ਬੇਮੌਸਮੇ ਮੀਂਹ ਤੇ ਤੇਜ਼ ਹਵਾਵਾਂ ਨੇ ਕਿਸਾਨਾਂ ਦੇ ਸਾਹ ਸੂਤੇ ਪੱਕਣ ਕਿਨਾਰੇ ਖੜ੍ਹੇ ਝੋਨੇ ਦੀ ਫ਼ਸਲ ਡਿਗਣ ਅਤੇ ਮੰਡੀਆਂ ਵਿਚ ਪਏ ਝੋਨੇ ਦੇ ਢੇਰ ਭਿੱਜਣ ਦਾ ਖ਼ਦਸ਼ਾ
ਬਠਿੰਡਾ, 11 ਅਕਤੂਬਰ (ਵੀਰਪਾਲ ਸਿੰਘ)- ਪੰਜਾਬ ਵਿਚ ਅਕਤੂਬਰ ਮਹੀਨੇ ਦੇ ਦੂਜੇ ਹਫ਼ਤੇ ਮੌਸਮ ਵਿਚ ਆਈ ਗੜਬੜੀ ਅਤੇ ਬੇਮੌਸਮੇ ਮੀਂਹ ਨੇ ਕਿਸਾਨਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ। ਮੀਂਹ ਦੇ ਨਾਲ ਤੇਜ਼ ਹਵਾਵਾਂ ਚੱਲਣ ਕਾਰਨ ਪੱਕਣ ਕਿਨਾਰੇ ਖੜ੍ਹੀਆਂ ਝੋਨੇ ਦੀਆਂ ਫ਼ਸਲਾਂ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਪੈਦਾ ਹੋ ਗਿਆ ਹੈ।
ਮ
ਮਾਲਵਾ ਖੇਤਰ ਵਿਚ ਤਾਜ਼ਾ ਸਿੰਚਾਈ ਕੀਤੇ ਗਏ ਝੋਨੇ ਦੇ ਖੇਤ ਵਿਚ ਵਿਛੀ ਫ਼ਸਲ। ਤਸਵੀਰ: ਲਵਲੀ
12-10-2026
ਬਠਿੰਡਾ, 11 ਅਕਤੂਬਰ (ਵੀਰਪਾਲ ਸਿੰਘ)- ਪੰਜਾਬ ਵਿਚ ਅਕਤੂਬਰ ਮਹੀਨੇ ਦੇ ਦੂਜੇ ਹਫ਼ਤੇ ਮੌਸਮ ਵਿਚ ਆਈ ਗੜਬੜੀ ਅਤੇ ਬੇਮੌਸਮੇ ਮੀਂਹ ਨੇ ਕਿਸਾਨਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ। ਮੀਂਹ ਦੇ ਨਾਲ ਤੇਜ਼ ਹਵਾਵਾਂ ਚੱਲਣ ਕਾਰਨ ਪੱਕਣ ਕਿਨਾਰੇ ਖੜ੍ਹੀਆਂ ਝੋਨੇ ਦੀਆਂ ਫ਼ਸਲਾਂ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਪੈਦਾ ਹੋ ਗਿਆ ਹੈ। ਕਈ ਥਾਵਾਂ ‘ਤੇ ਵਾਢੀ ਕੀਤੇ ਝੋਨੇ ਦੇ ਖੁੱਲ੍ਹੇ ਅਸਮਾਨ ਹੇਠ ਪਏ ਢੇਰਾਂ ਦੇ ਭਿੱਜਣ ਅਤੇ ਤਾਜ਼ਾ ਸਿੰਚਾਈ ਵਾਲੇ ਖੇਤਾਂ ਵਿਚ ਖੜ੍ਹੀ ਫ਼ਸਲ ਦੇ ਹਵਾ ਨਾਲ ਵਿਛਣ ਦਾ ਖ਼ਤਰਾ ਬਣਿਆ ਹੋਇਆ ਹੈ। ਕਿਸਾਨਾਂ ਨੂੰ ਡਰ ਹੈ ਕਿ ਜੇਕਰ ਮੀਂਹ ਦਾ ਸਿਲਸਿਲਾ ਜਾਰੀ ਰਹਿੰਦਾ ਹੈ ਤਾਂ ਉਨ੍ਹਾਂ ਦੀ ਮਹੀਨਿਆਂ ਦੀ ਸਖ਼ਤ ਮਿਹਨਤ ਨਾਲ ਪੁੱਤਾਂ ਵਾਂਗ ਪਾਲੀ ਫ਼ਸਲ ਪ੍ਰਭਾਵਿਤ ਹੋ ਸਕਦੀ ਹੈ। ਖੇਤੀਬਾੜੀ ਵਿਭਾਗ ਦੇ ਅੰਕੜਿਆਂ ਬਾਰੇ ਸਤੰਬਰ ਵਿਚ ਪ੍ਰਕਾਸ਼ਿਤ ਰਿਪੋਰਟ ਅਨੁਸਾਰ, ਪੰਜਾਬ ਵਿਚ ਇਸ ਸਾਲ ਝੋਨੇ ਹੇਠ ਰਿਕਾਰਡ ਲਗਭਗ 32.86 ਲੱਖ ਹੈਕਟੇਅਰ ਰਕਬਾ ਹੈ, ਜੋ ਤਕਰੀਬਨ 81 ਲੱਖ ਏਕੜ ਬਣਦਾ ਇੰਨੇ ਵੱਡੇ ਰਕਬੇ ਵਿਚ ਫ਼ਸਲ ਦੀ ਵਾਢੀ ਅਤੇ ਮੰਡੀਆਂ ਤੱਕ ਪਹੁੰਚਾਉਣ ਦਾ ਕੰਮ ਸ਼ੁਰੂ ਹੋਣ ਜਾ ਰਿਹਾ ਹੈ। ਅਜਿਹੇ ਸਮੇਂ ਮੌਸਮ ਦੀ ਖ਼ਰਾਬੀ ਨਾਲ ਵਾਢੀ ਵਿਚ ਦੇਰੀ ਹੋਣ ਦੇ ਨਾਲ ਦਾਣਿਆਂ ਦੀ ਗੁਣਵੱਤਾ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਵੀ ਬਣ ਸਕਦਾ ਹੈ। ਸਰਕਾਰੀ ਖ਼ਰੀਦ ਸਬੰਧੀ ਅੰਕੜਿਆਂ ਅਨੁਸਾਰ, ਪੰਜਾਬ ਦੀਆਂ ਅਨਾਜ ਮੰਡੀਆਂ ਵਿਚ 8.50 ਲੱਖ ਮੀਟਰਿਕ ਟਨ ਦੇ ਕਰੀਬ ਝੋਨਾ ਪਹੁੰਚਿਆ ਹੈ, ਜਿਸ ਵਿਚੋਂ ਸਰਕਾਰੀ ਏਜੰਸੀਆਂ ਵਲੋਂ 7.50 ਲੱਖ ਮੀਟਰਿਕ ਟਨ ਦੀ ਖ਼ਰੀਦ ਕੀਤੀ ਜਾ ਚੁੱਕੀ ਸੀ। ਇਸ ਸੀਜ਼ਨ ਲਈ ਸਰਕਾਰ ਨੇ 180 ਲੱਖ ਮੀਟਰਿਕ ਟਨ ਝੋਨਾ ਖ਼ਰੀਦਣ ਦਾ ਟੀਚਾ ਰੱਖਿਆ ਗਿਆ ਹੈ। ਮੌਸਮ ਵਿਭਾਗ ਦੀ ਜਾਰੀ ਕੀਤੀ ਗਈ ਚਿਤਾਵਨੀ ਵਿਚ 10 ਅਤੇ 11 ਅਕਤੂਬਰ ਨੂੰ ਪੰਜਾਬ ਅਤੇ ਗੁਆਂਢੀ ਸੂਬਿਆਂ ਵਿਚ ਗਰਜ-ਚਮਕ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ ਪ੍ਰਗਟਾਈ ਗਈ ਸੀ। ਪਰ ਪੰਜਾਬ ਦੇ ਜ਼ਿਲ੍ਹਾ ਵਾਰ ਮੀਂਹ ਪੈਣ ਦੀ ਕੋਈ ਭਵਿੱਖਬਾਣੀ ਸਾਹਮਣੇ ਨਹੀਂ ਆਈ। ਪੰਜਾਬ ਦੀਆਂ ਵੱਡੀ ਗਿਣਤੀ ਅਨਾਜ ਮੰਡੀਆਂ ਵਿਚ ਸ਼ੈੱਡਾਂ ਦੇ ਪ੍ਰਬੰਧ ਨਾਹ ਹੋਣ ਕਰਕੇ ਕਿਸਾਨਾਂ ਨੂੰ ਆਪਣੀ ਫ਼ਸਲ ਨੂੰ ਖੁੱਲ੍ਹੇ ਅਸਮਾਨ ਹੇਠ ਵਿਚ ਰੱਖਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਮੌਸਮ ਦੇ ਬਦਲਦੇ ਮਿਜ਼ਾਜ ਕਾਰਨ ਕਿਸਾਨਾਂ ਨੇ ਮੰਗ ਕੀਤੀ ਹੈ ਕਿ ਅਗਾਊਂ ਪ੍ਰਬੰਧਾਂ ਵਿਚ ਮੰਡੀਆਂ ਵਿਚ ਪਏ ਝੋਨੇ ਨੂੰ ਮੀਂਹ ਤੋਂ ਬਚਾਉਣ ਲਈ ਤਰਪਾਲਾਂ, ਨਿਕਾਸੀ ਅਤੇ ਖ਼ਰੀਦ ਪ੍ਰਬੰਧਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਕਿਸਾਨਾਂ ਲਈ ਹੁਣ ਆਉਣ ਵਾਲੇ ਦਿਨਾਂ ਵਿਚ ਮੌਸਮ ਦੀ ਅਗਲੀ ਚਾਲ ਅਹਿਮ ਬਣ ਗਈ ਹੈ, ਕਿਉਂਕਿ ਵਾਢੀ ਦੇ ਇਸ ਨਾਜ਼ੁਕ ਪੜਾਅ ‘ਤੇ ਮੀਂਹ ਅਤੇ ਤੇਜ਼ ਹਵਾਵਾਂ ਦਾ ਅਸਰ ਉਨ੍ਹਾਂ ਦੀ ਆਮਦਨ ‘ਤੇ ਪੈ ਸਕਦਾ ਹੈ।