ਬਠਿੰਡਾ ਦਿਹਾਤੀ ਹਲਕੇ ’ ਚ ਅਕਾਲੀ ਦਲ ਨੇ ਚੋਣ ਸਰਗਰਮੀਆਂ ਕੀਤੀਆਂ ਤੇਜ਼
ਬਠਿੰਡਾ, 17 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਆਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਨੇ ਬਠਿੰਡਾ ਦਿਹਾਤੀ ਰਾਖਵਾਂ ਵਿਧਾਨ ਸਭਾ ਹਲਕੇ ਵਿਚ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਸੇਵਾਮੁਕਤ ਪਟਵਾਰੀ ਜਸਕਰਨ ਸਿੰਘ ਗਹਿਰੀ ਬੁੱਟਰ ਨੂੰ ਹਲਕਾ ਇੰਚਾਰਜ ਨਿਯੁਕਤ ਕੀਤੇ ਜਾਣ ਮਗਰੋਂ ਪਾਰਟੀ ਵਰਕਰਾਂ ਨੇ ਘਰ-ਘਰ ਪਹੁੰਚ ਕਰਨੀ ਸ਼ੁਰੂ ਕਰ ਦਿੱਤੀ ਹੈ।
ਪ
ਪਾਰਟੀ ਦੀਆਂ ਸਰਗਰਮੀਆਂ ਸੰਬੰਧੀ ਜਾਣਕਾਰੀ ਦਿੰਦੇ ਹੋਏ ਗੁਰਚਰਨ ਸਿੰਘ ਓ.ਐਸ.ਡੀ. ਤੇ ਸੁਸ਼ੀਲ ਕੁਮਾਰ ਗੋਲਡੀ। ਅਜੀਤ ਤਸਵੀਰ
18-10-2026
ਬਠਿੰਡਾ, 17 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਆਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਨੇ ਬਠਿੰਡਾ ਦਿਹਾਤੀ ਰਾਖਵਾਂ ਵਿਧਾਨ ਸਭਾ ਹਲਕੇ ਵਿਚ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਸੇਵਾਮੁਕਤ ਪਟਵਾਰੀ ਜਸਕਰਨ ਸਿੰਘ ਗਹਿਰੀ ਬੁੱਟਰ ਨੂੰ ਹਲਕਾ ਇੰਚਾਰਜ ਨਿਯੁਕਤ ਕੀਤੇ ਜਾਣ ਮਗਰੋਂ ਪਾਰਟੀ ਵਰਕਰਾਂ ਨੇ ਘਰ-ਘਰ ਪਹੁੰਚ ਕਰਨੀ ਸ਼ੁਰੂ ਕਰ ਦਿੱਤੀ ਹੈ। ਪਾਰਟੀ ਵਲੋਂ ਜਿੱਥੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਯਤਨ ਕੀਤੇ ਜਾ ਰਹੇ ਹਨ, ਉਥੇ ਹੀ ਲੋਕਾਂ ਨਾਲ ਸਿੱਧਾ ਸੰਪਰਕ ਬਣਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਪਿਛਲੀ ਅਕਾਲੀ ਸਰਕਾਰ ