ਮੌੜ ਇਲਾਕੇ ਅੰਦਰ ਪੰਜਾਬ ਬੰਦ ਨੂੰ ਪੂਰਨ ਸਮਰਥਨ
ਮੌੜ ਮੰਡੀ, 15 ਅਕਤੂਬਰ (ਗੁਰਜੀਤ ਸਿੰਘ ਕਮਾਲੂ)- ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟੇ ਦੇ ਹੋਏ ਕਤਲ ਤੋਂ ਬਾਅਦ ਇਨਸਾਫ਼ ਕਮੇਟੀ ਵਲੋਂ ਅੱਜ ਦੇ ਪੰਜਾਬ ਬੰਦ ਦੇ ਸੱਦੇ ਨੂੰ ਮੌੜ ਮੰਡੀ ਅਤੇ ਇਸ ਦੇ ਆਸ ਪਾਸ ਦੇ ਇਲਾਕੇ ਵਿਚੋਂ ਪੂਰਨ ਸਮਰਥਨ ਮਿਲਿਆ ਹੈ। ਦੁਕਾਨਦਾਰਾਂ ਵਲੋਂ ਅੱਜ ਸਵੇਰ ਤੋਂ ਹੀ ਆਪਣੀਆਂ ਦੁਕਾਨਾਂ ਨੂੰ ਬੰਦ ਰੱਖਿਆ ਗਿਆ।
ਮੌੜ ਮੰਡੀ, 15 ਅਕਤੂਬਰ (ਗੁਰਜੀਤ ਸਿੰਘ ਕਮਾਲੂ)- ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟੇ ਦੇ ਹੋਏ ਕਤਲ ਤੋਂ ਬਾਅਦ ਇਨਸਾਫ਼ ਕਮੇਟੀ ਵਲੋਂ ਅੱਜ ਦੇ ਪੰਜਾਬ ਬੰਦ ਦੇ ਸੱਦੇ ਨੂੰ ਮੌੜ ਮੰਡੀ ਅਤੇ ਇਸ ਦੇ ਆਸ ਪਾਸ ਦੇ ਇਲਾਕੇ ਵਿਚੋਂ ਪੂਰਨ ਸਮਰਥਨ ਮਿਲਿਆ ਹੈ। ਦੁਕਾਨਦਾਰਾਂ ਵਲੋਂ ਅੱਜ ਸਵੇਰ ਤੋਂ ਹੀ ਆਪਣੀਆਂ ਦੁਕਾਨਾਂ ਨੂੰ ਬੰਦ ਰੱਖਿਆ ਗਿਆ। ਇਕ ਵੀ ਦੁਕਾਨ ਖੁੱਲ੍ਹੀ ਨਹੀ ਮਿਲੀ। ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਕਿਸਾਨ ਯੂਨੀਅਨ ਸਿੱਧੂਪੁਰ ਦੀ ਅਗਵਾਈ ਵਿਚ ਹੋਰ ਜਨਤਕ ਜਮਹੂਰੀ ਜਥੇਬੰਦੀਆਂ ਅਤੇ ਵੱਖ ਵੱਖ ਰਾਜਨੀਤਕ ਪਾਰਟੀਆਂ ਦੇ ਵਰਕਰਾਂ ਵਲੋਂ ਮੌੜ ਮੰਡੀ ਦੇ ਰਾਮਨਗਰ ਚੌਕ ਵਿਚ ਧਰਨਾ ਦਿੱਤਾ ਗਿਆ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਸਵੇਰ ਸਮੇਂ ਪੁਲਿਸ ਵੱਲੋਂ ਕਿਸਾਨ ਯੂਨੀਅਨ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਸੰਦੋਹਾ, ਵਾਰਿਸ ਪੰਜਾਬ ਦੇ ਆਗੂ ਸਤਨਾਮ ਮਾਈਸਰਖਾਨਾ ਸਮੇਤ 10 ਦੇ ਕਰੀਬ ਹੋਰ ਲੋਕਾਂ ਨੂੰ ਵੀ ਹਿਰਾਸਤ ਵਿਚ ਲਿਆ ਗਿਆ ਜਿਸ ਤੋਂ ਬਾਅਦ ਇਲਾਕੇ ਵਿਚੋਂ ਵੱਡੀ ਗਿਣਤੀ ਵਿਚ ਲੋਕ ਆਪਣੇ ਘਰਾਂ ਤੋਂ ਬਾਹਰ ਨਿਕਲੇ ਅਤੇ ਮੌੜ ਚੌਕ ਵਿਚ ਵੱਡੀ ਗਿਣਤੀ ਵਿਚ ਇਕੱਠੇ ਹੋ ਕੇ ਧਰਨਾ ਲਗਾਇਆ। ਇਸ ਤੋਂ ਪਹਿਲਾਂ ਗੁੱਸੇ ਵਿਚ ਆਏ ਹੋਏ ਲੋਕਾਂ ਨੇ ਸਾਰੀਆਂ ਹੀ ਰਾਜਨੀਤਕ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਲਗਾਏ ਗਏ ਪੋਸਟਰਾਂ ਨੂੰ ਸਾਰੇ ਸ਼ਹਿਰ ਵਿਚੋਂ ਪਾੜ੍ਹ ਦਿੱਤਾ ਗਿਆ।