18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਗੜੇਮਾਰੀ ਪੀੜਤ ਕਿਸਾਨਾਂ ਦੀਆਂ ਮੰਗਾਂ ਮੁੱਖ ਮੰਤਰੀ ਦੇ ਧਿਆਨ ’ਚ ਲਿਆਵਾਂਗੇ- ਮਾਨ

ਮਹਿਰਾਜ, 17 ਅਕਤੂਬਰ (ਸੁਖਪਾਲ ਮਹਿਰਾਜ)-ਪਿਛਲੇ ਦਿਨੀਂ ਹੋਈ ਗੜੇਮਾਰੀ ਕਾਰਨ ਪਿੰਡ ਮਹਿਰਾਜ ਅਤੇ ਆਸ-ਪਾਸ ਦੇ ਖੇਤਰਾਂ ਵਿਚ ਝੋਨੇ ਦੀ ਫ਼ਸਲ ਦੇ ਹੋਏ ਨੁਕਸਾਨ ਤੋਂ ਬਾਅਦ ਕਿਸਾਨਾਂ ਨੇ ਆਪਣੀਆਂ ਸਮੱਸਿਆਵਾਂ ਮਾਰਕਫੈਡ ਦੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਦੇ ਧਿਆਨ ਵਿਚ ਲਿਆਂਦੀਆਂ। ਕਿਸਾਨਾਂ ਨੇ ਫ਼ਸਲਾਂ ਦੇ ਨੁਕਸਾਨ ਕਾਰਨ ਪੈਦਾ ਹੋਈਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਦਿੰਦਿਆਂ ਸਰਕਾਰ ਤੋਂ ਬਣਦੀ ਰਾਹਤ ਦਿਵਾਉਣ ਦੀ ਮੰਗ ਕੀਤੀ।

Ad Position 21
No active advertisement
ਅਜੀਤ ਡੈਸਕ 18-10-2026
ਮਹਿਰਾਜ, 17 ਅਕਤੂਬਰ (ਸੁਖਪਾਲ ਮਹਿਰਾਜ)-ਪਿਛਲੇ ਦਿਨੀਂ ਹੋਈ ਗੜੇਮਾਰੀ ਕਾਰਨ ਪਿੰਡ ਮਹਿਰਾਜ ਅਤੇ ਆਸ-ਪਾਸ ਦੇ ਖੇਤਰਾਂ ਵਿਚ ਝੋਨੇ ਦੀ ਫ਼ਸਲ ਦੇ ਹੋਏ ਨੁਕਸਾਨ ਤੋਂ ਬਾਅਦ ਕਿਸਾਨਾਂ ਨੇ ਆਪਣੀਆਂ ਸਮੱਸਿਆਵਾਂ ਮਾਰਕਫੈਡ ਦੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਦੇ ਧਿਆਨ ਵਿਚ ਲਿਆਂਦੀਆਂ। ਕਿਸਾਨਾਂ ਨੇ ਫ਼ਸਲਾਂ ਦੇ ਨੁਕਸਾਨ ਕਾਰਨ ਪੈਦਾ ਹੋਈਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਦਿੰਦਿਆਂ ਸਰਕਾਰ ਤੋਂ ਬਣਦੀ ਰਾਹਤ ਦਿਵਾਉਣ ਦੀ ਮੰਗ ਕੀਤੀ। ਇਸ ਮੌਕੇ ਕਿਸਾਨਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਦਿਆਂ ਚੇਅਰਮੈਨ ਇੰਦਰਜੀਤ ਸਿੰਘ ਮਾਨ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ ਮੁੱਖ ਮੰਤਰੀ ਭਗਵੰਤ ਮਾਨ ਦੇ ਧਿਆਨ ਵਿੱਚ ਲਿਆਂਦੀਆਂ ਜਾਣਗੀਆਂ ਅਤੇ ਇਨ੍ਹਾਂ ਦਾ ਜਲਦ ਹੱਲ ਕਰਵਾਉਣ ਲਈ ਯਤਨ ਕੀਤੇ ਜਾਣਗੇ। ਇੰਦਰਜੀਤ ਸਿੰਘ ਮਾਨ ਨੇ ਕਿਹਾ ਕਿ ਗੜੇਮਾਰੀ ਕਾਰਨ ਫ਼ਸਲਾਂ ਦਾ ਨੁਕਸਾਨ ਕਿਸਾਨਾਂ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਦੂਰ ਕਰਨ ਲਈ ਉਨ੍ਹਾਂ ਦੀਆਂ ਸਮੱਸਿਆਵਾਂ ਸਰਕਾਰ ਤੱਕ ਪਹੁੰਚਾਉਣਾ ਅਤੇ ਸੰਬੰਧਿਤ ਵਿਭਾਗਾਂ ਰਾਹੀਂ ਢੁੱਕਵੇਂ ਹੱਲ ਕਰਵਾਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਜਾਇਜ਼ ਮੰਗਾਂ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ ਅਤੇ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆ ਕੇ ਉਨ੍ਹਾਂ ਦੇ ਹੱਲ ਲਈ ਲੋੜੀਂਦੇ ਯਤਨ ਕੀਤੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਗੜੇਮਾਰੀ ਪੀੜਤ ਕਿਸਾਨਾਂ ਨੂੰ ਇਕ ਲੱਖ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇ ਸਰਕਾਰ- ਬਿੱਟੀ ਅਗਲੀ ਖ਼ਬਰ ਮਾਤਾ ਦੇ ਸੱਤਵੇਂ ਨਵਰਾਤੇ ਨੂੰ ਸਮਰਪਿਤ ਹਵਨ ਯੱਗ ਅਤੇ ਭੰਡਾਰੇ ਦਾ ਆਯੋਜਨ
Ad Position 24