ਚਰਨਜੀਤ ਕੌਰ ਨੇ ਕਰਾਟੇ ਮੁਕਾਬਲਿਆਂ ’ਚ ਜਿੱਤਿਆ ਕਾਂਸੀ ਦਾ ਤਗਮਾ
ਸੀਂਗੋ ਮੰਡੀ, 12 ਅਕਤੂਬਰ (ਪ੍ਰਿੰਸ ਗਰਗ)- ਸਤਿਗੁਰੂ ਪਬਲਿਕ ਸਕੂਲ ਕਲਾਲਵਾਲਾ ਲਈ ਇਹ ਬੜੇ ਮਾਣ ਅਤੇ ਖ਼ੁਸ਼ੀ ਦੀ ਗੱਲ ਹੈ ਕਿ ਸਕੂਲ ਦੀ ਹੋਣਹਾਰ ਵਿਦਿਆਰਥਣ ਚਰਨਜੀਤ ਕੌਰ ਨੇ ਖੇਡਾਂ ਵਤਨ ਪੰਜਾਬ ਦੀਆਂ 2026 ਦੇ ਸਟੇਟ ਪੱਧਰੀ ਕਰਾਟੇ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਹਾਸਲ ਕਰਕੇ ਕਾਂਸੀ ਦਾ ਤਗਮਾ ਜਿੱਤਿਆ। ਜਾਣਕਾਰੀ ਅਨੁਸਾਰ ਚਰਨਜੀਤ ਕੌਰ ਨੇ KU2 ਗਰੁੱਪ, ਅੰਡਰ-14 ਲੜਕੀਆਂ, ਕੁਮਿਤੇ ਵਰਗ, 22 ਕਿਲੋਗ੍ਰਾਮ ਤੋਂ ਘੱਟ ਭਾਰ ਵਰਗ ਵਿਚ ਇਹ ਪ੍ਰਾਪਤੀ ਹਾਸਲ ਕੀਤੀ।
ਸੀਂਗੋ ਮੰਡੀ, 12 ਅਕਤੂਬਰ (ਪ੍ਰਿੰਸ ਗਰਗ)- ਸਤਿਗੁਰੂ ਪਬਲਿਕ ਸਕੂਲ ਕਲਾਲਵਾਲਾ ਲਈ ਇਹ ਬੜੇ ਮਾਣ ਅਤੇ ਖ਼ੁਸ਼ੀ ਦੀ ਗੱਲ ਹੈ ਕਿ ਸਕੂਲ ਦੀ ਹੋਣਹਾਰ ਵਿਦਿਆਰਥਣ ਚਰਨਜੀਤ ਕੌਰ ਨੇ ਖੇਡਾਂ ਵਤਨ ਪੰਜਾਬ ਦੀਆਂ 2026 ਦੇ ਸਟੇਟ ਪੱਧਰੀ ਕਰਾਟੇ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਹਾਸਲ ਕਰਕੇ ਕਾਂਸੀ ਦਾ ਤਗਮਾ ਜਿੱਤਿਆ। ਜਾਣਕਾਰੀ ਅਨੁਸਾਰ ਚਰਨਜੀਤ ਕੌਰ ਨੇ KU2 ਗਰੁੱਪ, ਅੰਡਰ-14 ਲੜਕੀਆਂ, ਕੁਮਿਤੇ ਵਰਗ, 22 ਕਿਲੋਗ੍ਰਾਮ ਤੋਂ ਘੱਟ ਭਾਰ ਵਰਗ ਵਿਚ ਇਹ ਪ੍ਰਾਪਤੀ ਹਾਸਲ ਕੀਤੀ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਮਧੂ ਬਾਂਸਲ ਨੇ ਵਿਦਿਆਰਥਣ ਚਰਨਜੀਤ ਕੌਰ ਨੂੰ ਦਿਲੋਂ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਪ੍ਰਾਪਤੀ ਉਸ ਦੀ ਮਿਹਨਤ, ਲਗਨ, ਅਨੁਸ਼ਾਸਨ ਅਤੇ ਖੇਡ ਪ੍ਰਤੀ ਸਮਰਪਣ ਦਾ ਨਤੀਜਾ ਹੈ। ਸਕੂਲ ਪ੍ਰਬੰਧਕਾਂ ਅਤੇ ਸਮੂਹ ਸਟਾਫ਼ ਨੇ ਚਰਨਜੀਤ ਕੌਰ ਦੀ ਇਸ ਕਾਮਯਾਬੀ ‘ਤੇ ਮਾਣ ਪ੍ਰਗਟ ਕਰਦਿਆਂ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।