18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਆਪ’ ਦੇ ਵਿਹੜੇ ਤੱਕ ਪੁੱਜਿਆ ਪਰਵਿੰਦਰ ਸਿੰਘ ਝੋਟਾ ਕਤਲ ਕਾਂਡ ਦਾ ‘ਸੇਕ’

ਬਠਿੰਡਾ, 17 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)- ਮਾਨਸਾ ਵਿਖੇ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਪੰਜਾਬ ਦੀ ਸਿਆਸਤ ’ਚ ਪੈਦਾ ਹੋਇਆ ਰੋਸ ਹੁਣ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਦੇ ਅੰਦਰ ਵੀ ਅਸਤੀਫ਼ਿਆਂ ਦੇ ਰੂਪ ਵਿਚ ਸਾਹਮਣੇ ਆਉਣ ਲੱਗਾ ਹੈ। ਇਸ ਘਟਨਾ ਤੋਂ ਦੁਖੀ ਹੋ ਕੇ ਪਾਰਟੀ ਨਾਲ ਜੁੜੇ ਹੇਠਲੇ ਪੱਧਰ ਦੇ ਵਲੰਟੀਅਰਾਂ ਵਲੋਂ ਆਪਣੇ ਅਹੁਦੇ ਛੱਡਣ ਜਾਂ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਦਾ ਦੌਰ ਅੱਗੇ ਵਧਣ ਲੱਗਿਆ ਹੈ ।

Ad Position 21
No active advertisement
ਅਹੁਦੇ ਛੱਡਣ ਵਾਲੇ ‘ਆਪ’ ਆਗੂ ਗੁਰਦੀਪ ਸਿੰਘ ਤੂਰ । 18-10-2026
ਬਠਿੰਡਾ, 17 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)- ਮਾਨਸਾ ਵਿਖੇ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਪੰਜਾਬ ਦੀ ਸਿਆਸਤ ’ਚ ਪੈਦਾ ਹੋਇਆ ਰੋਸ ਹੁਣ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਦੇ ਅੰਦਰ ਵੀ ਅਸਤੀਫ਼ਿਆਂ ਦੇ ਰੂਪ ਵਿਚ ਸਾਹਮਣੇ ਆਉਣ ਲੱਗਾ ਹੈ। ਇਸ ਘਟਨਾ ਤੋਂ ਦੁਖੀ ਹੋ ਕੇ ਪਾਰਟੀ ਨਾਲ ਜੁੜੇ ਹੇਠਲੇ ਪੱਧਰ ਦੇ ਵਲੰਟੀਅਰਾਂ ਵਲੋਂ ਆਪਣੇ ਅਹੁਦੇ ਛੱਡਣ ਜਾਂ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਦਾ ਦੌਰ ਅੱਗੇ ਵਧਣ ਲੱਗਿਆ ਹੈ । ਹੁਣ ਤੱਕ ਸੂਬੇ ਦੇ ਵੱਖ-ਵੱਖ ਖੇਤਰਾਂ ਨਾਲ ਸਬੰਧਿਤ ਪਾਰਟੀ ਤੋਂ ਕਿਨਾਰਾ ਕਰ ਚੁੱਕੇ ਹਨ ਤੇ ਅੱਜ ਬਠਿੰਡਾ ਜ਼ਿਲ੍ਹੇ ‘ਚ ‘ਮਿੰਨੀ ਭਗਵੰਤ ਮਾਨ’ ਵਜੋਂ ਜਾਣੇ ਜਾਂਦੇ ਗੁਰਦੀਪ ਸਿੰਘ ਤੂਰ ਵਲੋਂ ਪਾਰਟੀ ਤੋਂ ਪਾਸਾ ਵੱਟ ਲਿਆ ਗਿਆ ਹੈ । ਤੂਰ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਨਾਲ ਸਬੰਧਿਤ ਕਾਫੀ ਚਰਚਿਤ ਅਤੇ ਮੁਢਲੇ ਆਗੂ ਹਨ । ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਅਸਤੀਫ਼ਾ ਦੇਣ ਵਾਲਿਆਂ ਵਿਚ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਜਲੰਧਰ ਨਾਲ ਸਬੰਧਿਤ ਯੂਥ ਵਿੰਗ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਸੀਨੀਅਰ ਆਗੂ ਰਜਿੰਦਰ ਸਿੰਘ ਭੁੱਲਰ, ਮੌੜ ਮੰਡੀ (ਬਠਿੰਡਾ) ਹਲਕੇ ਦੇ ਆਗੂ ਅਤੇ ਜ਼ਿਲ੍ਹਾ ਸਪੋਰਟਸ ਸੈਕ੍ਰੇਟਰੀ ਸੁਖਜੀਤ ਸਿੰਘ ਰਾਏਖਾਨਾ, ਬਰਨਾਲਾ ਜ਼ਿਲ੍ਹੇ ਦੇ ਧਨੌਲਾ ਖੇਤਰ ਨਾਲ ਸਬੰਧਿਤ ਸੀਨੀਅਰ ਆਪ ਆਗੂ ਅਤੇ ਬਲਾਕ ਸੰਮਤੀ ਮੈਂਬਰ ਈਸ਼ਰ ਸਿੰਘ ਹਰੀਗੜ੍ਹ ਅਤੇ ਫ਼ਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਵਿਚ ਦੋ ਵਾਰ ਕੌਂਸਲਰ ਰਹਿ ਚੁਕੇ ਸਿਮਰਨਜੀਤ ਸਿੰਘ ਸ਼ਾਮਿਲ ਹਨ, ਜਿਨ੍ਹਾਂ ਦੀ ਗਿਣਤੀ ਹੁਣ ਤੱਕ ਇਕ ਦਰਜਨ ਤੋਂ ਵੱਧ ਹੋ ਚੁੱਕੀ ਹੈ। ਇਨ੍ਹਾਂ ਸਾਰੇ ਆਗੂਆਂ ਨੇ ਸੋਸ਼ਲ ਮੀਡੀਆ ‘ਤੇ ਪੋਸਟਾਂ ਸਾਂਝੀਆਂ ਕਰਦਿਆਂ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਮਾਨਸਾ ਵਿਚ ਦਿਨ-ਦਿਹਾੜੇ ਕਤਲ ਹੋਣ ਦੀ ਘਟਨਾ ਨੇ ਉਨ੍ਹਾਂ ਨੂੰ ਬਹੁਤ ਦੁਖੀ ਕੀਤਾ ਹੈ, ਜਿਸ ਲਈ ਉਹ ਪਾਰਟੀ ਦੇ ਅਹੁਦਿਆਂ ਤੋਂ ਅਸਤੀਫ਼ਾ ਦਿੰਦੇ ਹਨ। ਇਹ ਰੁਝਾਨ ਇੱਥੇ ਹੀ ਰੁਕਣ ਵਾਲਾ ਦਿਖਾਈ ਨਹੀਂ ਦਿੰਦਾ ਹੈ, ਜਿਵੇਂ-ਜਿਵੇਂ ਲੋਕ ਰੋਹ ਵਧਦਾ ਜਾ ਰਿਹਾ ਹੈ ਤੇ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਮਾਨਸਾ ਵਿਚ ਲੱਗਿਆ ਮੋਰਚਾ ਦੇਸ਼-ਵਿਦੇਸ਼ ਵਿਚ ਗੂੰਜ ਪਾਉਣ ਦੇ ਨਾਲ-ਨਾਲ ਸਰਵ-ਵਿਆਪੀ ਬਣਦਾ ਜਾ ਰਿਹਾ ਹੈ, ਤਾਂ ਸੰਭਾਵਨਾਵਾਂ ਇਹੀ ਮੰਨੀਆਂ ਜਾ ਰਹੀਆਂ ਹਨ ਕਿ ਆਉਣ ਵਾਲੇ ਦਿਨਾਂ ਅੰਦਰ ਆਪ ਆਗੂਆਂ ਵਲੋਂ ਅਸਤੀਫ਼ੇ ਦੇਣ ਦੀ ਸੂਚੀ ਹੋਰ ਲੰਬੀ ਹੋ ਸਕਦੀ ਹੈ। 17 ਬੀਟੀਡੀ26 ਪਰਵਿੰਦਰ ਸਿੰਘ ਝੋਟਾ ਪੁਰਾਣੀ ਤਸਵੀਰ।
Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਕਾਤਲਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ - ਡਿੱਖ ਅਗਲੀ ਖ਼ਬਰ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਸੰਬੰਧੀ ਬਠਿੰਡਾ ਵਿਖੇ ਰਾਜ ਪੱਧਰੀ ਸਮਾਗਮ
Ad Position 24