ਸਿਵਲ ਹਸਪਤਾਲ ਰਾਮਪੁਰਾ ਫੂਲ ਵਿਖੇ ਮਾਨਸਿਕ ਸਿਹਤ ਦਿਵਸ ਮਨਾਇਆ
ਰਾਮਪੁਰਾ ਫੂਲ, 11 ਅਕਤੂਬਰ (ਹੇਮੰਤ ਕੁਮਾਰ ਸ਼ਰਮਾ)- ਸੀਨੀਅਰ ਮੈਡੀਕਲ ਅਫ਼ਸਰ ਡਾ. ਗੁਰਪ੍ਰੀਤ ਸਿੰਘ ਮਾਹਲ ਦੀ ਅਗਵਾਈ ਵਿਚ ਸਿਵਲ ਹਸਪਤਾਲ ਵਿਖੇ ਵਿਸ਼ਵ ਮਾਨਸਿਕ ਸਿਹਤ ਦਿਵਸ ਮਨਾਇਆ ਗਿਆ।
ਰਾਮਪੁਰਾ ਫੂਲ, 11 ਅਕਤੂਬਰ (ਹੇਮੰਤ ਕੁਮਾਰ ਸ਼ਰਮਾ)- ਸੀਨੀਅਰ ਮੈਡੀਕਲ ਅਫ਼ਸਰ ਡਾ.ਗੁਰਪ੍ਰੀਤ ਸਿੰਘ ਮਾਹਲ ਦੀ ਅਗਵਾਈ ਵਿਚ ਸਿਵਲ ਹਸਪਤਾਲ ਵਿਖੇ ਵਿਸ਼ਵ ਮਾਨਸਿਕ ਸਿਹਤ ਦਿਵਸ ਮਨਾਇਆ ਗਿਆ। ਇਸ ਮੌਕੇ ਹਾਜ਼ਰ ਲੋਕਾਂ ਨੂੰ ਮਾਨਸਿਕ ਰੋਗਾਂ ਪ੍ਰਤੀ ਜਾਗਰੂਕ ਰਹਿਣ ਅਤੇ ਅੰਧਵਿਸ਼ਵਾਸਾਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਡਾਕਟਰ ਸੁਵਿਧਾ ਗਰਗ ਅਤੇ ਡਾ.ਅਨਜੋਰੀ ਪਾਠਕ ਮਾਨਸਿਕ ਰੋਗਾਂ ਦੇ ਮਾਹਿਰ ਨੇ ਦੱਸਿਆ ਕਿ ਮਾਨਸਿਕ ਸਿਹਤ ਸਮੱਸਿਆਵਾਂ ਆਤਮਹੱਤਿਆ ਦੇ ਜੋਖ਼ਮ ਨੂੰ ਵਧਾ ਸਕਦੀਆਂ ਹਨ। ਇਸ ਲਈ ਮਾਨਸਿਕ ਰੋਗਾਂ ਦੀ ਸਮੇਂ ਸਿਰ ਪਛਾਣ, ਸਹੀ ਇਲਾਜ ਅਤੇ ਪਰਿਵਾਰਕ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਮਾਨਸਿਕ ਰੋਗ ਵੀ ਹੋਰ ਬਿਮਾਰੀਆਂ ਵਾਂਗ ਇਲਾਜਯੋਗ ਹਨ। ਇਨ੍ਹਾਂ ਨੂੰ ਅੰਧਵਿਸ਼ਵਾਸਾਂ ਨਾਲ ਜੋੜਨ ਦੀ ਬਜਾਏ ਯੋਗ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ। ਇਸ ਮੌਕੇ ਬਾਬਾ ਮੋਨੀ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਨੇ ਇਕੱਲੇਪਨ ਕਰਕੇ ਹੋਣ ਵਾਲੇ ਮਾਨਸਿਕ ਰੋਗਾਂ ਨੂੰ ਦਰਸਾਉਂਦਾ ਬਹੁਤ ਵਧੀਆ ਨੁੱਕੜ ਨਾਟਕ ਖੇਡਿਆ।ਇਸ ਮੌਕੇ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਬਲਵੀਰ ਸਿੰਘ ਸੰਧੂ ਕਲਾਂ ਨੇ ਜਿੱਥੇ ਸਟੇਜ ਸਕੱਤਰ ਦੀ ਭੂਮਿਕਾ ਨਿਭਾਈ ਉੱਥੇ ਉਨ੍ਹਾਂ ਮਾਨਸਿਕ ਰੋਗਾਂ ਤੋਂ ਬਚਾਅ ਲਈ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਡਾਕਟਰ ਸੌਰਵ ਜੈਨ, ਖ਼ੁਸ਼ਦੀਪ ਗੋਇਲ, ਨਰੇਸ਼ ਕੁਮਾਰ ਸਟਾਫ਼ ਨਰਸ ਗੁਰਦੀਪ ਕੋਰ, ਸੁਖਦੀਪ ਕੌਰ, ਦਲਜਿੰਦਰ ਸਿੰਘ ਡੀ ਈ ਓ,ਸੁਰਿੰਦਰ ਸਿੰਘ,ਵੀਰਪਾਲ ਕੌਰ ਆਦਿ ਹਾਜ਼ਰ ਸਨ।