18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਸੰਬੰਧੀ ਬਠਿੰਡਾ ਵਿਖੇ ਰਾਜ ਪੱਧਰੀ ਸਮਾਗਮ

ਬਠਿੰਡਾ, 17 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ ਰਾਜ ਪੱਧਰੀ ਸਮਾਗਮ ਅੱਜ ਭਗਵਾਨ ਵਾਲਮੀਕਿ ਕਮਿਊਨਿਟੀ ਹਾਲ ਬਠਿੰਡਾ ਵਿਖੇ ਕਰਵਾਇਆ ਗਿਆ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਡਾ.

Ad Position 21
No active advertisement
ਅਜੀਤ ਡੈਸਕ 18-10-2026
ਬਠਿੰਡਾ, 17 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ ਰਾਜ ਪੱਧਰੀ ਸਮਾਗਮ ਅੱਜ ਭਗਵਾਨ ਵਾਲਮੀਕਿ ਕਮਿਊਨਿਟੀ ਹਾਲ ਬਠਿੰਡਾ ਵਿਖੇ ਕਰਵਾਇਆ ਗਿਆ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਡਾ. ਬਲਜੀਤ ਕੌਰ ਨਤਮਸਤਕ ਹੋਏ ਅਤੇ ਭਗਵਾਨ ਵਾਲਮੀਕਿ ਦਾ ਆਸ਼ੀਰਵਾਦ ਪ੍ਰਾਪਤ ਕੀਤਾ । ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਗਵਾਨ ਵਾਲਮੀਕਿ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਸਰੋਤ ਹਨ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਨੇ ਪਵਿੱਤਰ ‘ਰਾਮਾਇਣ’ ਦੀ ਰਚਨਾ ਕਰਕੇ ਬੁਰਾਈ ‘ਤੇ ਚੰਗਿਆਈ ਦੀ ਜਿੱਤ ਦਾ ਸੰਦੇਸ਼ ਦਿੱਤਾ ਹੈ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਹਰ ਧਰਮ ਦਾ ਬਰਾਬਰ ਸਤਿਕਾਰ ਕਰਦੀ ਹੈ। ਸਰਕਾਰ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਦੀ ਸ਼ੁਰੂਆਤ ਕਰਕੇ ਬਜ਼ੁਰਗਾਂ ਨੂੰ ਵੱਖ-ਵੱਖ ਤੀਰਥਾਂ ਦੇ ਦਰਸ਼ਨ ਕਰਨ ਦਾ ਮੌਕਾ ਦਿੱਤਾ ਜਾ ਰਿਹਾ ਹੈ। ਸਰਕਾਰ ਵਲੋਂ ਸ੍ਰੀ ਅੰਮ੍ਰਿਤਸਰ ਸਾਹਿਬ ਸਥਿਤ ਭਗਵਾਨ ਵਾਲਮੀਕਿ ਤੀਰਥ ਸਥਲ ਦਾ ਕਰੋੜਾਂ ਰੁਪਏ ਨਾਲ ਸੁੰਦਰੀਕਰਨ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਸੰਤ ਪ੍ਰਗਟ ਨਾਥ ਨੇ ਸੰਗਤ ਨੂੰ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਦੀ ਵਧਾਈ ਦਿੰਦਿਆਂ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਜੀਵਨ ਵਿਚ ਅਪਣਾਉਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਾਨੂੰ ਸਾਡੀ ਅਮੀਰ ਵਿਰਾਸਤ ਅਤੇ ਸੱਭਿਆਚਾਰ ਨਾਲ ਜੁੜਨ ਦਾ ਮੌਕਾ ਪ੍ਰਦਾਨ ਕਰਦੇ ਹਨ। ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ । ਇਸ ਮੌਕੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ, ਜ਼ਿਲ੍ਹਾ ਪੁਲਿਸ ਮੁਖੀ ਸੁਹੇਲ ਕਾਸਿਮ ਮੀਰ, ਕਮਿਸ਼ਨਰ ਨਗਰ ਨਿਗਮ ਸ੍ਰੀਮਤੀ ਲਵਜੀਤ ਕਲਸੀ, ਚੇਅਰਮੈਨ ਨਵਦੀਪ ਸਿੰਘ ਜੀਦਾ, ਬਲਜੀਤ ਸਿੰਘ ਬੱਲੀ, ਵਾਲਮੀਕਿ ਸਮਾਜ ਤੋਂ ਨਵੀਨ ਵਾਲਮੀਕਿ, ਹੰਸ ਰਾਜ ਭਾਰਤੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਰਧਾਲੂ ਮੌਜੂਦ ਸਨ। ਇਸ ਤੋਂ ਪਹਿਲਾਂ ਪ੍ਰਸਿੱਧ ਲੋਕ ਗਾਇਕ ਕਲੇਰ ਕੰਠ ਨੇ ਭਗਵਾਨ ਵਾਲਮੀਕ ਨਾਲ ਸੰਬੰਧਿਤ ਗੀਤ ਪੇਸ਼ ਕੀਤੇ।
Ad Position 22
No active advertisement
ਪਿਛਲੀ ਖ਼ਬਰ ਆਪ’ ਦੇ ਵਿਹੜੇ ਤੱਕ ਪੁੱਜਿਆ ਪਰਵਿੰਦਰ ਸਿੰਘ ਝੋਟਾ ਕਤਲ ਕਾਂਡ ਦਾ ‘ਸੇਕ’ ਅਗਲੀ ਖ਼ਬਰ ਨਸ਼ਾ ਦੇ ਮੁੱਦੇ ਨੂੰ ਕੇਂਦਰ ਸਰਕਾਰ ਸਿਰਫ਼ ਪੰਜਾਬ ਤੱਕ ਕਿਉਂ ਸੀਮਤ ਕਰ ਰਹੀ-ਬਹਿਣੀਵਾਲ
Ad Position 24