11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਬੀ.ਐਮ.ਓ.ਦੇ ਸਹਿਯੋਗ ਨਾਲ ਆਈਲੈਟਸ ਐਂਡ ਇੰਮੀਗ੍ਰੇਸ਼ਨ ਐਸੋਸੀਏਸ਼ਨ ਵਲੋਂ ਕੰਸਲਟੈਂਟਸ ਮੀਟਿੰਗ

ਬਠਿੰਡਾ, 11 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ)- ਆਈਲੈਟਸ ਐਂਡ ਇੰਮੀਗ੍ਰੇਸ਼ਨ ਐਸੋਸੀਏਸ਼ਨ ਆਫ਼ ਬਠਿੰਡਾ (9912) ਵਲੋਂ ਬੀ. ਐਮ.

Ad Position 21
No active advertisement
ਅਜੀਤ ਡੈਸਕ 12-10-2026
ਬਠਿੰਡਾ, 11 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ)- ਆਈਲੈਟਸ ਐਂਡ ਇੰਮੀਗ੍ਰੇਸ਼ਨ ਐਸੋਸੀਏਸ਼ਨ ਆਫ਼ ਬਠਿੰਡਾ (9912) ਵਲੋਂ ਬੀ.ਐਮ.ਓ. ਦੇ ਸਹਿਯੋਗ ਨਾਲ ਕੰਸਲਟੈਂਟਸ ਮੀਟਿੰਗ ਕਰਵਾਈ ਗਈ। ਇਸ ਮੀਟਿੰਗ ਵਿਚ ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਪ੍ਰੋਗਰਾਮ ਦੌਰਾਨ ਬੀ.ਐਮ.ਓ. ਕੰਪਨੀ ਦੇ ਨੁਮਾਇੰਦਿਆਂ ਨੇ ਕੰਪਨੀ ਦੇ ਵੱਖ-ਵੱਖ ਉਤਪਾਦਾਂ ਅਤੇ ਸੇਵਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਬੀਐਮਓ ਵਲੋਂ ਅਮਿਤ ਅਰੋੜਾ, ਅਨਿਰੁੱਧ ਪ੍ਰਭਾਕਰ ਅਤੇ ਹਰਪ੍ਰੀਤ ਸਿੰਘ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਉਨ੍ਹਾਂ ਨੇ ਹਾਜ਼ਰ ਮੈਂਬਰਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਕੰਪਨੀ ਦੀਆਂ ਸੇਵਾਵਾਂ ਅਤੇ ਉਤਪਾਦਾਂ ਸਬੰਧੀ ਜਾਣਕਾਰੀ ਦਿੱਤੀ। ਬੀ.ਐਮ.ਓ. ਦੇ ਨੁਮਾਇੰਦਿਆਂ ਨੇ ਐਸੋਸੀਏਸ਼ਨ ਵਲੋਂ ਸਾਰੇ ਮੈਂਬਰਾਂ ਨੂੰ ਇੱਕ ਮੰਚ ‘ਤੇ ਇਕੱਠੇ ਕਰਨ ਅਤੇ ਆਪਸੀ ਵਿਚਾਰ ਸਾਂਝੇ ਕਰਨ ਦਾ ਮੌਕਾ ਪ੍ਰਦਾਨ ਕਰਨ ਲਈ ਧੰਨਵਾਦ ਕੀਤਾ। ਉਨ੍ਹਾਂ ਨੇ ਐਸੋਸੀਏਸ਼ਨ ਦੇ ਪ੍ਰਧਾਨ ਲਵਪ੍ਰੀਤ ਸਿੰਘ ਥਿੰਦ, ਜਸਬੀਰ ਸਿੰਘ ਅਤੇ ਕੇਸ਼ਵ ਕਟਾਰੀਆ ਦਾ ਵਿਸ਼ੇਸ਼ ਤੌਰ ‘ ਤੇ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਆਈ.ਸੀ.ਈ.ਐਫ. ਦੇ ਇੱਕ ਪ੍ਰੋਗਰਾਮ ਦੌਰਾਨ ਹੋਈ ਮੁਲਾਕਾਤ ਰਾਹੀਂ ਉਨ੍ਹਾਂ ਨੂੰ ਬਠਿੰਡਾ ਵਿਚ ਐਸੋਸੀਏਸ਼ਨ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਮਿਲੀ ਸੀ। ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਲਵਪ੍ਰੀਤ ਸਿੰਘ ਥਿੰਦ ਵਲੋਂ ਬੀ.ਐਮ.ਓ. ਦੇ ਨੁਮਾਇੰਦਿਆਂ ਨੂੰ ਸਨਮਾਨਿਤ ਕੀਤਾ ਗਿਆ । ਇਸ ਦੇ ਨਾਲ ਹੀ ਐਸੋਸੀਏਸ਼ਨ ਵਿਚ ਸ਼ਲਾਘਾਯੋਗ ਸੇਵਾਵਾਂ ਨਿਭਾਉਣ ਵਾਲੇ ਮੈਂਬਰਾਂ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਰਿਸ਼ਤਿਆਂ ਦੀ ਅਹਿਮੀਅਤ ਦਾ ਸੁਨੇਹਾ ਦਿੰਦਾ ਨੈਸ਼ਨਲ ਥੀਏਟਰ ਫ਼ੈਸਟੀਵਲ ਸਮਾਪਤ ਅਗਲੀ ਖ਼ਬਰ ਮੈਗਾ ਪੀ. ਟੀ. ਐੱਮ. ਦੌਰਾਨ ਪੰਚਾਇਤ ਨੇ ਸਕੂਲਾਂ ਦੀ ਬਿਹਤਰੀ ਲਈ ਦਿੱਤਾ ਸਹਿਯੋਗ
Ad Position 24