ਹੈਰੋਇਨ ਤੇ 45 ਨਸ਼ੀਲੇ ਕੈਪਸੂਲਾਂ ਔਰਤ ਸਮੇਤ ਦੋ ਕਾਬੂ
ਬਠਿੰਡਾ, 15 ਅਕਤੂਬਰ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਇਕ ਔਰਤ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਨ੍ਹਾਂ ਪਾਸੋਂ 45 ਨਸ਼ੀਲੇ ਕੈਪਸੂਲ ਅਤੇ ਦੋ ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।
ਬਠਿੰਡਾ, 15 ਅਕਤੂਬਰ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਇਕ ਔਰਤ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਨ੍ਹਾਂ ਪਾਸੋਂ 45 ਨਸ਼ੀਲੇ ਕੈਪਸੂਲ ਅਤੇ ਦੋ ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਪਹਿਲੇ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਸੁਖਵਿੰਦਰ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਹੈ ਕਿ ਥਾਣਾ ਕੈਂਟ ਪੁਲਿਸ ਵਲੋਂ ਨਗਰ ਸੁਧਾਰ ਟਰੱਸਟ ਬਠਿੰਡਾ ਪਾਸੋਂ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ ਦੋ ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਸੁਪਰੀਤ ਸਿੰਘ ਵਾਸੀ ਨਾਰਥ ਸਟੇਟ ਬਠਿੰਡਾ ਵਜੋਂ ਹੋਈ ਹੈ, ਜਿਸ ‘ਤੇ ਨਸ਼ਾ ਰੋਕੋ ਐਕਟ ਅਧੀਨ ਮੁਕੱਦਮਾ ਦਰਜ ਕਰਨ ਤੋਂ ਬਾਅਦ ਬਰਜਮਾਨਤ ਤੋਂ ਰਿਹਾਅ ਕਰ ਦਿੱਤਾ ਗਿਆ। ਦੂਸਰੇ ਮਾਮਲੇ ਵਿਚ ਜਾਣਕਾਰੀ ਸਾਂਝੀ ਕਰਦੇ ਹੋਏ ਮਹਿਲਾ ਪੁਲਿਸ ਅਧਿਕਾਰੀ ਕੁਲਵੀਰ ਕੌਰ ਵਲੋਂ ਦੱਸਿਆ ਕਿ ਥਾਣਾ ਕੋਤਵਾਲੀ ਪੁਲਿਸ ਵਲੋਂ ਆਸ਼ਾ ਰਾਣੀ ਵਾਸੀ ਬੰਗੀ ਨਗਰ ਬਠਿੰਡਾ ਮਹਿਲਾ ਨੂੰ ਕਪਾਹ ਮੰਡੀ ਬਠਿੰਡਾ ਪਾਸੋਂ 45 ਨਸ਼ੀਲੇ ਕੈਪਸੂਲ ਪ੍ਰੈਗਾਲਬਿਨ ਸਣੇ ਕਾਬੂ ਕੀਤਾ ਗਿਆ, ਉਕਤ ਮਹਿਲਾ ‘ਤੇ ਮਾਮਲਾ ਦਰਜ ਕਰਨ ਤੋਂ ਬਾਅਦ ਬਰਜਮਾਨਤ ਰਿਹਾਅ ਕਰ ਦਿੱਤਾ ਗਿਆ।