11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਸਫ਼ਾਈ ਕਰਮਚਾਰੀਆਂ ਦਾ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ

ਸੰਗਤ ਮੰਡੀ, 11 ਅਕਤੂਬਰ (ਸੁਖਤੇਜ ਧਾਲੀਵਾਲ)- ਸਵੱਛ ਭਾਰਤ ਮਿਸ਼ਨ ਅਤੇ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਨਗਰ ਕੌਂਸਲ ਸੰਗਤ ਵਲੋਂ ਕਾਰਜ ਸਾਧਕ ਅਫ਼ਸਰ ਤਰੁਣ ਕੁਮਾਰ ਅਤੇ ਨਗਰ ਕੌਂਸਲ ਪ੍ਰਧਾਨ ਰਾਹੁਲ ਗੋਇਲ ਦੀ ਅਗਵਾਈ ਹੇਠ ਸਰਕਾਰੀ ਹਸਪਤਾਲ ਸੰਗਤ ਦੇ ਸਹਿਯੋਗ ਨਾਲ ਸਫ਼ਾਈ ਕਰਮਚਾਰੀਆਂ ਅਤੇ ਸਵੱਛ ਭਾਰਤ ਟੀਮ ਦੇ ਮੈਂਬਰਾਂ ਲਈ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਸਫ਼ਾਈ ਕਰਮਚਾਰੀਆਂ ਦੀ ਸਿਹਤ ਦੀ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਸਿਹਤ ਸੰਭਾਲ ਸਬੰਧੀ ਜ਼ਰੂਰੀ ਸੁਝਾਅ ਦਿੱਤੇ ਗਏ।

Ad Position 21
No active advertisement
ਅਜੀਤ ਡੈਸਕ 12-10-2026
ਸੰਗਤ ਮੰਡੀ, 11 ਅਕਤੂਬਰ (ਸੁਖਤੇਜ ਧਾਲੀਵਾਲ)- ਸਵੱਛ ਭਾਰਤ ਮਿਸ਼ਨ ਅਤੇ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਨਗਰ ਕੌਂਸਲ ਸੰਗਤ ਵਲੋਂ ਕਾਰਜ ਸਾਧਕ ਅਫ਼ਸਰ ਤਰੁਣ ਕੁਮਾਰ ਅਤੇ ਨਗਰ ਕੌਂਸਲ ਪ੍ਰਧਾਨ ਰਾਹੁਲ ਗੋਇਲ ਦੀ ਅਗਵਾਈ ਹੇਠ ਸਰਕਾਰੀ ਹਸਪਤਾਲ ਸੰਗਤ ਦੇ ਸਹਿਯੋਗ ਨਾਲ ਸਫ਼ਾਈ ਕਰਮਚਾਰੀਆਂ ਅਤੇ ਸਵੱਛ ਭਾਰਤ ਟੀਮ ਦੇ ਮੈਂਬਰਾਂ ਲਈ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ ਗਿਆ।ਕੈਂਪ ਦੌਰਾਨ ਸਫ਼ਾਈ ਕਰਮਚਾਰੀਆਂ ਦੀ ਸਿਹਤ ਦੀ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਸਿਹਤ ਸੰਭਾਲ ਸਬੰਧੀ ਜ਼ਰੂਰੀ ਸੁਝਾਅ ਦਿੱਤੇ ਗਏ। ਇਸ ਮੌਕੇ ਸੈਨੇਟਰੀ ਇੰਸਪੈਕਟਰ ਤਜਿੰਦਰ ਕੌਰ ਅਤੇ ਪ੍ਰੋਗਰਾਮ ਕੋਆਰਡੀਨੇਟਰ ਅਮਨਦੀਪ ਕੌਰ ਨੇ ਕਿਹਾ ਕਿ ਸਫ਼ਾਈ ਕਰਮਚਾਰੀ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਦੀ ਸਿਹਤ ਦੀ ਸੰਭਾਲ ਕਰਨਾ ਅਤੇ ਸਮੇਂ-ਸਮੇਂ ‘ਤੇ ਜਾਂਚ ਕਰਵਾਉਣਾ ਬੇਹੱਦ ਜ਼ਰੂਰੀ ਹੈ। ਇਸ ਮੌਕੇ ਕਰਮਚਾਰੀਆਂ ਨੂੰ ਪ੍ਰਧਾਨ ਮੰਤਰੀ ਆਵਾਸ ਯੋਜਨਾ, ਉੱਜਵਲਾ ਯੋਜਨਾ, ਆਯੁਸ਼ਮਾਨ ਕਾਰਡ ਅਤੇ ਜਨ-ਧਨ ਯੋਜਨਾ ਸਮੇਤ ਵੱਖ-ਵੱਖ ਭਲਾਈ ਸਕੀਮਾਂ ਬਾਰੇ ਜਾਣਕਾਰੀ ਦੇ ਕੇ ਇਨ੍ਹਾਂ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਰਾਹੁਲ ਗੋਇਲ, ਕਾਰਜ ਸਾਧਕ ਅਫ਼ਸਰ ਤਰੁਣ ਕੁਮਾਰ, ਸੈਨੇਟਰੀ ਇੰਸਪੈਕਟਰ ਤਜਿੰਦਰ ਕੌਰ, ਪ੍ਰੋਗਰਾਮ ਕੋਆਰਡੀਨੇਟਰ ਅਮਨਦੀਪ ਕੌਰ, ਜੇ.ਈ. ਜਸਪ੍ਰੀਤ ਕੌਰ, ਮੋਟੀਵੇਟਰ ਪ੍ਰਵੀਨ ਕੌਰ, ਸਰਕਾਰੀ ਹਸਪਤਾਲ ਦਾ ਸਟਾਫ਼ ਅਤੇ ਸਵੱਛ ਭਾਰਤ ਮਿਸ਼ਨ ਦੀ ਟੀਮ ਦੇ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲਾਂ ’ਚ ਮਾਪੇ-ਅਧਿਆਪਕ ਮਿਲਣੀ ਕਰਵਾਈ ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਕੋਟਗੁਰੂ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ
Ad Position 24