17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

- ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲਾ- ਚੌਥੇ ਦਿਨ ਵੀ ਜਾਰੀ ਰਿਹਾ ਧਰਨਾ --ਬਲਵਿੰਦਰ ਸਿੰਘ ਧਾਲੀਵਾਲ/ਗੁਰਚੇਤ ਸਿੰਘ ਫੱਤੇਵਾਲੀਆ—

ਮਾਨਸਾ, 16 ਅਕਤੂਬਰ– ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ’ਚ ਇਨਸਾਫ਼ ਲੈਣ ਲਈ ਸਥਾਨਕ ਤਿੰਨ ਕੋਨੀ ਨਜ਼ਦੀਕ ਧਰਨਾ ਚੌਥੇ ਦਿਨ ਵੀ ਜਾਰੀ ਰਿਹਾ। ਅੱਜ ਵੀ ਧਰਨੇ ’ਚ ਵੱਡੀ ਗਿਣਤੀ ’ਚ ਲੋਕ ਸ਼ਾਮਲ ਹੋਏ।

Ad Position 21
No active advertisement
ਅਜੀਤ ਡੈਸਕ 17-10-2026
ਮਾਨਸਾ, 16 ਅਕਤੂਬਰ– ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ’ਚ ਇਨਸਾਫ਼ ਲੈਣ ਲਈ ਸਥਾਨਕ ਤਿੰਨ ਕੋਨੀ ਨਜ਼ਦੀਕ ਧਰਨਾ ਚੌਥੇ ਦਿਨ ਵੀ ਜਾਰੀ ਰਿਹਾ। ਅੱਜ ਵੀ ਧਰਨੇ ’ਚ ਵੱਡੀ ਗਿਣਤੀ ’ਚ ਲੋਕ ਸ਼ਾਮਲ ਹੋਏ। ਕਾਬਿਲ-ਏ-ਗ਼ੌਰ ਰਹੇ ਕਿ ਝੋਟਾ ਦੀ 13 ਅਕਤੂਬਰ ਨੂੰ ਮਾਨਸਾ ਸ਼ਹਿਰ ’ਚ ਇਕ ਕੈਮਿਸਟ ਵਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਮੌਕੇ ਧਰਨੇ ਨੂੰ ਸੰਬੋਧਨ ਤੇ ਸ਼ਾਮਲ ਹੋਣ ਵਾਲਿਆਂ ’ਚ ਭਾਈ ਜਗਤਾਰ ਸਿੰਘ ਹਵਾਰਾ ਦੇ ਧਰਮੀ ਪਿਤਾ ਗੁਰਬਚਨ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਰਾਮਪਾਲ ਸਿੰਘ ਬਹਿਣੀਵਾਲ, ਮਿੱਠੂ ਸਿੰਘ ਕਾਹਨੇਕੇ, ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ, ਕਾ. ਤਰਸੇਮ ਜੋਧਾ ਤੇ ਨਾਜ਼ਰ ਸਿੰਘ ਮਾਨਸ਼ਾਹੀਆ, ਕਾਂਗਰਸ ਆਗੂ ਬਿਕਰਮ ਇੰਦਰ ਸਿੰਘ ਮੋਫਰ, ਕੁਲਵੰਤ ਰਾਏ ਸਿੰਗਲਾ, ਗੁਰਪ੍ਰੀਤ ਸਿੰਘ ਵਿੱਕੀ, ਅਰਸ਼ਦੀਪ ਸਿੰਘ ਮਾਈਕਲ ਗਾਗੋਵਾਲ, ਅਮਨ ਸਿੰਗਲਾ ਢੈਪਈ, ਸਿੱਧੂ ਮੂਸੇਵਾਲਾ ਦੇ ਤਾਇਆ ਚਮਕੌਰ ਸਿੰਘ ਸਿੱਧੂ, ਅਕਾਲੀ ਆਗੂ ਪ੍ਰੇਮ ਕੁਮਾਰ ਅਰੋੜਾ, ਨਿਹੰਗ ਸਿੰਘ ਆਗੂ ਜਥੇਦਾਰ ਮੇਲਾ ਸਿੰਘ, ਈ.ਡੀ. ਦੇ ਸਾਬਕਾ ਡਾਇਰੈਕਟਰ ਨਿਰੰਜਨ ਸਿੰਘ, ਡਾ. ਪਿਆਰੇ ਲਾਲ ਗਰਗ, ਬੁੱਧੀਜੀਵੀ ਹਮੀਰ ਸਿੰਘ, ਡਾ. ਖ਼ੁਸ਼ਹਾਲ ਸਿੰਘ, ਕਿਸਾਨ ਆਗੂ ਬੂਟਾ ਸਿੰਘ ਸ਼ਾਦੀਪੁਰ, ਸੁਰਜੀਤ ਸਿੰਘ ਫੂਲ, ਰਾਮ ਸਿੰਘ ਭੈਣੀਬਾਘਾ, ਲਿਬਰੇਸ਼ਨ ਦੇ ਰਾਜਵਿੰਦਰ ਸਿੰਘ ਰਾਣਾ, ਸੁਖਦਰਸ਼ਨ ਸਿੰਘ ਨੱਤ, ਐਕਸ਼ਨ ਕਮੇਟੀ ਦੇ ਆਗੂ ਪਰਵਿੰਦਰ ਸਿੰਘ ਬਾਲਿਆਂਵਾਲੀ, ਧੰਨਾ ਮੱਲ ਗੋਇਲ, ਲਖਵਿੰਦਰ ਸਿੰਘ ਮੂਸਾ, ਭਗਵੰਤ ਸਿੰਘ ਸਮਾਓਂ, ਗੁਰਲਾਭ ਸਿੰਘ ਮਾਹਲ, ਮਾਨਿਕ ਗੋਇਲ, ਕ੍ਰਿਸ਼ਨ ਚੌਹਾਨ, ਜਸਵੀਰ ਕੌਰ ਨੱਤ, ਹਰਵਿੰਦਰ ਭਾਰਦਵਾਜ, ਗਗਨ ਸਿਰਸੀਵਾਲਾ, ਅਮਨ ਪਟਵਾਰੀ, ਅਰਸ਼ਦੀਪ, ਭੁਪਿੰਦਰ ਰੁਬੀ, ਵਪਾਰੀ ਆਗੂ ਮੁਨੀਸ਼ ਕੁਮਾਰ ਬੱਬੀ ਦਾਨੇਵਾਲੀਆ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਥਾਣਾ ਅਤੇ ਲਾਗਲੇ ਪਿੰਡਾਂ ਦੇ ਖੇਤਾਂ ਵਿਚ ਪੱਕੀਆਂ ਫ਼ਸਲਾਂ ’ਤੇ ਹੋਈ ਭਾਰੀ ਗੜੇਮਾਰੀ ਅਗਲੀ ਖ਼ਬਰ ‘ਸੂਰਿਆ ਚੱਕਰ’ ਵਿਜੇਤਾ ਸੁਖਮੰਦਰ ਸਿੰਘ ਸਿੱਧੂ ਨਮਿਤ ਸ਼ਰਧਾਂਜਲੀ ਸਮਾਗਮ
Ad Position 24