ਪਿੰਡ ਬੱਲ੍ਹੋ ’ਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਗ੍ਰਾਮ ਪੰਚਾਇਤ ਤੇ ਵੀ.ਡੀ.ਸੀ. ਦੀ ਹੋਈ ਸਾਂਝੀ ਮੀਟਿੰਗ
ਚਾਉਕੇ, 11 ਅਕਤੂਬਰ (ਮਨਜੀਤ ਸਿੰਘ ਘੜੈਲੀ)- ਪਿੰਡ ਬੱਲ੍ਹੋ ਵਿਖੇ ਪੰਜਾਬ ਸਰਕਾਰ ਵਲੋਂ ਵਿੱਢੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਪਿੰਡ ਦੀ ਯੂਥ ਲਾਇਬਰੇਰੀ ਵਿਖੇ ਗ੍ਰਾਮ ਪੰਚਾਇਤ ਅਤੇ ਵੀ. ਡੀ.
ਪ
ਪਿੰਡ ਬੱਲ੍ਹੋ ਵਿਖੇ ਨਸ਼ਿਆਂ ਵਿਰੁੱਧ ਮੀਟਿੰਗ ਨੂੰ ਸੰਬੋਧਨ ਕਰਦੇ ਬੁਲਾਰੇ । ਅਜੀਤ ਤਸਵੀਰ
12-10-2026
ਚਾਉਕੇ, 11 ਅਕਤੂਬਰ (ਮਨਜੀਤ ਸਿੰਘ ਘੜੈਲੀ)- ਪਿੰਡ ਬੱਲ੍ਹੋ ਵਿਖੇ ਪੰਜਾਬ ਸਰਕਾਰ ਵਲੋਂ ਵਿੱਢੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਪਿੰਡ ਦੀ ਯੂਥ ਲਾਇਬਰੇਰੀ ਵਿਖੇ ਗ੍ਰਾਮ ਪੰਚਾਇਤ ਅਤੇ ਵੀ.ਡੀ.ਸੀ. (ਗ੍ਰਾਮ ਸੁਰੱਖਿਆ ਕਮੇਟੀ) ਦੀ ਇਕ ਭਰਵੀਂ ਤੇ ਹੰਗਾਮੀ ਸਾਂਝੀ ਮੀਟਿੰਗ ਹੋਈ। ਇਸ ਮੀਟਿੰਗ ’ਚ ਮੁੱਖ ਮਹਿਮਾਨ ਵਜੋਂ ਮੀਤ ਪ੍ਰਧਾਨ ਹਿੰਮਤ ਸਿੰਘ ਖ਼ਾਲਸਾ ਨੇ ਸ਼ਿਰਕਤ ਕੀਤੀ, ਜਦਕਿ ਮੀਟਿੰਗ ਦੀ ਪ੍ਰਧਾਨਗੀ ਪਿੰਡ ਦੀ ਸਰਪੰਚ ਅਮਰਜੀਤ ਕੌਰ ਨੇ ਕੀਤੀ। ਇਸ ਇਕੱਠ ਨੂੰ ਸੰਬੋਧਨ ਕਰਦਿਆਂ ਮੀਤ ਪ੍ਰਧਾਨ ਹਿੰਮਤ ਸਿੰਘ ਖ਼ਾਲਸਾ ਨੇ ਕਿਹਾ ਕਿ ਨਸ਼ਾ ਸਾਡੀ ਜਵਾਨੀ ਅਤੇ ਪੰਜਾਬ ਦੀ ਆਣ-ਬਾਣ ਨੂੰ ਢਾਹ ਲਾ ਰਿਹਾ ਹੈ। ਇਸ ਲਾਹਨਤ ਦਾ ਖ਼ਾਤਮਾ ਕਰਨ ਲਈ ਹਰ ਨਾਗਰਿਕ ਨੂੰ ਇੱਕਜੁੱਟ ਹੋ ਕੇ ਸੰਗਰਾਮ ਲੜਨਾ ਪਵੇਗਾ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਪੂਰੀ ਤਨਦੇਹੀ ਨਾਲ ਬੱਝੀ ਹੋਈ ਹੈ। ਸੂਬੇ ਵਿਚ ਵੱਡੇ-ਵੱਡੇ ਨਸ਼ਾ ਸਮੱਗਲਰਾਂ ਨੂੰ ਜੇਲ੍ਹਾਂ ਦੀਆਂ ਸਲਾਖ਼ਾਂ ਪਿੱਛੇ ਧੱਕ ਕੇ ਉਨ੍ਹਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾ ਰਹੀਆਂ ਹਨ। ਹੁਣ ਵੇਲਾ ਆ ਗਿਆ ਹੈ ਕਿ ਪਿੰਡ-ਪਿੰਡ ਪਹਿਰਾ ਦੇ ਕੇ ਨਸ਼ਾ ਤਸਕਰਾਂ ਦੀਆਂ ਜੜ੍ਹਾਂ ਵੱਢੀਆਂ ਜਾਣ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਰਪੰਚ ਅਮਰਜੀਤ ਕੌਰ ਨੇ ਐਲਾਨ ਕੀਤਾ ਕਿ ਗ੍ਰਾਮ ਪੰਚਾਇਤ ਬੱਲ੍ਹੋ ਅਤੇ ਵੀ.ਡੀ.ਸੀ. ਕਮੇਟੀ ਪਿੰਡ ਵਿਚ ਨਸ਼ਾ ਵੇਚਣ ਵਾਲਿਆਂ ਦਾ ਪੂਰਨ ਸਮਾਜਿਕ ਬਾਈਕਾਟ ਕਰੇਗੀ। ਕਿਸੇ ਵੀ ਨਸ਼ਾ ਤਸਕਰ ਦੀ ਪੰਚਾਇਤੀ ਮਦਦ ਜਾਂ ਜ਼ਮਾਨਤ ਨਹੀਂ ਕਰਵਾਈ ਜਾਵੇਗੀ। ਇਸ ਦੇ ਨਾਲ ਹੀ ਨਸ਼ੇ ਦੀ ਗ੍ਰਿਫ਼ਤ ’ਚ ਆਏ ਨੌਜਵਾਨਾਂ ਦਾ ਸਰਕਾਰੀ ਮਦਦ ਨਾਲ ਮੁਫ਼ਤ ਇਲਾਜ ਕਰਵਾ ਕੇ ਉਨ੍ਹਾਂ ਨੂੰ ਮੁੱਖ ਧਾਰਾ ’ਚ ਵਾਪਸ ਲਿਆਂਦਾ ਜਾਵੇਗਾ। ਮੀਟਿੰਗ ਦੌਰਾਨ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਕਿ ਯੂਥ ਲਾਇਬਰੇਰੀ ਨੂੰ ਹੋਰ ਅਮੀਰ ਬਣਾ ਕੇ ਨੌਜਵਾਨਾਂ ਦੀ ਊਰਜਾ ਨੂੰ ਕਿਤਾਬਾਂ, ਗਿਆਨ ਅਤੇ ਖੇਡਾਂ ਵੱਲ ਮੋੜਿਆ ਜਾਵੇਗਾ। ਇਸ ਮੌਕੇ ਬਲਾਕ ਕੋਆਰਡੀਨੇਟਰ ਮਨਦੀਪ ਸਿੰਘ, ਚੌਂਕੀ ਇੰਚਾਰਜ ਗੁਰਸੇਵਕ ਸਿੰਘ, ਪੰਚ ਹਾਕਮ ਸਿੰਘ, ਰਾਮ ਸਿੰਘ, ਕਰਮਜੀਤ ਸਿੰਘ, ਹਰਬੰਸ ਸਿੰਘ, ਰਾਜਵੀਰ ਕੌਰ, ਹਰਵਿੰਦਰ ਕੌਰ, ਪਰਮਜੀਤ ਕੌਰ, ਗੁਰਲਾਲ ਸਿੰਘ, ਪਰਮਜੀਤ ਸਿੰਘ ਭੁੱਲਰ ਪੰਚਾਇਤ ਸਕੱਤਰ ਅਤੇ ਬਲਵਿੰਦਰ ਸਿੰਘ ਹਾਜ਼ਰ ਸਨ।