ਪਰਗਟ ਸਿੰਘ ਦੇ ਅਹੁਦਾ ਸੰਭਾਲ ਪ੍ਰੋਗਰਾਮ ਮੌਕੇ ਜੀਤਮਹਿੰਦਰ ਸਿੰਘ ਸਿੱਧੂ ਨੇ ਵੀ ਭਰੀ ਹਾਜ਼ਰੀ
ਮੌੜ ਮੰਡੀ, 11 ਅਕਤੂਬਰ (ਗੁਰਜੀਤ ਸਿੰਘ ਕਮਾਲੂ)- ਕੁੱਲ ਹਿੰਦ ਕਾਂਗਰਸ ਕਮੇਟੀ ਵਲੋਂ ਪਿਛਲੇ ਦਿਨਾਂ ‘ਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਨਿਯੁਕਤ ਕੀਤੇ ਪ੍ਰਧਾਨ ਪ੍ਰਗਟ ਸਿੰਘ ਦੇ ਅੱਜ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਰੱਖੇ ਰਸਮੀ ਅਹੁਦਾ ਸੰਭਾਲ ਸਮਾਰੋਹ ‘ਚ ਹਲਕਾ ਮੌੜ ਤੋਂ ਕਾਂਗਰਸ ਦੀ ਅਗਵਾਈ ਕਰ ਰਹੇ ਸੀਨੀਅਰ ਕਾਂਗਰਸੀ ਆਗੂ ਜੀਤਮਹਿੰਦਰ ਸਿੰਘ ਸਿੱਧੂ ਸਾਬਕਾ ਵਿਧਾਇਕ ਨੇ ਵੀ ਸ਼ਮੂਲੀਅਤ ਕੀਤੀ ਅਤੇ ਉਨ੍ਹਾਂ ਦੇ ਸੱਦੇ ‘ਤੇ ਸਮੁੱਚੇ ਖ਼ਿੱਤੇ ‘ਚੋਂ ਵੀ ਵੱਡੀ ਗਿਣਤੀ ਕਾਂਗਰਸੀਆਂ ਦੇ ਸਮਾਰੋਹ ‘ਚ ਸ਼ਾਮਿਲ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਜਾਣਕਾਰੀ ਮੁਤਾਬਿਕ ਪਰਗਟ ਸਿੰਘ ਦੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ ਸੰਭਾਲਣ ਮੌਕੇ ਰੱਖੇ ਪ੍ਰੋਗਰਾਮ ‘ਚ ਹਲਕਾ ਮੌੜ ਤੋਂ ਵੱਡੀ ਗਿਣਤੀ ਕਾਂਗਰਸੀਆਂ ਸਮੇਤ ਸ਼ਾਮਿਲ ਹੋਏ ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਨੇ ਪ੍ਰਧਾਨ ਨੂੰ ਜਿੱਥੇ ਸ਼ੁੱਭਕਾਮਨਾਵਾਂ ਭੇਟ ਕੀਤੀਆਂ, ਉੱਥੇ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਬੀਬੀ ਰਾਜਿੰਦਰ ਕੌਰ ਭੱਠਲ ਸਮੇਤ ਹੋਰ ਸੀਨੀਅਰ ਲੀਡਰਸ਼ਿਪ ਨਾਲ ਵੀ ਮੁਲਾਕਾਤ ਕੀਤੀ।
ਨ
ਨਮੀਸ਼ ਕੁਮਾਰ ਗੋਇਲ ਪਿਤਾ: ਵਿਕਰਮ ਗੋਇਲ ਮਾਤਾ: ਰਿੰਪੀ ਗੋਇਲ ਵਾਸੀ: ਬਠਿੰਡਾ।
ਗੁਣਵੀਰ ਸ਼ਰਮਾ ਪਿਤਾ : ਹੇਮੰਤ ਸ਼ਰਮਾ ਮਾਤਾ : ਕਮਲ ਸ਼ਰਮਾ ਵਾਸੀ : ਰਾਮਪੁਰਾ ਫੂਲ (ਬਠਿੰਡਾ)
12-10-2026
