12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਸਾਬਕਾ ਸੈਨਿਕ ਵੈਲਫੇਅਰ ਯੂਨੀਅਨ ਪੰਜਾਬ ਦੀ ਤਿਮਾਹੀ ਮੀਟਿੰਗ

ਬਠਿੰਡਾ, 12 ਅਕਤੂਬਰ (ਅਵਤਾਰ ਸਿੰਘ ਕੈਂਥ)-ਸਾਬਕਾ ਸੈਨਿਕ ਵੈਲਫੇਅਰ ਯੂਨੀਅਨ ਪੰਜਾਬ ਦੀ ਅਹਿਮ ਤਿਮਾਹੀ ਮੀਟਿੰਗ ਸੂਬਾ ਆਗੂ ਭੋਲਾ ਸਿੰਘ ਮੌੜ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਭਗਤਾ ਭਾਈ ਕਾ, ਕੋਟਕਪੂਰਾ, ਜ਼ਿਲ੍ਹਾ ਫਰੀਦਕੋਟ, ਬਠਿੰਡਾ ਗਰੁੱਪ, ਤਲਵੰਡੀ ਸਾਬੋ, ਮੌੜ, ਗੋਨਿਆਣਾ ਅਤੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ।

Ad Position 21
No active advertisement
ਅਜੀਤ ਡੈਸਕ 13-10-2026
ਬਠਿੰਡਾ, 12 ਅਕਤੂਬਰ (ਅਵਤਾਰ ਸਿੰਘ ਕੈਂਥ)-ਸਾਬਕਾ ਸੈਨਿਕ ਵੈਲਫੇਅਰ ਯੂਨੀਅਨ ਪੰਜਾਬ ਦੀ ਅਹਿਮ ਤਿਮਾਹੀ ਮੀਟਿੰਗ ਸੂਬਾ ਆਗੂ ਭੋਲਾ ਸਿੰਘ ਮੌੜ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਭਗਤਾ ਭਾਈ ਕਾ, ਕੋਟਕਪੂਰਾ, ਜ਼ਿਲ੍ਹਾ ਫਰੀਦਕੋਟ, ਬਠਿੰਡਾ ਗਰੁੱਪ, ਤਲਵੰਡੀ ਸਾਬੋ, ਮੌੜ, ਗੋਨਿਆਣਾ ਅਤੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਮੈਂਬਰਾਂ ਨੂੰ ਆ ਰਹੀਆਂ ਕਈ ਗੰਭੀਰ ਸਮੱਸਿਆਵਾਂ ’ਤੇ ਖੁੱਲ੍ਹ ਕੇ ਵਿਚਾਰ-ਵਟਾਂਦਰਾ ਕੀਤਾ ਗਿਆ। ਆਗੂਆਂ ਨੇ ਦੱਸਿਆ ਕਿ ਸੀ ਐਸ.ਡੀ. ਡਿੱਪੂ ’ਚ ਸਾਮਾਨ ਦੀ ਆਮਦ ਘੱਟ ਹੋਣ ਕਾਰਨ ਸੀ.ਐਸ.ਡੀ. ਕੰਨਟੀਨ ਦੇ ਮੁਲਾਜ਼ਮਾਂ ਵਲੋਂ ਮੈਂਬਰਾਂ ਨਾਲ ਰੁੱਖਾ ਵਿਵਹਾਰ ਕੀਤਾ ਜਾਂਦਾ ਹੈ, ਜਿਸ ਪ੍ਰਤੀ ਜਥੇਬੰਦੀ ਵਿਚ ਭਾਰੀ ਰੋਸ ਹੈ। ਇਸ ਤੋਂ ਇਲਾਵਾ ਇ ਸੀ ਐਚ ਐਸ ਸੇਵਾਵਾਂ ਵਿਚ ਆ ਰਹੀਆਂ ਮੁਸ਼ਕਿਲਾਂ ਸਬੰਧੀ ਮਿਲਟਰੀ ਅਥਾਰਟੀਜ਼ ਨਾਲ ਰਾਬਤਾ ਕਾਇਮ ਕੀਤਾ ਗਿਆ ਹੈ, ਜਿਨ੍ਹਾਂ ਨੇ ਇਨ੍ਹਾਂ ਸਮੱਸਿਆਵਾਂ ਨੂੰ ਜਲਦ ਹੱਲ ਕਰਨ ਦਾ ਠੋਸ ਭਰੋਸਾ ਦਿੱਤਾ ਹੈ। ਮੀਟਿੰਗ ਵਿਚ ਸਿਜੇਪੀ ਪ੍ਰਣਾਲੀ ਕਾਰਨ ਪੈਨਸ਼ਨ ਲੈਣ ਵਿਚ ਆ ਰਹੀਆਂ ਦਿੱਕਤਾਂ ’ਤੇ ਵੀ ਡੂੰਘੀ ਚਿੰਤਾ ਪ੍ਰਗਟਾਈ ਗਈ। ਇਸ ਮੌਕੇ ਜਥੇਬੰਦੀ ਦੇ ਸਭ ਤੋਂ ਬਜ਼ੁਰਗ ਆਗੂ 93 ਸਾਲ ਕੈਪਟਨ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ । ਮੀਟਿੰਗ ਨੂੰ ਹੋਰਨਾਂ ਤੋਂ ਇਲਾਵਾ ਮੇਜਰ ਸਿੰਘ, ਹਰਦਿਆਲ ਸਿੰਘ, ਬਲਜੀਤ ਸਿੰਘ, ਮਲਕੀਤ ਸਿੰਘ, ਜਗਮੋਹਨ ਸਿੰਘ ਕੋਟਲੀ ਅਤੇ ਜਗਤਾਰ ਸਿੰਘ ਨੇ ਵੀ ਸੰਬੋਧਨ ਕੀਤਾ। ਅਖ਼ੀਰ ਵਿਚ ਪ੍ਰਧਾਨ ਭੋਲਾ ਸਿੰਘ ਮੰਡੀ ਨੇ ਸਾਰੇ ਆਏ ਹੋਏ ਮੈਂਬਰਾਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸੁਸਾਇਟੀ ਵਲੋਂ ਸਿਖਲਾਈ ਪੂਰੀ ਕਰਨ ਵਾਲੀਆਂ ਧੀਆਂ ਨੂੰ ਸਰਟੀਫਿਕੇਟ ਵੰਡੇ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਰਾਮਸਰਾ ਵਿਖੇ ਅਧਿਆਪਕ ਮਾਪੇ ਮਿਲਣੀ ਪ੍ਰੋਗਰਾਮ ਕਰਵਾਇਆ
Ad Position 24