ਰਾਮਪੁਰਾ ਫੂਲ ਸ਼ਹਿਰ ਦੇ ਬਾਜ਼ਾਰ ਪੂਰਨ ਤੌਰ ’ਤੇ ਰਹੇ ਬੰਦ ਲੋਕਾਂ ਵਲੋਂ ਸਿਆਸੀ ਪਾਰਟੀਆਂ ਦੇ ਪੋਸਟਰ ਅਤੇ ਫਲੈਕਸਾਂ ਪਾੜੀਆਂ
ਰਾਮਪੁਰਾ ਫੂਲ, 15 ਅਕਤੂਬਰ (ਹੇਮੰਤ ਕੁਮਾਰ ਸ਼ਰਮਾ)-ਮਾਨਸਾ ਸ਼ਹਿਰ ਵਿਖੇ ਨਸ਼ਿਆਂ ਦੀ ਵਿਕਰੀ ਦਾ ਵਿਰੋਧ ਕਰਨ ਵਾਲੇ ਪਰਮਿੰਦਰ ਸਿੰਘ ਝੋਟਾ ਦਾ ਕਤਲ ਕਰਨ ਦੇ ਰੋਸ ਵਜੋਂ ਅੱਜ ਪੰਜਾਬ ਬੰਦ ਦੌਰਾਨ ਸਥਾਨਕ ਸ਼ਹਿਰ ਦੇ ਸਾਰੇ ਬਜ਼ਾਰ ਬੰਦ ਰਹੇ। ਸਥਾਨਕ ਮੌੜ ਚੌਂਕ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ ਵਿਖੇ ਕੁਝ ਨੌਜਵਾਨਾਂ ਅਤੇ ਕਿਸਾਨ ਜਥੇਬੰਦੀਆ ਵਲੋਂ ਧਰਨਾ ਵੀ ਲਗਾਇਆ ਗਿਆ।
ਰਾਮਪੁਰਾ ਫੂਲ, 15 ਅਕਤੂਬਰ (ਹੇਮੰਤ ਕੁਮਾਰ ਸ਼ਰਮਾ)-ਮਾਨਸਾ ਸ਼ਹਿਰ ਵਿਖੇ ਨਸ਼ਿਆਂ ਦੀ ਵਿਕਰੀ ਦਾ ਵਿਰੋਧ ਕਰਨ ਵਾਲੇ ਪਰਮਿੰਦਰ ਸਿੰਘ ਝੋਟਾ ਦਾ ਕਤਲ ਕਰਨ ਦੇ ਰੋਸ ਵਜੋਂ ਅੱਜ ਪੰਜਾਬ ਬੰਦ ਦੌਰਾਨ ਸਥਾਨਕ ਸ਼ਹਿਰ ਦੇ ਸਾਰੇ ਬਜ਼ਾਰ ਬੰਦ ਰਹੇ। ਸਥਾਨਕ ਮੌੜ ਚੌਂਕ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ ਵਿਖੇ ਕੁਝ ਨੌਜਵਾਨਾਂ ਅਤੇ ਕਿਸਾਨ ਜਥੇਬੰਦੀਆ ਵਲੋਂ ਧਰਨਾ ਵੀ ਲਗਾਇਆ ਗਿਆ। ਇਸ ਧਰਨੇ ਦੌਰਾਨ ਵੱਖ-ਵੱਖ ਜਥੇਬੰਦੀਆਂ ਦੇ ਲੋਕਾਂ ਵਲੋਂ ਸ਼ਮੂਲੀਅਤ ਕੀਤੀ ਗਈ। ਇਸ ਧਰਨਾ ਸਥਾਨ ਉਪਰ ਵੱਡੀ ਪੱਧਰ ’ਤੇ ਕਿਸਾਨ ਅਤੇ ਲੋਕ ਮੌਜੂਦ ਰਹੇ ਤੇ ਇਸ ਮੌਕੇ ਮੌੜ ਚੌਕ ਵਿਚ ਡੀ.ਐਸ.ਪੀ. ਫੂਲ ਮਨੋਜ ਸ਼ਰਮਾ ਦੀ ਅਗਵਾਈ ਪੁਲਿਸ ਕਰਮੀ ਤਾਇਨਾਤ ਸਨ। ਇਸ ਤੋਂ ਪਹਿਲਾਂ ਹੋਰਨਾਂ ਕਿਸਾਨ ਜਥੇਬੰਦੀਆਂ ਵਲੋਂ ਸ਼ਹਿਰ ਵਿਚ ਰੋਸ ਮੁਜ਼ਾਹਰੇ ਕੀਤੇ ਗਏ ਅਤੇ ਧਰਨੇ ਲਗਾਏ ਗਏ। ਅੱਜ ਪੰਜਾਬ ਬੰਦ ਦੌਰਾਨ ਭਾਕਿਯੂ ਉਗਰਾਹਾਂ ਅਤੇ ਭਾਕਿਯੂ ਕ੍ਰਾਂਤੀਕਾਰੀ ਵਲੋਂ ਵੀ ਧਰਨੇ ਲਗਾਏ ਗਏ ਅਤੇ ਰੋਸ ਮੁਜ਼ਾਹਰੇ ਕੀਤੇ ਗਏ। ਇਸ ਤੋਂ ਸਥਾਨਕ ਸ਼ਹਿਰ ਵਿਚ ਵੱਖ-ਵੱਖ ਥਾਵਾਂ ’ਤੇ ਲੱਗੇ ਵੱਖ ਵੱਖ ਸਿਆਸੀ ਪਾਰਟੀਆਂ ਦੇ ਪੋਸਟਰ ਅਤੇ ਫਲੈਕਸਾਂ ਪਾੜ ਦਿੱਤਾ ਗਿਆ। ਲੋਕਾਂ ਵਿਚ ਗੁੱਸਾ ਇਸ ਕਦਰ ਹਾਵੀ ਹੈ ਕਿ ਸ਼ਹਿਰ ਵਿਖੇ ਆਮ ਆਦਮੀ ਪਾਰਟੀ ਦੇ ਹਲਕਾ ਰਾਮਪੁਰਾ ਫੂਲ ਤੋਂ ਵਿਧਾਇਕ ਬਲਕਾਰ ਸਿੱਧੂ ਦੀਆਂ ਲੱਗੀਆਂ ਫਲੈਕਸਾਂ ਨੂੰ ਪਾੜ ਦਿੱਤਾ ਗਿਆ।