17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਪੰਜਾਬ ਵਿਚ ਪਏ ਬੇਮੌਸਮੀ ਮੀਂਹ ਤੇ ਤੇਜ਼ ਝੱਖੜਾਂ ਨੇ ਝੋਨੇ ਦੀ ਪੱਕੀ ਫ਼ਸਲ ਨੁਕਸਾਨੀ ਖੇਤਾਂ ਵਿਚ ਪਾਣੀ ਭਰਨ ਕਾਰਨ ਝੋਨੇ ਦੀ ਫ਼ਸਲ ਖੇਤਾਂ ਵਿਚ ਵਿਛੀ

ਬਠਿੰਡਾ, 16 ਅਕਤੂਬਰ (ਵੀਰਪਾਲ ਸਿੰਘ)- ਪੰਜਾਬ ਵਿਚ ਪਏ ਬੇਮੌਸਮੇ ਮੀਂਹ ਅਤੇ ਤੇਜ਼ ਝੱਖੜਾਂ ਨੇ ਕਿਸਾਨਾਂ ਦੀ ਝੋਨੇ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਹੈ। ਤੇਜ਼ ਹਵਾਵਾਂ ਵੱਗਣ ਨਾਲ ਝੋਨੇ ਦੀ ਪੱਕੀ ਫ਼ਸਲ ਖੇਤਾਂ ਵਿਚ ਵਿਛ ਗਈ।

Ad Position 21
No active advertisement
ਪੰਜਾਬ ਵਿਚ ਮੀਂਹ ਪੈਣ ਤੋਂ ਬਾਅਦ ਖੇਤਾਂ ਵਿਚ ਵਿਛੀ ਹੋਈ ਝੋਨੇ ਦੀ ਫ਼ਸਲ। ਤਸਵੀਰ: ਲਵਲੀ 17-10-2026
ਬਠਿੰਡਾ, 16 ਅਕਤੂਬਰ (ਵੀਰਪਾਲ ਸਿੰਘ)- ਪੰਜਾਬ ਵਿਚ ਪਏ ਬੇਮੌਸਮੇ ਮੀਂਹ ਅਤੇ ਤੇਜ਼ ਝੱਖੜਾਂ ਨੇ ਕਿਸਾਨਾਂ ਦੀ ਝੋਨੇ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਹੈ। ਤੇਜ਼ ਹਵਾਵਾਂ ਵੱਗਣ ਨਾਲ ਝੋਨੇ ਦੀ ਪੱਕੀ ਫ਼ਸਲ ਖੇਤਾਂ ਵਿਚ ਵਿਛ ਗਈ। ਮਾਲਵੇ ਵਿਚ ਕਈ ਥਾਵਾਂ ‘ਤੇ ਤੇਜ਼ ਝੱਖੜ ਤੇ ਗੜੇ ਮਾਰੀ ਨਾਲ ਝੋਨੇ ਦੀ ਫ਼ਸਲਾਂ ਦਾ ਭਾਰੀ ਨੁਕਸਾਨ ਹੋਣ ਦਾ ਖ਼ਦਸ਼ਾ ਹੈ। ਝੋਨੇ ਦੇ ਖੇਤਾਂ ਵਿਚ ਪਾਣੀ ਭਰ ਜਾਣ ਕਾਰਨ ਝੋਨੇ ਦੀ ਕਟਾਈ ਦਾ ਕੰਮ ਆਉਣ ਵਾਲੇ ਡੇਢ ਹਫ਼ਤੇ ਤੱਕ ਥੰਮ ਗਿਆ ਹੈ। ਮੌਸਮ ਦੀ ਇਸ ਗੜਬੜੀ ਨੇ ਕਿਸਾਨਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ। ਝੋਨੇ ਦੀ ਕਟਾਈ ਅਤੇ ਖ਼ਰੀਦ ਦੇ ਅਹਿਮ ਸੀਜ਼ਨ ਦੌਰਾਨ ਮੌਸਮ ਦੀ ਅਚਾਨਕ ਤਬਦੀਲੀ ਕਾਰਨ ਪੱਕਣ ਕਿਨਾਰੇ ਖੜ੍ਹੀ ਫ਼ਸਲ ਦੇ ਨੁਕਸਾਨ ਦੇ ਨੁਕਸਾਨ ਦਾ ਖ਼ਦਸ਼ਾ ਹੈ। ਕਈ ਥਾਵਾਂ ‘ਤੇ ਖੇਤਾਂ ਵਿਚ ਪਾਣੀ ਭਰਨ ਅਤੇ ਤੇਜ਼ ਹਵਾਵਾਂ ਕਾਰਨ ਬਾਸਮਤੀ ਫ਼ਸਲ ਵਿਛਣ ਨਾਲ ਕਿਸਾਨਾਂ ਸਮੱਸਿਆਵਾਂ ਵਧ ਗਈਆਂ ਹਨ। ਮੌਸਮ ਵਿਭਾਗ ਵਲੋਂ 15 ਅਕਤੂਬਰ ਨੂੰ ਪੰਜਾਬ ਦੇ ਕਈ ਇਲਾਕਿਆਂ ਵਿਚ ਮੀਂਹ, ਗਰਜ-ਚਮਕ, ਬਿਜਲੀ ਡਿੱਗਣ, ਗੜੇਮਾਰੀ ਅਤੇ ਤੇਜ਼ ਹਵਾਵਾਂ ਦੀ ਚਿਤਾਵਨੀ ਦਿੱਤੀ ਗਈ ਸੀ। ਹਵਾਵਾਂ ਦੀ ਰਫ਼ਤਾਰ 40 ਤੋਂ 50 ਕਿੱਲੋਮੀਟਰ ਪ੍ਰਤੀ ਘੰਟਾ ਰਹਿਣ ਅਤੇ ਕੁਝ ਥਾਵਾਂ ‘ਤੇ 60 ਕਿੱਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਮੌਸਮੀ ਤਬਦੀਲੀ ਦਾ ਮੁੱਖ ਕਾਰਨ ਸਰਗਰਮ ਪੱਛਮੀ ਗੜਬੜੀ ਦੱਸਿਆ ਗਿਆ ਹੈ ਆਉਣ ਵਾਲੇ ਦਿਨਾਂ ਵਿਚ ਮੌਸਮ ਦੀ ਗੜਬੜੀ ਝੋਨੇ ਦੀ ਪੱਕੀ ਫ਼ਸਲ ਲਈ ਕਿਸਾਨਾਂ ਲਈ ਮੁਸ਼ਕਿਲਾਂ ਵਧਾ ਸਕਦੀ ਹੈ। ਖੇਤਾਂ ਵਿਚ ਪਾਣੀ ਖੜ੍ਹਨ ਨਾਲ ਕਟਾਈ ਦਾ ਕੰਮ ਰੁਕ ਗਿਆ ਹੈ, ਜਦਕਿ ਤੇਜ਼ ਹਵਾਵਾਂ ਕਾਰਨ ਫ਼ਸਲ ਜ਼ਮੀਨ ‘ਤੇ ਵਿਛਣ ਨਾਲ ਦਾਣਿਆਂ ਦੀ ਗੁਣਵੱਤਾ ਅਤੇ ਪੈਦਾਵਾਰ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਹੈ। ਜਿਹੜੇ ਕਿਸਾਨਾਂ ਨੇ ਕਟਾਈ ਕਰਕੇ ਝੋਨਾ ਖੇਤਾਂ ਵਿਚ ਜਾਂ ਮੰਡੀਆਂ ਵਿਚ ਖੁੱਲ੍ਹੇ ਅਸਮਾਨ ਹੇਠ ਰੱਖਿਆ ਹੋਇਆ ਹੈ, ਉਨ੍ਹਾਂ ਲਈ ਵੀ ਮੀਂਹ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਮੰਡੀਆਂ ਵਿਚ ਪਏ ਝੋਨੇ ਦੇ ਭਿੱਜਣ ਕਾਰਨ ਖ਼ਰੀਦ, ਸੁਕਾਈ ਅਤੇ ਲਿਫ਼ਟਿੰਗ ਦੀ ਪ੍ਰਕਿਰਿਆ ਪ੍ਰਭਾਵਿਤ ਹੋ ਸਕਦੀ ਹੈ। ਨਮੀ ਵਾਲੇ ਝੋਨੇ ਦੀ ਖ਼ਰੀਦ ਦੌਰਾਨ ਨਿਰਧਾਰਿਤ ਮਾਪਦੰਡਾਂ ਦੀ ਸਮੱਸਿਆ ਵੀ ਸਾਹਮਣੇ ਆ ਸਕਦੀ ਹੈ, ਜਿਸ ਨਾਲ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਉਡੀਕ ਕਰਨੀ ਪੈ ਸਕਦੀ ਹੈ। ਮੌਸਮ ਵਿਭਾਗ ਦੇ ਅਨੁਮਾਨ ਮੁਤਾਬਿਕ 16 ਅਕਤੂਬਰ ਤੋਂ ਮੀਂਹ ਦੀ ਸਰਗਰਮੀ ਕਮਜ਼ੋਰ ਪੈਣ ਅਤੇ 17 ਤੋਂ 21 ਅਕਤੂਬਰ ਤੱਕ ਪੰਜਾਬ ਵਿਚ ਮੁੱਖ ਤੌਰ ‘ਤੇ ਖ਼ੁਸ਼ਕ ਮੌਸਮ ਰਹਿਣ ਦੀ ਸੰਭਾਵਨਾ ਹੈ। ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਫ਼ਸਲਾਂ ਨੂੰ ਹੋਏ ਅਸਲ ਨੁਕਸਾਨ ਦਾ ਪਤਾ ਖੇਤਾਂ ਦੇ ਸਰਵੇਖਣ ਤੋਂ ਬਾਅਦ ਹੀ ਲੱਗ ਸਕੇਗਾ। ਕਿਸਾਨਾਂ ਨੂੰ ਹੁਣ ਮੌਸਮ ਸਾਫ਼ ਹੋਣ ਦੀ ਉਡੀਕ ਹੈ, ਤਾਂ ਜੋ ਝੋਨੇ ਦੀ ਕਟਾਈ ਮੁੜ ਸ਼ੁਰੂ ਕੀਤੀ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਵਿਕਾਸ ਦੇ ਦਾਅਵਿਆਂ ਦੀ ਪੋਲ ਖੋਲ੍ਹ ਰਹੀਆਂ ਬਰਸਾਤੀ ਜਾਲੀਆਂ ਤੇ ਸੀਵਰੇਜ ਦੀ ਮਾੜੀ ਹਾਲਤ ਅਗਲੀ ਖ਼ਬਰ ਪੰਜਾਬ ਕੇਂਦਰੀ ਯੂਨੀਵਰਸਿਟੀ ਬਠਿੰਡਾ ਵਿਖੇ ਕਰਵਾਏ ਗਏ ਦੋ ਰੋਜ਼ਾ ਸੈਮੀਨਾਰ ‘ਪੰਜਾਬੀ ਭਾਸ਼ਾ ਵਿਚ ਵਿਗਿਆਨ’ ਦੇ ਵੱਖ-ਵੱਖ ਦ੍ਰ...
Ad Position 24