ਰਜਬਾਹੇ ਵਿਚ 30 ਫੁੱਟ ਚੌੜਾ ਪਾੜ ਪੈਣ ਨਾਲ 5 ਏਕੜ ਝੋਨੇ ਦੀ ਫ਼ਸਲ ਨੁਕਸਾਨੀ
ਰਾਮਾਂ ਮੰਡੀ, 16 ਅਕਤੂਬਰ (ਤਰਸੇਮ ਸਿੰਗਲਾ)- ਅੱਜ ਸਵੇਰੇ ਰਾਮਾਂ-ਤਲਵੰਡੀ ਸਾਬੋ ਮੁੱਖ ਸੜਕ ’ਤੇ ਰਿਲਾਇੰਸ ਪੈਟਰੋਲ ਪੰਪ ਨੇੜੇ ਤਲਵੰਡੀ ਸਾਬੋ ਰਜਬਾਹੇ ਵਿਚ ਕਰੀਬ 30 ਫੁੱਟ ਚੌੜਾ ਪਾੜ ਪੈ ਗਿਆ। ਇਸ ਕਾਰਨ ਪਾਣੀ ਖੇਤਾਂ ਵਿਚ ਭਰ ਗਿਆ ਤੇ ਲਗਭਗ 5 ਏਕੜ ਜ਼ਮੀਨ ਵਿਚ ਖੜ੍ਹੀ ਝੋਨੇ ਦੀ ਤਿਆਰ ਫ਼ਸਲ ਨੁਕਸਾਨੀ ਗਈ।
ਰਾਮਾਂ ਮੰਡੀ, 16 ਅਕਤੂਬਰ (ਤਰਸੇਮ ਸਿੰਗਲਾ)- ਅੱਜ ਸਵੇਰੇ ਰਾਮਾਂ-ਤਲਵੰਡੀ ਸਾਬੋ ਮੁੱਖ ਸੜਕ ’ਤੇ ਰਿਲਾਇੰਸ ਪੈਟਰੋਲ ਪੰਪ ਨੇੜੇ ਤਲਵੰਡੀ ਸਾਬੋ ਰਜਬਾਹੇ ਵਿਚ ਕਰੀਬ 30 ਫੁੱਟ ਚੌੜਾ ਪਾੜ ਪੈ ਗਿਆ। ਇਸ ਕਾਰਨ ਪਾਣੀ ਖੇਤਾਂ ਵਿਚ ਭਰ ਗਿਆ ਤੇ ਲਗਭਗ 5 ਏਕੜ ਜ਼ਮੀਨ ਵਿਚ ਖੜ੍ਹੀ ਝੋਨੇ ਦੀ ਤਿਆਰ ਫ਼ਸਲ ਨੁਕਸਾਨੀ ਗਈ। ਪਾੜ ਪੈਣ ਦੀ ਸੂਚਨਾ ਮਿਲਦਿਆਂ ਹੀ ਵੱਡੀ ਗਿਣਤੀ ਵਿਚ ਕਿਸਾਨ ਮੌਕੇ ’ਤੇ ਪਹੁੰਚ ਗਏ। ਕਿਸਾਨਾਂ ਨੇ ਨਹਿਰੀ ਵਿਭਾਗ ਦੇ ਅਧਿਕਾਰੀਆਂ ਦੀ ਮਦਦ ਨਾਲ ਕਈ ਘੰਟਿਆਂ ਦੀ ਜੱਦੋ-ਜਹਿਦ ਤੋਂ ਬਾਅਦ ਪਾੜ ਨੂੰ ਪੂਰਿਆ। ਭਾਰਤੀ ਕਿਸਾਨ ਯੂਨੀਅਨ ਲੱਖੋਵਾਲ-ਟਿਕੈਤ ਦੇ ਸੂਬਾ ਜਨਰਲ ਸਕੱਤਰ ਸਰੂਪ ਸਿੰਘ ਸਿੱਧੂ ਨੇ ਦੱਸਿਆ ਕਿ ਮੁੱਖ ਸੜਕ ’ਤੇ ਬਣਿਆ ਪੁਲ ਨੀਂਵਾਂ ਹੋਣ ਕਾਰਨ ਉੱਥੇ ਕੂੜਾ-ਕਰਕਟ ਫ਼ਸ ਜਾਂਦਾ ਹੈ, ਜੋ ਰਜਬਾਹੇ ’ਚ ਪਾੜ ਪੈਣ ਦਾ ਕਾਰਨ ਬਣਦਾ ਹੈ। ਉਨ੍ਹਾਂ ਮੰਗ ਕੀਤੀ ਕਿ ਪੁਲ ਨੂੰ ਉੱਚਾ ਚੁੱਕਿਆ ਜਾਵੇ ਤਾਂ ਜੋ ਭਵਿੱਖ ਵਿਚ ਅਜਿਹੀ ਸਮੱਸਿਆ ਤੋਂ ਬਚਿਆ ਜਾ ਸਕੇ। ਸਰੂਪ ਸਿੰਘ ਸਿੱਧੂ ਨੇ ਪੀੜ੍ਹਤ ਕਿਸਾਨਾਂ ਨਿਰਮਲ ਸਿੰਘ ਅਤੇ ਮਨਜੀਤ ਸਿੰਘ ਦੀ ਤਿਆਰ ਖੜ੍ਹੀ ਝੋਨੇ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈ ਕੇ ਸਰਕਾਰ ਤੋਂ ਉਨ੍ਹਾਂ ਨੂੰ ਢੁੱਕਵਾਂ ਮੁਆਵਜ਼ਾ ਦੇਣ ਦੀ ਮੰਗ ਵੀ ਕੀਤੀ।