17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਹਲਕਾ ਪੱਧਰੀ ਮੀਟਿੰਗ ’ਚ ਭਖ਼ਦੇ ਮਸਲਿਆਂ ’ਤੇ ਵਿਚਾਰ ਕਰੇਗਾ ਅਕਾਲੀ ਦਲ- ਮਲੂਕਾ

ਮਹਿਰਾਜ, 16 ਅਕਤੂਬਰ (ਸੁਖਪਾਲ ਮਹਿਰਾਜ)- ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਹਲਕਾ ਰਾਮਪੁਰਾ ਫੂਲ ਦੇ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਦੀ ਇੱਕ ਅਹਿਮ ਹਲਕਾ ਪੱਧਰੀ ਮੀਟਿੰਗ 17 ਅਕਤੂਬਰ ਨੂੰ ਸਵੇਰੇ 11 ਵਜੇ ਗੁਰਦੁਆਰਾ ਸਾਹਿਬ, ਪਿੰਡ ਗੁਰੂਸਰ (ਨੇੜੇ ਜਲਾਲ) ਵਿਖੇ ਹੋਵੇਗੀ। ਉਨ੍ਹਾਂ ਦੱਸਿਆ ਕਿ ਇਹ ਮੀਟਿੰਗ ਉਨ੍ਹਾਂ ਦੀ ਅਗਵਾਈ ਹੇਠ ਹੋਵੇਗੀ, ਜਿਸ ਦੌਰਾਨ ਪੰਜਾਬ ਅਤੇ ਹਲਕਾ ਰਾਮਪੁਰਾ ਫੂਲ ਨਾਲ ਸਬੰਧਿਤ ਮੌਜੂਦਾ ਭਖ਼ਦੇ ਮਸਲਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

Ad Position 21
No active advertisement
ਅਜੀਤ ਡੈਸਕ 17-10-2026
ਮਹਿਰਾਜ, 16 ਅਕਤੂਬਰ (ਸੁਖਪਾਲ ਮਹਿਰਾਜ)- ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਹਲਕਾ ਰਾਮਪੁਰਾ ਫੂਲ ਦੇ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਦੀ ਇੱਕ ਅਹਿਮ ਹਲਕਾ ਪੱਧਰੀ ਮੀਟਿੰਗ 17 ਅਕਤੂਬਰ ਨੂੰ ਸਵੇਰੇ 11 ਵਜੇ ਗੁਰਦੁਆਰਾ ਸਾਹਿਬ, ਪਿੰਡ ਗੁਰੂਸਰ (ਨੇੜੇ ਜਲਾਲ) ਵਿਖੇ ਹੋਵੇਗੀ। ਉਨ੍ਹਾਂ ਦੱਸਿਆ ਕਿ ਇਹ ਮੀਟਿੰਗ ਉਨ੍ਹਾਂ ਦੀ ਅਗਵਾਈ ਹੇਠ ਹੋਵੇਗੀ, ਜਿਸ ਦੌਰਾਨ ਪੰਜਾਬ ਅਤੇ ਹਲਕਾ ਰਾਮਪੁਰਾ ਫੂਲ ਨਾਲ ਸਬੰਧਿਤ ਮੌਜੂਦਾ ਭਖ਼ਦੇ ਮਸਲਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਉਨ੍ਹਾਂ ਹਲਕੇ ਦੇ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਇਸ ਅਹਿਮ ਮੀਟਿੰਗ ਵਿਚ ਸਮੇਂ ਸਿਰ ਪਹੁੰਚ ਕੇ ਸ਼ਮੂਲੀਅਤ ਯਕੀਨੀ ਬਣਾਉਣ। ਲੋਕ ਸਭਾ ਹਲਕਾ ਫ਼ਰੀਦਕੋਟ ਦੇ ਇੰਚਾਰਜ ਹਰਿੰਦਰ ਮਹਿਰਾਜ ਅਤੇ ਸੀਨੀਅਰ ਆਗੂ ਨਿਰਮਲ ਸਿੰਘ ਕੈਨੇਡਾ ਨੇ ਕਿਹਾ ਕਿ ਇਸ ਮੀਟਿੰਗ ਵਿਚ ਹਲਕੇ ਦੇ ਅਹਿਮ ਮਸਲਿਆਂ ’ਤੇ ਵਿਚਾਰ ਕਰਕੇ ਪਾਰਟੀ ਦੀ ਅਗਲੀ ਰਣਨੀਤੀ ਉਲੀਕੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਮੀਟਿੰਗ ਵਿਚ ਮੌਜੂਦ ਕੈਮਿਸਟ ਐਸੋਸੀਏਸ਼ਨ ਦੇ ਮੈਂਬਰ। ਨਸ਼ਾ ਵੇਚਣ ਵਾਲੇ ਦਾ ਸਾਥ ਨਹੀਂ ਦੇਵੇਗੀ ਰਾਮਾ ਕੈਮਿਸਟ ਐਸੋਸੀਏਸ਼ਨ ਅਗਲੀ ਖ਼ਬਰ ਨਥਾਣਾ ਅਤੇ ਲਾਗਲੇ ਪਿੰਡਾਂ ਦੇ ਖੇਤਾਂ ਵਿਚ ਪੱਕੀਆਂ ਫ਼ਸਲਾਂ ’ਤੇ ਹੋਈ ਭਾਰੀ ਗੜੇਮਾਰੀ
Ad Position 24