13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਆਪ ਸਰਕਾਰ ਨੇ ਨਸ਼ਾ ਤਸਕਰਾਂ ਨਾਲ ਮਿਲ ਕੇ ਸੂਬੇ ’ਚ ਗੁੰਡਾ ਰਾਜ ਸਥਾਪਤ ਕੀਤਾ: ਪ੍ਰੋ. ਰੂਬੀ

ਸੰਗਤ ਮੰਡੀ, 13 ਅਕਤੂਬਰ (ਸੁਖਤੇਜ ਧਾਲੀਵਾਲ)-ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦਾ ਮਾਨਸਾ ਵਿਖੇ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਘਟਨਾ ਨੇ ਸੂਬੇ ਦੀ ਕਾਨੂੰਨ ਵਿਵਸਥਾ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਇਹ ਪ੍ਰਗਟਾਵਾ ਬਠਿੰਡਾ ਦਿਹਾਤੀ ਦੀ ਸਾਬਕਾ ਵਿਧਾਇਕਾ ਪ੍ਰੋ.

Ad Position 21
No active advertisement
ਅਜੀਤ ਡੈਸਕ 14-10-2026
ਸੰਗਤ ਮੰਡੀ, 13 ਅਕਤੂਬਰ (ਸੁਖਤੇਜ ਧਾਲੀਵਾਲ)-ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦਾ ਮਾਨਸਾ ਵਿਖੇ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਘਟਨਾ ਨੇ ਸੂਬੇ ਦੀ ਕਾਨੂੰਨ ਵਿਵਸਥਾ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਇਹ ਪ੍ਰਗਟਾਵਾ ਬਠਿੰਡਾ ਦਿਹਾਤੀ ਦੀ ਸਾਬਕਾ ਵਿਧਾਇਕਾ ਪ੍ਰੋ. ਰੁਪਿੰਦਰ ਕੌਰ ਰੂਬੀ ਨੇ ਕਰਦਿਆਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਦੇ ਹੌਸਲੇ ਬੁਲੰਦ ਹੋਏ ਹਨ ਅਤੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਨੂੰ ਵੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਹਾਲੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਮੋਹਨਜੀਤ ਸਿੰਘ ਦੀ ਕਥਿਤ ਬੇਰਹਿਮੀ ਨਾਲ ਕੁੱਟਮਾਰ ਅਤੇ ਖ਼ੁਦਕੁਸ਼ੀ ਕਰਨ ਵਾਲੇ ਗੁਲਜ਼ਾਰ ਸਿੰਘ ਦੀ ਮੌਤ ਦੇ ਸਦਮੇ ਵਿੱਚੋਂ ਉੱਭਰਿਆ ਨਹੀਂ ਸੀ, ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਘਟਨਾ ਸਾਹਮਣੇ ਆ ਗਈ। ਇਸ ਘਟਨਾ ਕਾਰਨ ਪੰਜਾਬ ਦੇ ਲੋਕਾਂ ਵਿੱਚ ਸਰਕਾਰ ਵਿਰੁੱਧ ਰੋਸ ਵਧਿਆ ਹੈ। ਪ੍ਰੋ. ਰੂਬੀ ਨੇ ਦੋਸ਼ ਲਾਇਆ ਕਿ ਹਲਕਾ ਬਠਿੰਡਾ ਦਿਹਾਤੀ ਦੇ ਪਿੰਡਾਂ ਵਿੱਚ ਨਸ਼ਿਆਂ ਦਾ ਕਾਰੋਬਾਰ ਗੰਭੀਰ ਸਮੱਸਿਆ ਬਣਿਆ ਹੋਇਆ ਹੈ ਅਤੇ ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਮੌਤਾਂ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਬਠਿੰਡਾ ਦੇ ਐੱਸ.ਐੱਸ.ਪੀ. ਵਲੋਂ ਪਿੰਡ ਪਥਰਾਲਾ ਸਮੇਤ ਹੋਰ ਪਿੰਡਾਂ ਵਿੱਚ ਨਸ਼ਿਆਂ ਵਿਰੁੱਧ ਸਰਚ ਮੁਹਿੰਮ ਚਲਾਉਣਾ ਸਿਰਫ਼ ਦਿਖਾਵਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਸਰਕਾਰ ਦੀਆਂ ਨੀਤੀਆਂ ਅਤੇ ਕਥਿਤ ਧੱਕੇਸ਼ਾਹੀ ਦਾ ਜਵਾਬ ਦੇਣਗੇ।
Ad Position 22
No active advertisement
ਪਿਛਲੀ ਖ਼ਬਰ ਪਿੰਡ ਗੁਰਥੜੀ ਵਿਖੇ ਚੌਥਾ ਫੁੱਟਬਾਲ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਕਰਵਾਇਆ ਅਗਲੀ ਖ਼ਬਰ ਬੀ. ਆਰ. ਸੀ. ਕਾਨਵੈਂਟ ਸਕੂਲ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ ’ਚ ਗੱਡੇ ਜਿੱਤ ਦੇ ਝੰਡੇ
Ad Position 24