15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਪੁਲ ਦੇ ਉੱਪਰੋਂ ਅਣਪਛਾਤੀ ਔਰਤ ਦੀ ਲਾਸ਼ ਮਿਲੀ

ਰਾਮਪੁਰਾ ਫੂਲ, 15 ਅਕਤੂਬਰ (ਹੇਮੰਤ ਕੁਮਾਰ ਸ਼ਰਮਾ)-ਸਥਾਨਕ ਸ਼ਹਿਰ ਰਾਮਪੁਰਾ ਵਿਚ ਮੌੜਾਂ ਵਾਲਾ ਚੌਕ ’ਤੇ ਬਣੇ ਪੁਲ ਦੇ ਉੱਪਰੋਂ ਇਕ ਅਣਪਛਾਤੀ ਔਰਤ ਦੀ ਲਾਸ਼ ਮਿਲਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਸਹਾਰਾ ਸਮਾਜ ਸੇਵਾ (ਰਜਿ) ਪੰਜਾਬ ਦੇ ਪ੍ਰਧਾਨ ਸੰਦੀਪ ਵਰਮਾ ਨੇ ਦੱਸਿਆ ਕਿ ਰਾਮਪੁਰਾ ਪੁਲਿਸ ਤੋਂ ਸੂਚਨਾ ਮਿਲੀ ਕਿ ਬਠਿੰਡਾ ਚੰਡੀਗੜ੍ਹ ਨੈਸ਼ਨਲ ਹਾਈਵੇ ਮਾਰਗ ’ਤੇ ਸਥਿਤ ਪੁਲ ਦੇ ਉੱਪਰ ਇਕ ਅਣਪਛਾਤੀ ਔਰਤ ਦੀ ਲਾਸ਼ ਪਈ ਹੈ, ਜਿਸ ਨੂੰ ਕਿਸੇ ਅਣਪਛਾਤੇ ਵਾਹਨ ਦੀ ਟੱਕਰ ਵੱਜੀ ਹੋਈ ਜਾਪਦੀ ਹੈ।

Ad Position 21
No active advertisement
ਅਜੀਤ ਡੈਸਕ 16-10-2026
ਰਾਮਪੁਰਾ ਫੂਲ, 15 ਅਕਤੂਬਰ (ਹੇਮੰਤ ਕੁਮਾਰ ਸ਼ਰਮਾ)-ਸਥਾਨਕ ਸ਼ਹਿਰ ਰਾਮਪੁਰਾ ਵਿਚ ਮੌੜਾਂ ਵਾਲਾ ਚੌਕ ’ਤੇ ਬਣੇ ਪੁਲ ਦੇ ਉੱਪਰੋਂ ਇਕ ਅਣਪਛਾਤੀ ਔਰਤ ਦੀ ਲਾਸ਼ ਮਿਲਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਸਹਾਰਾ ਸਮਾਜ ਸੇਵਾ (ਰਜਿ) ਪੰਜਾਬ ਦੇ ਪ੍ਰਧਾਨ ਸੰਦੀਪ ਵਰਮਾ ਨੇ ਦੱਸਿਆ ਕਿ ਰਾਮਪੁਰਾ ਪੁਲਿਸ ਤੋਂ ਸੂਚਨਾ ਮਿਲੀ ਕਿ ਬਠਿੰਡਾ ਚੰਡੀਗੜ੍ਹ ਨੈਸ਼ਨਲ ਹਾਈਵੇ ਮਾਰਗ ’ਤੇ ਸਥਿਤ ਪੁਲ ਦੇ ਉੱਪਰ ਇਕ ਅਣਪਛਾਤੀ ਔਰਤ ਦੀ ਲਾਸ਼ ਪਈ ਹੈ, ਜਿਸ ਨੂੰ ਕਿਸੇ ਅਣਪਛਾਤੇ ਵਾਹਨ ਦੀ ਟੱਕਰ ਵੱਜੀ ਹੋਈ ਜਾਪਦੀ ਹੈ। ਬਿਨਾਂ ਕਿਸੇ ਦੇਰੀ ਤੋਂ ਸਹਾਰਾ ਸੰਸਥਾ ਦੇ ਵਲੰਟੀਅਰ ਜਸਪਾਲ ਸਿੰਘ ਹੈਪੀ, ਵਰਿੰਦਰ ਸਿੰਘ, ਸੁਖਚੈਨ ਸਿੰਘ ਸੁੱਖਾ ਐਂਬੂਲੈਂਸ ਲੈ ਕੇ ਘਟਨਾ ਸਥਾਨ ਤੇ ਪਹੁੰਚੇ। ਪੁਲਿਸ ਦੀ ਮੌਜੂਦਗੀ ਵਿਚ ਲਾਸ਼ ਕੋਲੋਂ ਕੋਈ ਵੀ ਪਹਿਚਾਣ ਪੱਤਰ ਨਹੀਂ ਮਿਲਿਆ, ਉਮਰ ਕਰੀਬ 35/40 ਸਾਲ, ਕੱਦ 05 ਫੁੱਟ 02 ਇੰਚ, ਮ੍ਰਿਤਕ ਔਰਤ ਦੇ ਕਾਲੇ ਰੰਗ ਦੀ ਲੋਅਰ, ਨੀਲੇ ਰੰਗ ਦਾ ਕੁੜਤਾ ਜਿਸ ਵਿਚ ਪੀਲੇ ਅਤੇ ਜਾਮਣੀ ਰੰਗ ਦੇ ਫੁੱਲ ਬਣੇ ਹੋਏ ਹਨ। ਲਾਸ਼ ਨੂੰ ਦੇਖਣ ਤੋਂ ਇੰਜ ਜਾਪ ਰਿਹਾ ਸੀ ਕਿ ਜਿਵੇਂ ਅਣਪਛਾਤੇ ਵਾਹਨ ਨੇ ਟੱਕਰ ਮਾਰੀ ਹੋਵੇ। ਲਾਸ਼ ਨੂੰ ਪੁਲਿਸ ਦੀ ਮੌਜੂਦਗੀ ਵਿਚ ਸ਼ਨਾਖਤ ਲਈ ਸਿਵਲ ਹਸਪਤਾਲ ਰਾਮਪੁਰਾ ਦੀ ਮੋਰਚਰੀ ਵਿਚ 72 ਘੰਟਿਆਂ ਦੇ ਲਈ ਰੱਖਿਆ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਤੇ 45 ਨਸ਼ੀਲੇ ਕੈਪਸੂਲਾਂ ਔਰਤ ਸਮੇਤ ਦੋ ਕਾਬੂ ਅਗਲੀ ਖ਼ਬਰ ‘ਪਰਵਿੰਦਰ ਸਿੰਘ ਝੋਟਾ ਕਤਲ ਕਾਂਡ’ ਮੁਕੰਮਲ ਤੌਰ ’ਤੇ ਬੰਦ ਰਿਹਾ ਬਠਿੰਡਾ, ਵੱਖ-ਵੱਖ ਥਾਵਾਂ ’ਤੇ ਲੋਕਾਂ ਵਲੋਂ ਜ਼ੋਰਦਾਰ ਰੋਸ...
Ad Position 24