16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਨਸ਼ੇ ਦੇ ਦਲਦਲ ’ਚ ਧਸ ਰਹੀ ਪੰਜਾਬ ਦੀ ਜਵਾਨੀ ਨੂੰ ਬਚਾਉਣ ਦੀ ਲੋੜ- ਸਰਦੂਲਗੜ੍ਹ

ਬੁਢਲਾਡਾ, 16 ਅਕਤੂਬਰ (ਸੁਨੀਲ ਮਨਚੰਦਾ)- ਪੰਜਾਬ ਦੀ ਨੌਜਵਾਨੀ ਨਸ਼ੇ ਦੇ ਦਲਦਲ ਵਿਚ ਧਸਦੀ ਜਾ ਰਹੀ ਹੈ ਪਰ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਨਾ ਪੱਖੀ ਹੋਣ ਕਾਰਨ ਲੋਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਇਹ ਵਿਚਾਰ ਇੱਥੇ ਬਸਪਾ ਪੰਜਾਬ ਦੇ ਆਗੂ ਹਲਕਾ ਇੰਚਾਰਜ ਕੁਲਦੀਪ ਸਿੰਘ ਸਰਦੂਲਗੜ੍ਹ ਨੇ ਪ੍ਰਗਟਾਏ।

Ad Position 21
No active advertisement
ਅਜੀਤ ਡੈਸਕ 17-10-2026
ਬੁਢਲਾਡਾ, 16 ਅਕਤੂਬਰ (ਸੁਨੀਲ ਮਨਚੰਦਾ)- ਪੰਜਾਬ ਦੀ ਨੌਜਵਾਨੀ ਨਸ਼ੇ ਦੇ ਦਲਦਲ ਵਿਚ ਧਸਦੀ ਜਾ ਰਹੀ ਹੈ ਪਰ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਨਾ ਪੱਖੀ ਹੋਣ ਕਾਰਨ ਲੋਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਇਹ ਵਿਚਾਰ ਇੱਥੇ ਬਸਪਾ ਪੰਜਾਬ ਦੇ ਆਗੂ ਹਲਕਾ ਇੰਚਾਰਜ ਕੁਲਦੀਪ ਸਿੰਘ ਸਰਦੂਲਗੜ੍ਹ ਨੇ ਪ੍ਰਗਟਾਏ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਬਹੁਜਨ ਸਮਾਜ ਪਾਰਟੀ ਵਲੋਂ ਸ਼ਹਿਰ ਵਿਚੋਂ ਰੋਸ ਮਾਰਚ ਕੱਢਿਆ ਗਿਆ। ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਦਾ ਪੁਤਲਾ ਸਾੜਦਿਆਂ ਪਰਵਿੰਦਰ ਸਿੰਘ ਝੋਟੇ ਨੂੰ ਇਨਸਾਫ਼ ਦੇਣ ਦੀ ਮੰਗ ਚੁੱਕੀ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਮੁਲਾਜ਼ਮਾਂ ਦੇ ਧਰਨਿਆਂ, ਗਲੀਆ, ਨਾਲੀਆਂ, ਸੜਕਾਂ, ਸਿਹਤ ਸਹੂਲਤਾਂ ਨਾ-ਮਾਤਰ ਹੋਣ ਕਾਰਨ ਲੋਕਾਂ ਨੂੰ ਆਪਣੇ ਹੱਕ ਸੱਚ ਦੀ ਆਵਾਜ਼ ਲਈ ਸੜਕਾਂ ’ਤੇ ਉੱਤਰਨਾ ਪੈ ਰਿਹਾ ਹੈ। ਇੰਦਰਾ ਆਵਾਸ ਯੋਜਨਾ ਤਹਿਤ ਬੇਘਰੇ ਲੋਕਾਂ ਦੇ ਘਰਾਂ ਦੀਆਂ ਅਧੂਰੀਆਂ ਛੱਤਾਂ ਲਈ ਸੰਬੰਧਿਤ ਵਿਭਾਗਾਂ ਵਲੋਂ ਫ਼ੰਡ ਜਾਰੀ ਨਹੀਂ ਕੀਤੇ ਜਾ ਰਹੇ ਜਿਸ ਦੀ ਵੀ ਤੁਰੰਤ ਮੰਗ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਕਾਰਕੁਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਦੇ ਆਊਟਸੋਰਸ ਸਫ਼ਾਈ ਸੇਵਕ ਮੁਲਾਜ਼ਮਾਂ ਵਲੋਂ ਦੂਸਰੇ ਦਿਨ ਵੀ ਸਿਵਲ ਸਰਜਨ ਦਫ਼ਤਰ ਅੱਗੇ ਧਰਨਾ ਦੇ ਕੇ ਨਾਅਰੇਬਾਜ਼ੀ ਅਗਲੀ ਖ਼ਬਰ ਮਹਿਤਾ-ਗੁਰੂਸਰ ਸੈਣੇਵਾਲਾ ਲਿੰਕ ਸੜਕ ਦਾ ਕੰਮ ਸ਼ੁਰੂ ਹੋਣ ’ਤੇ ਲੋਕਾਂ ਨੇ ਵੰਡੇ ਲੱਡੂ
Ad Position 24