ਠੇਕੇਦਾਰਾਂ ਨੇ ਬਕਾਇਆ ਰਾਸ਼ੀ ਨਾ ਮਿਲਣ ਕਰਕੇ ਸੜਕ ਨਿਰਮਾਣ ਕਾਰਜ ਬੰਦ ਕਰਨ ਦਾ ਕੀਤਾ ਐਲਾਨ
ਬਠਿੰਡਾ, 11 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)-ਪੰਜਾਬ ਭਰ ਦੇ ਸਰਕਾਰੀ ਠੇਕੇਦਾਰਾਂ ਨੇ ਆਪਣੇ ਕੀਤੇ ਗਏ ਕੰਮਾਂ ਦੀ ਰਕਮ ਦੀ ਸੂਬਾ ਸਰਕਾਰ ਵਲੋਂ ਅਦਾਇਗੀ ਨਾ ਕੀਤੇ ਜਾਣ ਕਰਕੇ ਸੂਬੇ ਅੰਦਰ ਚੱਲ ਰਹੇ ਪੇਂਡੂ ਸੜਕੀ ਨਿਰਮਾਣ ਕਾਰਜ ਬੰਦ ਕਰਨ ਦਾ ਐਲਾਨ ਕੀਤਾ ਹੈ। ਇਸ ਮਸਲੇ ’ਤੇ ਪ੍ਰੈੱਸ ਕਾਨਫ਼ਰੰਸ ਕਰਦਿਆਂ ‘ਹਾਟ ਮਿਕਸ ਪਲਾਂਟ ਐਸੋਸੀਏਸ਼ਨ’ ਦੇ ਪ੍ਰਧਾਨ ਤਾਰਾ ਸਿੰਘ ਨੇ ਦੱਸਿਆ ਕਿ ਵੱਖ-ਵੱਖ ਠੇਕੇਦਾਰਾਂ ਵਲੋਂ ਪੰਜਾਬ ਸਰਕਾਰ ਦੇ ਵੱਖ-ਵੱਖ ਸੜਕੀ ਨਿਰਮਾਣ ਕਾਰਜ ਕੀਤੇ ਜਾ ਰਹੇ ਹਨ, ਪਰ ਸਰਕਾਰ ਵਲੋਂ ਪਿਛਲੇ ਚਾਰ ਮਹੀਨਿਆਂ ਤੋਂ ਠੇਕੇਦਾਰਾਂ ਨੂੰ ਬਣਦੀ ਬਕਾਇਆ ਰਕਮ ਦੀ ਅਦਾਇਗੀ ਨਹੀਂ ਕੀਤੀ ਜਾ ਰਹੀ ਹੈ, ਜਿਸ ਕਾਰਨ ਉਨ੍ਹਾਂ ਲਈ ਇਹ ਵਿਕਾਸ ਕਾਰਜ ਜਾਰੀ ਰੱਖਣਾ ਮੁਸ਼ਕਿਲ ਹੋ ਗਿਆ ਹੈ।
ਬਠਿੰਡਾ, 11 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)-ਪੰਜਾਬ ਭਰ ਦੇ ਸਰਕਾਰੀ ਠੇਕੇਦਾਰਾਂ ਨੇ ਆਪਣੇ ਕੀਤੇ ਗਏ ਕੰਮਾਂ ਦੀ ਰਕਮ ਦੀ ਸੂਬਾ ਸਰਕਾਰ ਵਲੋਂ ਅਦਾਇਗੀ ਨਾ ਕੀਤੇ ਜਾਣ ਕਰਕੇ ਸੂਬੇ ਅੰਦਰ ਚੱਲ ਰਹੇ ਪੇਂਡੂ ਸੜਕੀ ਨਿਰਮਾਣ ਕਾਰਜ ਬੰਦ ਕਰਨ ਦਾ ਐਲਾਨ ਕੀਤਾ ਹੈ।