ਮੈਗਾ ਪੀ. ਟੀ. ਐੱਮ. ਦੌਰਾਨ ਪੰਚਾਇਤ ਨੇ ਸਕੂਲਾਂ ਦੀ ਬਿਹਤਰੀ ਲਈ ਦਿੱਤਾ ਸਹਿਯੋਗ
ਸੰਗਤ ਮੰਡੀ, 11 ਅਕਤੂਬਰ (ਧਾਲੀਵਾਲ)- ਪਿੰਡ ਜੋਧਪੁਰ ਰੋਮਾਣਾ ਦੇ ਸਰਕਾਰੀ ਐਲੀਮੈਂਟਰੀ ਸਕੂਲ ਅਤੇ ਸਰਕਾਰੀ ਸੈਕੰਡਰੀ ਸਕੂਲ ਵਿਖੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਮੈਗਾ ਪੇਰੈਂਟਸ-ਟੀਚਰਜ਼ ਮੀਟਿੰਗ (ਪੀ. ਟੀ.
ਸੰਗਤ ਮੰਡੀ, 11 ਅਕਤੂਬਰ (ਧਾਲੀਵਾਲ)- ਪਿੰਡ ਜੋਧਪੁਰ ਰੋਮਾਣਾ ਦੇ ਸਰਕਾਰੀ ਐਲੀਮੈਂਟਰੀ ਸਕੂਲ ਅਤੇ ਸਰਕਾਰੀ ਸੈਕੰਡਰੀ ਸਕੂਲ ਵਿਖੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਮੈਗਾ ਪੇਰੈਂਟਸ-ਟੀਚਰਜ਼ ਮੀਟਿੰਗ (ਪੀ.ਟੀ.ਐੱਮ.) ਕਰਵਾਈ ਗਈ। ਇਸ ਮੌਕੇ ਪਿੰਡ ਦੀ ਸਮੁੱਚੀ ਪੰਚਾਇਤ ਨੇ ਸ਼ਮੂਲੀਅਤ ਕਰਦਿਆਂ ਸਕੂਲਾਂ ਦੀ ਬਿਹਤਰੀ, ਬੱਚਿਆਂ ਦੀ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਮਾਪਿਆਂ ਦੀ ਭਾਗੀਦਾਰੀ ਵਧਾਉਣ ਲਈ ਆਪਣਾ ਸਹਿਯੋਗ ਦਿੱਤਾ। ਇਸ ਮੌਕੇ ਅਧਿਆਪਕਾਂ ਅਤੇ ਸਕੂਲ ਮੈਨੇਜਮੈਂਟ ਕਮੇਟੀ (ਐੱਸ.ਐੱਮ.ਸੀ.) ਦੇ ਮੈਂਬਰਾਂ ਨੂੰ ਸਿੱਖਿਆ ਦੇ ਖੇਤਰ ਵਿਚ ਪਾਏ ਜਾ ਰਹੇ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਅਧਿਆਪਕਾਂ, ਮਾਪਿਆਂ ਅਤੇ ਐੱਸ.ਐੱਮ.ਸੀ. ਵਿਚਕਾਰ ਆਪਸੀ ਤਾਲਮੇਲ ਅਤੇ ਸਹਿਯੋਗ ਦੀ ਮਹੱਤਤਾ ਉਭਾਰੀ ਗਈ । ਪਿੰਡ ਦੇ ਸਰਪੰਚ ਸੁਖਜਿੰਦਰ ਸਿੰਘ ਰੋਮਾਣਾ ਨੇ ਸਕੂਲਾਂ ਦੀ ਬਿਹਤਰੀ ਅਤੇ ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਸਾਂਝੇ ਯਤਨਾਂ ਦੀ ਲੋੜ ‘ਤੇ ਜ਼ੋਰ ਦਿੱਤਾ। ਇਸ ਮੌਕੇ ਪ੍ਰਿੰਸੀਪਲ ਸ੍ਰੀਮਤੀ ਸੰਗੀਤਾ ਅਤੇ ਮੁੱਖ ਅਧਿਆਪਕ ਹਰਤੇਜ ਸਿੰਘ ਸਮੇਤ ਹੋਰ ਅਧਿਆਪਕਾਂ ਤੇ ਪੰਚਾਇਤ ਮੈਂਬਰਾਂ ਨੇ ਵੀ ਸ਼ਮੂਲੀਅਤ ਕੀਤੀ।