12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਸ੍ਰੀ ਗੁਰੂ ਰਾਮਦਾਸ ਜੀ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ

ਬਠਿੰਡਾ, 12 ਅਕਤੂਬਰ (ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਗੁਰਦੁਆਰਾ ਸ੍ਰੀ ਗੁਰੂ ਕਲਗ਼ੀਧਰ ਸਾਹਿਬ ਮੁਹੱਲਾ ਅਕਾਲਗੜ੍ਹ ਤੇਲੀਆਂ ਵਾਲਾਂ ਮੁਹੱਲਾ ਬਠਿੰਡਾ ਵਿਖੇ ਸ੍ਰੀ ਗੁਰੂ ਰਾਮਦਾਸ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਸ਼ਾਮ ਦੇ ਸਮੇਂ ਕਰਵਾਏ ਗਏ। ਇਸ ਸਮਾਗਮ ਵਿਚ ਭਾਈ ਰਜਿੰਦਰ ਸਿੰਘ ਹਜੂਰੀ ਰਾਗੀ ਗੁਰਦੁਆਰਾ ਸ਼੍ਰੀ ਕਲਗ਼ੀਧਰ ਸਾਹਿਬ, ਭਾਈ ਕਰਨਵੀਰ ਸਿੰਘ ਹਜੂਰੀ ਰਾਗੀ ਕਿਲ੍ਹਾ ਮੁਬਾਰਕ ਸਾਹਿਬ ਅਤੇ ਭਾਈ ਭੁਪਿੰਦਰ ਸਿੰਘ ਫ਼ਿਰੋਜ਼ਪੁਰ ਵਾਲਿਆ ਨੇ ਹਾਜ਼ਰੀ ਭਰ ਕੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ।

Ad Position 21
No active advertisement
ਅਜੀਤ ਡੈਸਕ 13-10-2026
ਬਠਿੰਡਾ, 12 ਅਕਤੂਬਰ (ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਗੁਰਦੁਆਰਾ ਸ੍ਰੀ ਗੁਰੂ ਕਲਗ਼ੀਧਰ ਸਾਹਿਬ ਮੁਹੱਲਾ ਅਕਾਲਗੜ੍ਹ ਤੇਲੀਆਂ ਵਾਲਾਂ ਮੁਹੱਲਾ ਬਠਿੰਡਾ ਵਿਖੇ ਸ੍ਰੀ ਗੁਰੂ ਰਾਮਦਾਸ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਸ਼ਾਮ ਦੇ ਸਮੇਂ ਕਰਵਾਏ ਗਏ। ਇਸ ਸਮਾਗਮ ਵਿਚ ਭਾਈ ਰਜਿੰਦਰ ਸਿੰਘ ਹਜੂਰੀ ਰਾਗੀ ਗੁਰਦੁਆਰਾ ਸ਼੍ਰੀ ਕਲਗ਼ੀਧਰ ਸਾਹਿਬ, ਭਾਈ ਕਰਨਵੀਰ ਸਿੰਘ ਹਜੂਰੀ ਰਾਗੀ ਕਿਲ੍ਹਾ ਮੁਬਾਰਕ ਸਾਹਿਬ ਅਤੇ ਭਾਈ ਭੁਪਿੰਦਰ ਸਿੰਘ ਫ਼ਿਰੋਜ਼ਪੁਰ ਵਾਲਿਆ ਨੇ ਹਾਜ਼ਰੀ ਭਰ ਕੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ । ਸਮਾਗਮ ਬਠਿੰਡਾ ਸ਼ਹਿਰ ਦੀਆਂ ਸਮੂਹ ਸਿੱਖ ਸੰਗਤਾਂ ਵਲੋਂ ਰਲ ਮਿਲ ਕੇ ਕਰਵਾਇਆ ਜਾਂਦਾ ਹੈ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਇੰਦਰਪ੍ਰੀਤ ਸਿੰਘ ਗਿੰਨੀ, ਪ੍ਰਧਾਨ ਤਨਪ੍ਰੀਤ ਸਿੰਘ ਜਪਜੀ, ਡਿੰਪਲ, ਸੋਨੂੰ ਦੁੱਗਲ, ਰਮਨਦੀਪ ਸਿੰਘ ਸੰਨੀ, ਮਨਦੀਪ ਸਿੰਘ, ਤਰਲੋਚਨ ਸਿੰਘ ਸੇਠੀ ਆਦਿ ਹਾਜ਼ਰ ਮੈਂਬਰਾਂ ਨੇ ਰਾਗੀ ਜਥਿਆਂ ਦਾ ਸਵਾਗਤ ਕਰਦਿਆਂ ਗੁਰੂ ਦੀ ਬਖ਼ਸ਼ੀਸ਼ ਸਿਰੋਪਾਓ ਭੇਟ ਕਰਕੇ ਸਨਮਾਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਰਾਮਸਰਾ ਵਿਖੇ ਅਧਿਆਪਕ ਮਾਪੇ ਮਿਲਣੀ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਆਈ.ਟੀ.ਆਈ. ’ਚ ਦਾਖ਼ਲਿਆਂ ਦੀ ਤਰੀਕ 15 ਤੱਕ ਵਧਾਈ
Ad Position 24