ਮੌੜ ਮੰਡੀ, 11 ਅਕਤੂਬਰ (ਗੁਰਜੀਤ ਸਿੰਘ ਕਮਾਲੂ)- ਕੁੱਲ ਹਿੰਦ ਕਾਂਗਰਸ ਕਮੇਟੀ ਵਲੋਂ ਪਿਛਲੇ ਦਿਨਾਂ ‘ਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਨਿਯੁਕਤ ਕੀਤੇ ਪ੍ਰਧਾਨ ਪ੍ਰਗਟ ਸਿੰਘ ਦੇ ਅੱਜ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਰੱਖੇ ਰਸਮੀ ਅਹੁਦਾ ਸੰਭਾਲ ਸਮਾਰੋਹ ‘ਚ ਹਲਕਾ ਮੌੜ ਤੋਂ ਕਾਂਗਰਸ ਦੀ ਅਗਵਾਈ ਕਰ ਰਹੇ ਸੀਨੀਅਰ ਕਾਂਗਰਸੀ ਆਗੂ ਜੀਤਮਹਿੰਦਰ ਸਿੰਘ ਸਿੱਧੂ ਸਾਬਕਾ ਵਿਧਾਇਕ ਨੇ ਵੀ ਸ਼ਮੂਲੀਅਤ ਕੀਤੀ ਅਤੇ ਉਨ੍ਹਾਂ ਦੇ ਸੱਦੇ ‘ਤੇ ਸਮੁੱਚੇ ਖ਼ਿੱਤੇ ‘ਚੋਂ ਵੀ ਵੱਡੀ ਗਿਣਤੀ ਕਾਂਗਰਸੀਆਂ ਦੇ ਸਮਾਰੋਹ ‘ਚ ਸ਼ਾਮਿਲ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਜਾਣਕਾਰੀ ਮੁਤਾਬਿਕ ਪਰਗਟ ਸਿੰਘ ਦੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ ਸੰਭਾਲਣ ਮੌਕੇ ਰੱਖੇ ਪ੍ਰੋਗਰਾਮ ‘ਚ ਹਲਕਾ ਮੌੜ ਤੋਂ ਵੱਡੀ ਗਿਣਤੀ ਕਾਂਗਰਸੀਆਂ ਸਮੇਤ ਸ਼ਾਮਿਲ ਹੋਏ ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਨੇ ਪ੍ਰਧਾਨ ਨੂੰ ਜਿੱਥੇ ਸ਼ੁੱਭਕਾਮਨਾਵਾਂ ਭੇਟ ਕੀਤੀਆਂ, ਉੱਥੇ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਬੀਬੀ ਰਾਜਿੰਦਰ ਕੌਰ ਭੱਠਲ ਸਮੇਤ ਹੋਰ ਸੀਨੀਅਰ ਲੀਡਰਸ਼ਿਪ ਨਾਲ ਵੀ ਮੁਲਾਕਾਤ ਕੀਤੀ। ਸਮਾਗਮ ‘ਚ ਹਾਜ਼ਰੀ ਭਰਨ ਉਪਰੰਤ ਗੱਲਬਾਤ ਕਰਦਿਆਂ ਸਿੱਧੂ ਨੇ ਕਿਹਾ ਕਿ ਕਾਂਗਰਸੀ ਆਗੂਆਂ ਤੇ ਵਰਕਰਾਂ ਦਾ ਉਤ ਸ਼ਾਹ ਇਸ ਗੱਲ ਦਾ ਸਬੂਤ ਹੈ ਕਿ ਕਾਂਗਰਸ ਪਾਰਟੀ ਲੋਕ ਹਮਾਇਤ ਸਦਕਾ 2027 ਵਿਧਾਨ ਸਭਾ ਚੋਣਾਂ ‘ਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਂਦੇ ਹੋਏ ਸਰਕਾਰ ਬਣਾਉਣ ‘ਚ ਸਫਲ ਹੋਵੇਗੀ।