12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਬੇਮੌਸਮੇ ਮੀਂਹ ਨੇ ਕਿਸਾਨਾਂ ਦੇ ਸਾਹ ਸੂਤੇ, ਪੱਕੀ ਝੋਨੇ ਦੀ ਫ਼ਸਲ ਧਰਤੀ ’ਤੇ ਵਿਛੀ

ਸੰਗਤ ਮੰਡੀ, 11 ਅਕਤੂਬਰ (ਸੁਖਤੇਜ ਧਾਲੀਵਾਲ/ ਅੰਮ੍ਰਿਤ ਸ਼ਰਮਾ)- ਇਲਾਕੇ ਵਿਚ ਅੱਜ ਸਵੇਰੇ ਪਏ ਬੇਮੌਸਮੇ ਮੀਂਹ ਅਤੇ ਤੇਜ਼ ਹਵਾਵਾਂ ਨੇ ਕਿਸਾਨਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ। ਮੀਂਹ ਅਤੇ ਤੇਜ਼ ਹਨੇਰੀ ਕਾਰਨ ਪੱਕ ਕੇ ਤਿਆਰ ਹੋਈ ਝੋਨੇ ਦੀ ਫ਼ਸਲ ਕਈ ਥਾਵਾਂ ‘ਤੇ ਧਰਤੀ ‘ਤੇ ਵਿਛ ਗਈ ਹੈ, ਜਿਸ ਕਾਰਨ ਕਿਸਾਨਾਂ ਨੂੰ ਫ਼ਸਲ ਦੇ ਖ਼ਰਾਬ ਹੋਣ ਦਾ ਡਰ ਸਤਾਉਣ ਲੱਗਾ ਹੈ।

Ad Position 21
No active advertisement
ਅਜੀਤ ਡੈਸਕ 12-10-2026
ਸੰਗਤ ਮੰਡੀ, 11 ਅਕਤੂਬਰ (ਸੁਖਤੇਜ ਧਾਲੀਵਾਲ/ ਅੰਮ੍ਰਿਤ ਸ਼ਰਮਾ)- ਇਲਾਕੇ ਵਿਚ ਅੱਜ ਸਵੇਰੇ ਪਏ ਬੇਮੌਸਮੇ ਮੀਂਹ ਅਤੇ ਤੇਜ਼ ਹਵਾਵਾਂ ਨੇ ਕਿਸਾਨਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ। ਮੀਂਹ ਅਤੇ ਤੇਜ਼ ਹਨੇਰੀ ਕਾਰਨ ਪੱਕ ਕੇ ਤਿਆਰ ਹੋਈ ਝੋਨੇ ਦੀ ਫ਼ਸਲ ਕਈ ਥਾਵਾਂ ‘ਤੇ ਧਰਤੀ ‘ਤੇ ਵਿਛ ਗਈ ਹੈ, ਜਿਸ ਕਾਰਨ ਕਿਸਾਨਾਂ ਨੂੰ ਫ਼ਸਲ ਦੇ ਖ਼ਰਾਬ ਹੋਣ ਦਾ ਡਰ ਸਤਾਉਣ ਲੱਗਾ ਹੈ। ਇਸ ਤੋਂ ਇਲਾਵਾ ਚੁਗਾਈ ਲਈ ਤਿਆਰ ਨਰਮੇ ਦੀ ਫ਼ਸਲ ਨੂੰ ਵੀ ਮੀਂਹ ਕਾਰਨ ਨੁਕਸਾਨ ਪੁੱਜਣ ਦਾ ਖ਼ਦਸ਼ਾ ਹੈ। ਪਿੰਡ ਕੋਟਗੁਰੂ ਦੇ ਕਿਸਾਨ ਜਗਤਾਰ ਸਿੰਘ, ਦਰਸ਼ਨ ਸਿੰਘ, ਨਿਰਮਲ ਸਿੰਘ ਅਤੇ ਸੁਖਦੀਪ ਸਿੰਘ ਨੇ ਦੱਸਿਆ ਕਿ ਇਸ ਬੇਮੌਸਮੇ ਮੀਂਹ ਕਾਰਨ ਉਨ੍ਹਾਂ ਦੀ ਝੋਨੇ ਅਤੇ ਨਰਮੇ ਦੀ ਫ਼ਸਲ ਦਾ ਨੁਕਸਾਨ ਹੋਣ ਦੀ ਸੰਭਾਵਨਾ ਬਣ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮੀਂਹ ਪੈਣ ਨਾਲ ਝੋਨੇ ਦੀ ਪੱਕੀ ਫ਼ਸਲ ਦੀ ਕਟਾਈ ਰੁਕ ਗਈ ਹੈ, ਅਤੇ ਨਰਮੇ ਦੀ ਫ਼ਸਲ ਦੀ ਚੁਗਾਈ ਵੀ ਬੰਦ ਹੋ ਗਈ ਹੈ। ਉਨ੍ਹਾਂ ਕਿਹਾ ਕਿ ਤੇਜ਼ ਹਵਾਵਾਂ ਕਾਰਨ ਪੱਕੀ ਹੋਈ ਝੋਨੇ ਦੀ ਫ਼ਸਲ ਧਰਤੀ ‘ਤੇ ਵਿਛ ਗਈ ਹੈ, ਜਿਸ ਨਾਲ ਫ਼ਸਲ ਦੀ ਗੁਣਵੱਤਾ ਪ੍ਰਭਾਵਿਤ ਹੋਣ ਅਤੇ ਕਟਾਈ ਸਮੇਂ ਮੁਸ਼ਕਲਾਂ ਆਉਣ ਦਾ ਖ਼ਦਸ਼ਾ ਹੈ। ਕਿਸਾਨਾਂ ਨੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਫ਼ਸਲਾਂ ਪੱਕ ਕੇ ਤਿਆ ਰ ਹੋਣ ਸਮੇਂ ਪਏ ਇਸ ਮੀਂਹ ਨੇ ਉਨ੍ਹਾਂ ਦੀਆਂ ਉਮੀਦਾਂ ‘ਤੇ ਪਾਣੀ ਫੇਰਨ ਦਾ ਡਰ ਪੈਦਾ ਕਰ ਦਿੱਤਾ ਹੈ। ਕਿਸਾਨਾਂ ਨੂੰ ਹੁਣ ਆਪਣੀ ਪੁੱਤਾਂ ਵਾਂਗ ਪਾਲੀ ਫ਼ਸਲ ਦੇ ਨੁਕਸਾਨ ਦੀ ਚਿੰਤਾ ਸਤਾਉਣ ਲੱਗੀ ਹੈ।
Ad Position 22
No active advertisement
ਪਿਛਲੀ ਖ਼ਬਰ ਦੀਵਾਨ ਸਿੰਘ ਡਿੱਖ ਸ਼੍ਰੋਮਣੀ ਅਕਾਲੀ ਦਲ (ਪੁਨਰ- ਸੁਰਜੀਤ) ਦੇ ਹਲਕਾ ਭੁੱਚੋ ਦੇ ਕੋਆਰਡੀਨੇਟਰ ਨਿਯੁਕਤ ਅਗਲੀ ਖ਼ਬਰ ਪਰਗਟ ਸਿੰਘ ਦੀ ਨਿਯੁਕਤੀ ਸਿਆਸਤ ’ਚ ਨਵੀਂ ਇਬਾਰਤ ਲਿਖੇਗੀ- ਸਿੱਧੂ
Ad Position 24