13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਸੁਸਾਇਟੀ ਵਲੋਂ ਸਿਖਲਾਈ ਪੂਰੀ ਕਰਨ ਵਾਲੀਆਂ ਧੀਆਂ ਨੂੰ ਸਰਟੀਫਿਕੇਟ ਵੰਡੇ

ਭੁੱਚੋ ਮੰਡੀ, 12 ਅਕਤੂਬਰ (ਬਿੱਕਰ ਸਿੰਘ ਸਿੱਧੂ)-ਦ੍ਰਿਸ਼ਟੀ ਆਈ ਡੋਨੇਸ਼ਨ ਸੁਸਾਇਟੀ ਵਲੋਂ ਆਜ਼ਾਦੀ ਘੁਲਾਟੀਏ ਮਾਸਟਰ ਮਨਸਾ ਰਾਮ ਦੀ ਯਾਦ ਵਿਚ ਚਲਾਏ ਜਾ ਰਹੇ ਮੁਫ਼ਤ ਸਿਲਾਈ ਸੈਂਟਰ ਦਾ ਮੌਜੂਦਾ ਬੈਚ ਸਫ਼ਲਤਾ ਪੂਰਵਕ ਮੁਕੰਮਲ ਹੋਣ ’ਤੇ ਪੰਚਾਇਤੀ ਸ਼ਿਵ ਮੰਦਰ ਵਿਖੇ ਸਮਾਗਮ ਕਰਵਾਇਆ। ਇਸ ਮੌਕੇ ਸਿਖਲਾਈ ਪੂਰੀ ਕਰਨ ਵਾਲੀਆਂ ਧੀਆਂ ਨੂੰ ਸਰਟੀਫ਼ਿਕੇਟ ਵੰਡੇ ਗਏ ਅਤੇ ਸਮਾਜ ਸੇਵਾ ਵਿਚ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ।

Ad Position 21
No active advertisement
ਅਜੀਤ ਡੈਸਕ 13-10-2026
ਭੁੱਚੋ ਮੰਡੀ, 12 ਅਕਤੂਬਰ (ਬਿੱਕਰ ਸਿੰਘ ਸਿੱਧੂ)-ਦ੍ਰਿਸ਼ਟੀ ਆਈ ਡੋਨੇਸ਼ਨ ਸੁਸਾਇਟੀ ਵਲੋਂ ਆਜ਼ਾਦੀ ਘੁਲਾਟੀਏ ਮਾਸਟਰ ਮਨਸਾ ਰਾਮ ਦੀ ਯਾਦ ਵਿਚ ਚਲਾਏ ਜਾ ਰਹੇ ਮੁਫ਼ਤ ਸਿਲਾਈ ਸੈਂਟਰ ਦਾ ਮੌਜੂਦਾ ਬੈਚ ਸਫ਼ਲਤਾ ਪੂਰਵਕ ਮੁਕੰਮਲ ਹੋਣ ’ਤੇ ਪੰਚਾਇਤੀ ਸ਼ਿਵ ਮੰਦਰ ਵਿਖੇ ਸਮਾਗਮ ਕਰਵਾਇਆ। ਇਸ ਮੌਕੇ ਸਿਖਲਾਈ ਪੂਰੀ ਕਰਨ ਵਾਲੀਆਂ ਧੀਆਂ ਨੂੰ ਸਰਟੀਫ਼ਿਕੇਟ ਵੰਡੇ ਗਏ ਅਤੇ ਸਮਾਜ ਸੇਵਾ ਵਿਚ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ। ਸਮਾਗਮ ਵਿਚ ਨਗਰ ਕੌਂਸਲ ਦੀ ਪ੍ਰਧਾਨ ਨੀਨਾ ਬਾਂਸਲ, ਸੀਨੀਅਰ ਮੀਤ ਪ੍ਰਧਾਨ ਅੰਜਲੀ ਗਰਗ ਅਤੇ ਮੀਤ ਪ੍ਰਧਾਨ ਰੁਪਿੰਦਰ ਕੌਰ ਸਮੇਤ ਸਮੂਹ ਕੌਂਸਲਰਾਂ ਨੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ਕੌਂਸਲਰ ਨਰਦੀਪ ਗਰਗ, ਪ੍ਰਿੰਸ ਗੋਲਨ, ਬੰਟੀ ਕੁਮਾਰ, ਜਸਵਿੰਦਰ ਕੌਰ, ਸਾਧੂ ਰਾਮ ਸ਼ਰਮਾ, ਆਤਮਾ ਸਿੰਘ, ਪੰਮੀ, ਸੰਦੀਪ ਸਿੰਘ ਰਮਣਾ ਅਤੇ ਸੰਤੋਖ ਸਿੰਘ ਜੁਗਨੂ ਮੌਜੂਦ ਰਹੇ। ਇਸ ਤੋਂ ਇਲਾਵਾ ਲਾਲਾ ਮਨੋਹਰ ਲਾਲ, ਕੱਚਾ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਸੁਨੀਲ ਗਰਗ, ਮੰਦਰ ਕਮੇਟੀ ਦੇ ਆਗੂ ਲਾਜਪਤ ਰਾਏ ਲੱਕੀ, ਯੂਥ ਕਾਂਗਰਸੀ ਆਗੂ ਮਨੀ ਬਾਂਸਲ, ਸਮਾਜ ਸੇਵੀ ਸੁਭਾਸ਼ ਕੁਮਾਰ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਜੋਨੀ ਬਾਂਸਲ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮੋਹਿਤ ਗੁਪਤਾ, ਅਗਰਵਾਲ ਸਭਾ ਦੇ ਪ੍ਰਧਾਨ ਸੁਰਿੰਦਰ ਗਰਗ, ਗਊ ਸੇਵਕ ਅਮਿਤ ਟਿੰਕਾ ਅਤੇ ਸਮਾਜ ਸੇਵੀ ਕੇਵਲ ਕ੍ਰਿਸ਼ਨ ਗੱਜੂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਮੋਤੀ ਸ਼ਰਮਾ, ਸਕੱਤਰ ਪਵਨ ਪੰਕਜ, ਕੈਸ਼ੀਅਰ ਵਿਨੋਦ ਮਿੱਤਲ, ਇੰਦਰਜੀਤ ਸੈਫਾਲੀ ਅਤੇ ਚਿਰਾਗ ਗਰਗ ਨੇ ਦੱਸਿਆ ਕਿ ਸੁਸਾਇਟੀ ਵਲੋਂ ਅੱਖਾਂ ਦਾਨ ਕਰਨ ਦੀ ਮੁਹਿੰਮ ਦੇ ਨਾਲ-ਨਾਲ ਲੋਕ ਭਲਾਈ ਦੇ ਕਾਰਜਾਂ ਵਿਚ ਵੀ ਵੱਧ-ਚੜ੍ਹ ਕੇ ਯੋਗਦਾਨ ਪਾਇਆ ਜਾਂਦਾ ਹੈ।
Ad Position 22
No active advertisement
ਪਿਛਲੀ ਖ਼ਬਰ ਪ੍ਰਤੀ ਬੇਨਤੀ ਦੇ ਆਧਾਰ ’ਤੇ 2 ਵੱਖ-ਵੱਖ ਟਰੈਵਲ ਏਜੰਟਾਂ ਦੇ ਲਾਇਸੰਸ ਰੱਦ-ਜ਼ਿਲ੍ਹਾ ਮੈਜਿਸਟਰੇਟ ਅਗਲੀ ਖ਼ਬਰ ਸਾਬਕਾ ਸੈਨਿਕ ਵੈਲਫੇਅਰ ਯੂਨੀਅਨ ਪੰਜਾਬ ਦੀ ਤਿਮਾਹੀ ਮੀਟਿੰਗ
Ad Position 24