ਇਸ ਮਸਲੇ ’ਤੇ ਪ੍ਰੈੱਸ ਕਾਨਫ਼ਰੰਸ ਕਰਦਿਆਂ ‘ਹਾਟ ਮਿਕਸ ਪਲਾਂਟ ਐਸੋਸੀਏਸ਼ਨ’ ਦੇ ਪ੍ਰਧਾਨ ਤਾਰਾ ਸਿੰਘ ਨੇ ਦੱਸਿਆ ਕਿ ਵੱਖ-ਵੱਖ ਠੇਕੇਦਾਰਾਂ ਵਲੋਂ ਪੰਜਾਬ ਸਰਕਾਰ ਦੇ ਵੱਖ-ਵੱਖ ਸੜਕੀ ਨਿਰਮਾਣ ਕਾਰਜ ਕੀਤੇ ਜਾ ਰਹੇ ਹਨ, ਪਰ ਸਰਕਾਰ ਵਲੋਂ ਪਿਛਲੇ ਚਾਰ ਮਹੀਨਿਆਂ ਤੋਂ ਠੇਕੇਦਾਰਾਂ ਨੂੰ ਬਣਦੀ ਬਕਾਇਆ ਰਕਮ ਦੀ ਅਦਾਇਗੀ ਨਹੀਂ ਕੀਤੀ ਜਾ ਰਹੀ ਹੈ, ਜਿਸ ਕਾਰਨ ਉਨ੍ਹਾਂ ਲਈ ਇਹ ਵਿਕਾਸ ਕਾਰਜ ਜਾਰੀ ਰੱਖਣਾ ਮੁਸ਼ਕਿਲ ਹੋ ਗਿਆ ਹੈ।ਉਨ੍ਹਾਂ ਦੱਸਿਆ ਕਿ ਬਠਿੰਡਾ ਜ਼ਿਲ੍ਹੇ ਵਿਚ ਲਗਭਗ 50 ਠੇਕੇਦਾਰ ਇਸ ਕੰਮ ਨਾਲ ਜੁੜੇ ਹੋਏ ਹਨ, ਜਿਨ੍ਹਾਂ ਵਿਚੋਂ ਹਰੇਕ ਠੇਕੇਦਾਰ ਦਾ ਸਰਕਾਰ ਵੱਲ 1 ਤੋਂ 5 ਕਰੋੜ ਰੁਪਏ ਤੱਕ ਦਾ ਬਕਾਇਆ ਖੜਾ ਹੈ ਤੇ ਇਸ ਕਾਰਨ ਬਠਿੰਡਾ ਅਤੇ ਮਾਨਸਾ ਜ਼ਿਲਿ੍ਹਆਂ ਵਿਚ 1000 ਕਰੋੜ ਰੁਪਏ ਦੇ ਚੱਲ ਰਹੇ ਸੜਕ ਨਿਰਮਾਣ ਕਾਰਜ ਹੁਣ ਬੰਦ ਹੋ ਸਕਦੇ ਹਨ। ਉਨ੍ਹਾਂ ਦੱਸਿਆ ਇਸ ਤੋਂ ਇਲਾਵਾ ਲੁੱਕ ਦੀ ਘਾਟ, ਰੇਟਾਂ ਵਿਚ ਵਾਧਾ ਅਤੇ ਮਾਈਨਿੰਗ ਬੰਦ ਹੋਣ ਕਾਰਨ ਨਿਰਮਾਣ ’ਤੇ ਅਸਰ ਪਿਆ ਹੈ। ਐਸੋਸੀਏਸ਼ਨ ਨੇ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜਦੋਂ ਤੱਕ ਬਕਾਇਆ ਭੁਗਤਾਨ ਨਹੀਂ ਹੁੰਦਾ, ਮੰਡੀ ਬੋਰਡ ਅਤੇ ਪੀ.ਡਬਲਯੂ.ਡੀ. ਅਧੀਨ ਆਉਂਦੀਆਂ ਪੇਂਡੂ ਸੜਕਾਂ ਦਾ ਕੰਮ ਨਹੀਂ ਕੀਤਾ ਜਾਵੇਗਾ।