11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਪਿੰਡ ਚੱਕ ਹੀਰਾ ਸਿੰਘ ਵਾਲਾ ਅਤੇ ਰਾਮਸਰਾ ਵਿਖੇ ਡੋਰ-ਟੂ-ਡੋਰ ਪ੍ਰਚਾਰ

ਰਾਮਾਂ ਮੰਡੀ, 11 ਅਕਤੂਬਰ (ਤਰਸੇਮ ਸਿੰਗਲਾ)- ਪੰਜਾਬ ਵਿਧਾਨ ਸਭਾ ਦੀਆਂ ਸਾਲ 2027 ਵਿਚ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ (ਵਾਰਿਸ ਪੰਜਾਬ ਦੇ) ਪਾਰਟੀ ਵਲੋਂ ਹਲਕਾ ਇੰਚਾਰਜ ਮਨਦੀਪ ਸਿੰਘ ਸਿੱਧੂ ਦੀ ਅਗਵਾਈ ਹੇਠ ਸ਼ਨੀਵਾਰ ਨੂੰ ਪਿੰਡ ਚੱਕ ਹੀਰਾ ਸਿੰਘ ਵਾਲਾ ਅਤੇ ਰਾਮਸਰਾ ਵਿਖੇ ਡੋਰ-ਟੂ-ਡੋਰ ਪ੍ਰਚਾਰ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਪਾਰਟੀ ਵਰਕਰਾਂ ਦੀ ਟੀਮ ਸਮੇਤ ਘਰ-ਘਰ ਜਾ ਕੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਅਤੇ ਪੰਜਾਬ ਦੀਆਂ ਸਮੱਸਿਆਵਾਂ ਸਬੰਧੀ ਲੋਕਾਂ ਨਾਲ ਵਿਚਾਰ-ਵਟਾਂਦਰਾ ਕੀਤਾ।

Ad Position 21
No active advertisement
ਪਿੰਡ ਰਾਮਸਰਾ ਵਿਖੇ ਲੋਕਾਂ ਨਾਲ ਗੱਲਬਾਤ ਕਰਦੇ ਹੋਏ ਮਨਦੀਪ ਸਿੰਘ ਸਿੱਧੂ। 12-10-2026
ਰਾਮਾਂ ਮੰਡੀ, 11 ਅਕਤੂਬਰ (ਤਰਸੇਮ ਸਿੰਗਲਾ)- ਪੰਜਾਬ ਵਿਧਾਨ ਸਭਾ ਦੀਆਂ ਸਾਲ 2027 ਵਿਚ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ (ਵਾਰਿਸ ਪੰਜਾਬ ਦੇ) ਪਾਰਟੀ ਵਲੋਂ ਹਲਕਾ ਇੰਚਾਰਜ ਮਨਦੀਪ ਸਿੰਘ ਸਿੱਧੂ ਦੀ ਅਗਵਾਈ ਹੇਠ ਸ਼ਨੀਵਾਰ ਨੂੰ ਪਿੰਡ ਚੱਕ ਹੀਰਾ ਸਿੰਘ ਵਾਲਾ ਅਤੇ ਰਾਮਸਰਾ ਵਿਖੇ ਡੋਰ-ਟੂ-ਡੋਰ ਪ੍ਰਚਾਰ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਪਾਰਟੀ ਵਰਕਰਾਂ ਦੀ ਟੀਮ ਸਮੇਤ ਘਰ-ਘਰ ਜਾ ਕੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਅਤੇ ਪੰਜਾਬ ਦੀਆਂ ਸਮੱਸਿਆਵਾਂ ਸਬੰਧੀ ਲੋਕਾਂ ਨਾਲ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਮਨਦੀਪ ਸਿੰਘ ਸਿੱਧੂ ਨੇ ਨਸ਼ਿਆਂ ਨੂੰ ਪੰਜਾਬ ਦੀਆਂ ਪ੍ਰਮੁੱਖ ਸਮੱਸਿਆਵਾਂ ਵਿਚੋਂ ਇੱਕ ਦੱਸਦਿਆਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਅਤੇ ਸੂਬੇ ਦਾ ਜੰਗੀ ਪੱਧਰ ‘ਤੇ ਵਿਕਾਸ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਵਾਰਿਸ ਪੰਜਾਬ ਦੇ ਪਾਰਟੀ ਦਾ ਸਾਥ ਦੇਣ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨਸ਼ਿਆਂ ਦੀ ਸਮੱਸਿਆ ਨੂੰ ਖ਼ਤਮ ਕਰਨ ਵਿਚ ਸਫਲ ਨਹੀਂ ਹੋ ਸਕੀਆਂ ਅਤੇ ਇਸ ਮੁੱਦੇ ‘ਤੇ ਸਿਰਫ਼ ਰਾਜਨੀਤੀ ਹੁੰਦੀ ਰਹੀ ਹੈ, ਵੱਡੀ ਗਿਣਤੀ ਵਿਚ ਨੌਜਵਾਨਾਂ ਦੀਆਂ ਕੀਮਤੀ ਜਾਨਾਂ ਨਸ਼ਿਆਂ ਦੀ ਭੇਟ ਚੜ੍ਹਨਾ, ਇਸ ਸਮੱਸਿਆ ਦੀ ਗੰਭੀਰਤਾ ਨੂੰ ਦਰਸਾਉਂਦਾ ਹੈ। ਇਸ ਮੌਕੇ ਮਨਦੀਪ ਸਿੰਘ ਸਿੱਧੂ ਦੇ ਨਾਲ ਟੈਣੀ ਅਗਰਵਾਲ, ਸੋਨੀ ਬਾਬਾ, ਪਰਮਪ੍ਰੀਤ ਸਿੰਘ ਮਾਨਸ਼ਾਹੀਆ, ਭਿੰਦਰ ਸਿੰਘ ਭਾਈ ਬਖਤੌਰ, ਗੰਗਾ ਰਾਮ, ਪਾਲੀ ਅਤੇ ਅੰਮ੍ਰਿਤਪਾਲ ਚੱਠਾ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਅਤੇ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਗਾਮੀ ਵਿਧਾਨ ਸਭਾ ਚੋਣਾਂ ਲਈ ਹਲਕਾ ਤਲਵੰਡੀ ਸਾਬੋ ’ਚ ਸਿਆਸੀ ਸਰਗਰਮੀਆਂ ਹੋਈਆਂ ਤੇਜ਼ ਅਗਲੀ ਖ਼ਬਰ ਗੋਨਿਆਣਾ ਵਿਚ ਮਹਾਰਾਜਾ ਅਗਰਸੈਨ ਜੈਅੰਤੀ ਮਨਾਈ
Ad Position 24