ਡੀ.ਸੀ. ਨਵਜੋਤ ਕੌਰ ਵਲੋਂ ਡੀ. ਐਮ. ਸੀ. ਵਿਖੇ ਇਲਾਜ ਅਧੀਨ ਵਿਅਕਤੀ ਦੀ ਸਿਹਤ ਦਾ ਜਾਇਜ਼ਾ
ਮਾਨਸਾ, 16 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ’ਤੇ ਗੋਲੀਬਾਰੀ ਦੌਰਾਨ ਜ਼ਖ਼ਮੀ ਹੋਏ ਉਸ ਦੇ ਸਾਥੀ ਕੁਲਵਿੰਦਰ ਸਿੰਘ ਅਤੇ ਗੋਬਿੰਦ ਸਿੰਘ ਦਾ ਸਥਾਨਕ ਸਿਵਲ ਹਸਪਤਾਲ ਵਿਖੇ ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਅਤੇ ਐਸ. ਐਸ.
ਮਾਨਸਾ, 16 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ’ਤੇ ਗੋਲੀਬਾਰੀ ਦੌਰਾਨ ਜ਼ਖ਼ਮੀ ਹੋਏ ਉਸ ਦੇ ਸਾਥੀ ਕੁਲਵਿੰਦਰ ਸਿੰਘ ਅਤੇ ਗੋਬਿੰਦ ਸਿੰਘ ਦਾ ਸਥਾਨਕ ਸਿਵਲ ਹਸਪਤਾਲ ਵਿਖੇ ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਅਤੇ ਐਸ.ਐਸ.ਪੀ. ਵੈਭਵ ਚੌਧਰੀ ਵਲੋਂ ਹਾਲ-ਚਾਲ ਪੁੱਛਿਆ ਗਿਆ ਅਤੇ ਇਲਾਜ ਕਰ ਰਹੇ ਡਾਕਟਰਾਂ ਨਾਲ ਗੱਲਬਾਤ ਕੀਤੀ। ਡੀ.ਸੀ. ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਨ੍ਹਾਂ ਪੀੜਤ ਵਿਅਕਤੀਆਂ ਦਾ ਪੂਰੀ ਤਰ੍ਹਾਂ ਮੁਫ਼ਤ ਤੇ ਸਰਵੋਤਮ ਇਲਾਜ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਡਾਕਟਰਾਂ ਦੇ ਹਵਾਲੇ ਨਾਲ ਭਰੋਸਾ ਦਿਵਾਇਆ ਕਿ ਜ਼ਖ਼ਮੀਆਂ ਦੀ ਹਾਲਤ ਸਥਿਰ ਅਤੇ ਠੀਕ ਹੈ। ਉਪਰੰਤ ਡਿਪਟੀ ਕਮਿਸ਼ਨਰ ਖ਼ੁਦ ਡੀ.ਐਮ.ਸੀ. ਹਸਪਤਾਲ ਲੁਧਿਆਣਾ ਵਿਖੇ ਜੇਰੇ ਇਲਾਜ ਹੈਪੀ ਦੀ ਸਿਹਤ ਸਥਿਤੀ ਦਾ ਵੀ ਗੰਭੀਰਤਾ ਨਾਲ ਜਾਇਜ਼ਾ ਲਿਆ ਤੇ ਹਸਪਤਾਲ ਦੇ ਪ੍ਰਬੰਧਕਾਂ ਨੂੰ ਬਿਹਤਰੀਨ ਮੈਡੀਕਲ ਦੇਖਭਾਲ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਪੀੜਤਾਂ ਦੇ ਨਾਲ ਹਸਪਤਾਲ ’ਚ ਮੌਜੂਦ ਪਰਿਵਾਰਕ ਮੈਂਬਰ ਦੇ ਠਹਿਰਾਓ ਦਾ ਪ੍ਰਬੰਧ ਵੀ ਸਰਕਾਰ ਵਲੋਂ ਮੁਫ਼ਤ ਕੀਤਾ ਗਿਆ ਹੈ। ਇਸ ਮੌਕੇ ਪੁਲਿਸ ਅਧਿਕਾਰੀ ਆਲਮ ਵਿਜੇ ਸਿੰਘ, ਸਰਬਜੀਤ ਸਿੰਘ ਚੀਮਾ, ਸਿਵਲ ਸਰਜਨ ਮਾਨਸਾ ਡਾ. ਰਣਜੀਤ ਸਿੰਘ ਰਾਏ ਵੀ ਹਾਜ਼ਰ ਸਨ। ਇਸ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਨੇ ਬਠਿੰਡਾ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਦਾਖ਼ਲ ਬਲਤੇਜ ਸਿੰਘ ਦੀ ਸਿਹਤ ਦਾ ਜਾਇਜ਼ਾ ਲਿਆ।