਰੀ ਨਾ ਹੋਵੇ। ਪਰਾਲੀ ਦੀ ਸੰਭਾਲ ਸਬੰਧੀ ਪੁੱਛੇ ਸਵਾਲਾਂ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਵੀਰਾਂ ਨੇ ਪਰਾਲੀ ਨੂੰ ਬਿਨਾਂ ਅੱਗ ਲਗਾਏ ਉਸ ਨੂੰ ਸੰਭਾਲਣ ਸਬੰਧੀ ਮਿਸਾਲ ਕਾਇਮ ਕੀਤੀ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਵੀ ਕਿਸਾਨਾਂ ਵਲੋਂ ਪਰਾਲੀ ਦੀ ਸੰਭਾਲ ਸਬੰਧੀ ਹੋਰ ਵਧੀਆ ਤਰੀਕੇ ਨਾਲ ਮਾਡਰਨ ਖੇਤੀ ਸੰਦਾਂ ਅਤੇ ਤਕਨੀਕ ਦੀ ਮਦਦ ਨਾਲ ਪ੍ਰਬੰਧਨ ਕਰਨਗੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ, ਚੇਅਰਮੈਨ ਪੰਜਾਬ ਮੀਡੀਅਮ ਇੰਡਸਟਰੀ ਡਿਵੈਲਪਮੈਂਟ ਬੋਰਡ ਨੀਲ ਗਰਗ, ਚੇਅਰਮੈਨ ਮਾਰਕਫੈੱਡ ਇੰਦਰਜੀਤ ਸਿੰਘ ਮਾਨ, ਵਿਧਾਨ ਸਭਾ ਹਲਕਾ ਬਠਿੰਡਾ (ਦਿਹਾਤੀ) ਦੇ ਇੰਚਾਰਜ ਗੋਪਾਲ ਸਿੰਘ, ਚੇਅਰਮੈਨ ਮਾਰਕੀਟ ਕਮੇਟੀ ਬਠਿੰਡਾ ਬਲਜੀਤ ਬੱਲੀ, ਸਹਾਇਕ ਕਮਿਸ਼ਨਰ ਗੁਰਜਿੰਦਰ ਸਿੰਘ, ਜ਼ਿਲ੍ਹਾ ਖ਼ੁਰਾਕ ਅਤੇ ਸਿਵਲ ਸਪਲਾਈ ਕੰਟਰੋਲਰ ਗੁਰਤਾਰ ਸਿੰਘ, ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਅਫ਼ਸਰ ਹਰਸ਼ਿਤ ਮਹਿਤਾ, ਜ਼ਿਲ੍ਹਾ ਮੰਡੀ ਅਫ਼ਸਰ ਜਸਵਿੰਦਰ ਸਿੰਘ ਚਹਿਲ ਤੋਂ ਇਲਾਵਾ ਹੋਰਨਾਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆੜ੍ਹਤੀਆਂ ਤੇ ਮਜ਼ਦੂਰਾਂ ਦੀ ਖੱਜਲ-ਖੁਆਰੀ ਰੋਕਣ ਲਈ ਜਥੇਬੰਦੀਆਂ ਨੇ ਚੁੱਕਿਆ ਮੁੱਦਾ ਅਗਲੀ ਖ਼ਬਰ ਗੁਰੂ ਕਾਸ਼ੀ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਤੇ ਤੰਦਰੁਸਤੀ ਸੰਬੰਧੀ ਸੈਮੀਨਾਰ
Ad Position 24