ਅੱਜ ਦੇ ਧਰਨੇ ਨੂੰ ਸੰਬੋਧਨ ਕਰਦੇ ਹੋਏ ਸਿੱਧੂਪੁਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ, ਲੱਖਾ ਸਿੰਘ ਸਿਧਾਣਾ ਸਮੇਤ ਵੱਡੀ ਗਿਣਤੀ ਵਿਚ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨਸ਼ਾ ਖ਼ਤਮ ਕਰਨ ਵਿਚ ਆਪਣੀ ਨਾਲਾਇਕੀ ਦਿਖਾਈ ਹੈ ਜਿਸ ਦੇ ਚੱਲਦਿਆਂ ਹੀ ਪਰਵਿੰਦਰ ਸਿੰਘ ਝੋਟਾ, ਗੁਲਜ਼ਾਰ ਸਿੰਘ ਤੂਰ ਬਨਜਾਰਾ ਵਰਗਿਆਂ ਨੂੰ ਆਪਣੀ ਜਾਨ ਦੇਣੀ ਪਈ ਹੈ। ਇਨ੍ਹਾਂ ਆਗੂਆਂ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਇਨਸਾਫ਼ ਕਮੇਟੀ ਵਲੋਂ ਰੱਖੀਆਂ ਮੰਗਾਂ ਜਿਨ੍ਹਾਂ ਵਿਚ ਮੁੱਖ ਤੌਰ ’ਤੇ ਇਸ ਕਤਲ ਕੇਸ ਨੂੰ ਸੀ ਬੀ ਆਈ ਨੂੰ ਸੌਂਪਣਾ, ਮੁੱਖ ਮੰਤਰੀ ਅਤੇ ਡੀ ਜੀ ਪੀ ਪੰਜਾਬ ਦਾ ਅਸਤੀਫ਼ਾ ਮੁੱਖ ਮੰਗਾਂ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਵਿਧਾਇਕ ਜਗਦੇਵ ਸਿੰਘ ਕਮਾਲੂ, ਰੇਸ਼ਮ ਸਿੰਘ ਯਾਤਰੀ, ਬਲਵਿੰਦਰ ਸਿੰਘ ਜੋਧਪੁਰ, ਬੁਧ ਸਿੰਘ ਸੰਦੋਹਾ, ਬਲਦੇਵ ਸਿੰਘ ਖ਼ਾਲਸਾ, ਲਖਵੀਰ ਸਿੰਘ ਭਾਈ ਬਖਤੌਰ, ਸੁਖਜੀਤ ਸਿੰਘ ਰਾਏਖਾਨਾ, ਗੁਰਪ੍ਰੀਤ ਸਿੰਘ ਪੀ ਆਰ ਟੀ ਸੀ, ਅਵਤਾਰ ਸਿੰਘ ਦਮਦਮੀ ਟਕਸਾਲ, ਬਲਕਰਨ ਸਿੰਘ ਸੰਦੋਹਾ, ਸੁਰਜੀਤ ਸਿੰਘ ਸੰਦੋਹਾ ਪੰਜਾਬ ਕਿਸਾਨ ਯੂਨੀਅਨ, ਗੁਰਚਰਨ ਸਿੰਘ ਕੋਟਲੀ, ਸਵਰਨ ਸਿੰਘ ਬਹੁਜਨ ਸਮਾਜ ਪਾਰਟੀ, ਦੁਸਹਿਰਾ ਸਿੰਘ ਬਹੁਜਨ ਸਮਾਜ ਪਾਰਟੀ, ਕਰਨੈਲ ਸਿੰਘ ਯਾਤਰੀ, ਰਜਿੰਦਰ ਸਿੰਘ ਮੌੜ, ਲਛਮਣ ਸਿੰਘ, ਫਤਹਿ ਸਿੰਘ ਮੌੜ, ਹਰਬੰਸ ਸਿੰਘ ਪੰਜਾਬ ਖੇਤ ਮਜ਼ਦੂਰ ਯੂਨੀਅਨ, ਕੁਲਦੀਪ ਸਿੰਘ ਚਨਾਰਥਲ, ਜਗਜੀਤ ਸਿੰਘ ਜਮਹੂਰੀ ਕਿਸਾਨ ਸਭਾ, ਬਾਦਲ ਸਿੰਘ ਕੋਟਲੀ ਖ਼ੁਰਦ, ਹਰਜਸ ਸਿੰਘ ਘਸੋਖਾਨਾ ਆਦਿ ਨੇ ਵੀ ਸੰਬੋਧਨ ਕੀਤਾ। ਇਸ ਧਰਨੇ ਵਿਚ ਲੰਗਰ ਦੀ ਸੇਵਾ ਗੁਰਦੁਆਰਾ ਸ੍ਰੀ ਤਿੱਤਰਸਰ ਸਾਹਿਬ ਅਤੇ ਗੁਰਦੁਆਰਾ ਪਾਤਸ਼ਾਹੀ ਨੌਵੀਂ ਮੌੜ ਕਲਾਂ ਵਲੋਂ ਕੀਤੀ ਗਈ।