11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਗਰਭਵਤੀ ਔਰਤ ਦੀ ਸਿਹਤ ਸੁਰੱਖਿਆ ਲਈ ਸਮੇਂ ਸਿਰ ਐਂਟੀਨੇਟਲ ਜਾਂਚ, ਟੀਕਾਕਰਨ ਅਤੇ ਪੌਸ਼ਟਿਕ ਖ਼ੁਰਾਕ ਜ਼ਰੂਰੀ : ਡਾ. ਸ਼ੈਲੀ ਅਰੋੜਾ ਐਸ.ਐਮ.ਓ.

ਚਾਉਕੇ, 11 ਅਕਤੂਬਰ (ਮਨਜੀਤ ਸਿੰਘ ਘੜੈਲੀ)- ਸਿਵਲ ਸਰਜਨ ਬਠਿੰਡਾ ਡਾ. ਤਪਿੰਦਰਜੋਤ ਕੌਸ਼ਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ.

Ad Position 21
No active advertisement
ਸਬ ਸੈਂਟਰ ਚਾਉਕੇ ਵਿਖੇ ਲਗਾਏ ਜਾਂਚ ਕੈਂਪ ਮੌਕੇ ਗਰਭਵਤੀ ਔਰਤਾਂ ਦੀ ਜਾਂਚ ਕਰਦੇ ਹੋਏ ਏ.ਐਨ.ਐਮ. ਅਮਨਪ੍ਰੀਤ ਕੌਰ ਅਤੇ ਅੰਮ੍ਰਿਤਪਾਲ ਕੌਰ ਆਦਿ। ਅਜੀਤ ਤਸਵੀਰ ਮਹੀਨੇ ਵਿਚ ਦੋ ਵਾਰ ਲਗਾਏ ਜਾਂਦੇ ਹਨ ਜਾਂਚ ਅਤੇ ਜਾਗਰੂਕਤਾ ਕੈਂਪ 12-10-2026
ਚਾਉਕੇ, 11 ਅਕਤੂਬਰ (ਮਨਜੀਤ ਸਿੰਘ ਘੜੈਲੀ)- ਸਿਵਲ ਸਰਜਨ ਬਠਿੰਡਾ ਡਾ. ਤਪਿੰਦਰਜੋਤ ਕੌਸ਼ਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸ਼ੈਲੀ ਅਰੋੜਾ ਦੀ ਅਗਵਾਈ ਹੇਠ ਗਰਭਵਤੀ ਔਰਤਾਂ ਦੀ ਸਿਹਤ ਸੁਰੱਖਿਆ ਅਤੇ ਜੱਚਾ-ਬੱਚਾ ਮੌਤ ਦਰ ਨੂੰ ਘਟਾਉਣ ਦੇ ਉਦੇਸ਼ ਨਾਲ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਜਾਗਰੂਕਤਾ ਅਤੇ ਜਾਂਚ ਕੈਂਪ ਲਗਾਏ ਗਏ। ਇਸ ਅਭਿਆਨ ਤਹਿਤ ਹਰ ਮਹੀਨੇ ਦੀ 9 ਅਤੇ 23 ਤਾਰੀਖ਼ ਨੂੰ ਗਰਭਵਤੀ ਔਰਤਾਂ ਦੀ ਸਿਹਤ ਜਾਂਚ ਕਰਕੇ ਉਨ੍ਹਾਂ ਨੂੰ ਗਰਭ ਅਵਸਥਾ ਦੌਰਾਨ ਲੋੜੀਂਦੀਆਂ ਸਿਹਤ ਸਹੂਲਤਾਂ ਅਤੇ ਸਾਵਧਾਨੀਆਂ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ। ਇਸ ਮੌਕੇ ਡਾ. ਸ਼ੈਲੀ ਅਰੋੜਾ ਨੇ ਕਿਹਾ ਕਿ ਗਰਭਵਤੀ ਔਰਤਾਂ ਦੀ ਸਿਹਤ ਦੀ ਸੁਰੱਖਿਆ ਲਈ ਸਮੇਂ ਸਿਰ ਐਂਟੀਨੇਟਲ ਜਾਂਚ ਕਰਵਾਉਣਾ ਬਹੁਤ ਜ਼ਰੂਰੀ ਹੈ। ਨਿਯਮਿਤ ਜਾਂਚ ਨਾਲ ਗਰਭ ਅਵਸਥਾ ਦੌਰਾਨ ਹੋਣ ਵਾਲੀਆਂ ਸੰਭਾਵੀ ਪੇਚੀਦਗੀਆਂ ਦੀ ਸਮੇਂ ਸਿਰ ਪਛਾਣ ਕਰਕੇ ਉਨ੍ਹਾਂ ਦਾ ਇਲਾਜ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਗਰਭਵਤੀ ਔਰਤਾਂ ਨੂੰ ਡਾਕਟਰ ਦੀ ਸਲਾਹ ਅਨੁਸਾਰ ਲੋੜੀਂਦੇ ਟੀਕੇ ਲਗਵਾਉਣੇ ਚਾਹੀਦੇ ਹਨ ਅਤੇ ਆਇਰਨ, ਫੋਲਿਕ ਐਸਿਡ ਸਮੇਤ ਜ਼ਰੂਰੀ ਦਵਾਈਆਂ ਦੀ ਵਰਤੋਂ ਸਿਹਤ ਕਰਮਚਾਰੀਆਂ ਦੀ ਸਲਾਹ ਅਨੁਸਾਰ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਗਰਭਵਤੀ ਔਰਤਾਂ ਲਈ ਸੰਤੁਲਿਤ ਅਤੇ ਪੌਸ਼ਟਿਕ ਖ਼ੁਰਾਕ ਬਹੁਤ ਮਹੱਤਵਪੂਰਨ ਹੈ। ਡਾ. ਅਰੋੜਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਦਾ ਮੁੱਖ ਉਦੇਸ਼ ਗਰਭਵਤੀ ਔਰਤਾਂ ਨੂੰ ਮਿਆਰੀ ਅਤੇ ਸਮੇਂ ਸਿਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਅਤੇ ਸੁਰੱਖਿਅਤ ਜਣੇਪੇ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਨੇ ਗਰਭਵਤੀ ਔਰਤਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਗਰਭ ਅਵਸਥਾ ਦੌਰਾਨ ਨਿਯਮਿਤ ਜਾਂਚ ਕਰਵਾਉਣ ਅਤੇ ਸਿਹਤ ਵਿਭਾਗ ਵਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ, ਤਾਂ ਜੋ ਮਾਂ ਅਤੇ ਬੱਚੇ ਦੋਵਾਂ ਦੀ ਸਿਹਤ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਇਸ ਮੌਕੇ ਬਲਾਕ ਐਜੂਕੇਟਰ ਜਗਤਾਰ ਸਿੰਘ, ਮਨਜੀਤ ਸਿੰਘ, ਅਮਨਪ੍ਰੀਤ ਕੌਰ ਏ.ਐਨ.ਐਮ., ਅੰਮ੍ਰਿਤਪਾਲ ਕੌਰ ਏ.ਐਨ.ਐਮ., ਆਸ਼ਾ ਵਰਕਰ ਅਤੇ ਪਿੰਡ ਵਾਸੀ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਮੈਗਾ ਪੀ. ਟੀ. ਐੱਮ. ਦੌਰਾਨ ਪੰਚਾਇਤ ਨੇ ਸਕੂਲਾਂ ਦੀ ਬਿਹਤਰੀ ਲਈ ਦਿੱਤਾ ਸਹਿਯੋਗ ਅਗਲੀ ਖ਼ਬਰ ਪਿੰਡ ਬੱਲ੍ਹੋ ’ਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਗ੍ਰਾਮ ਪੰਚਾਇਤ ਤੇ ਵੀ.ਡੀ.ਸੀ. ਦੀ ਹੋਈ ਸਾਂਝੀ ਮੀਟਿੰਗ
Ad Position 24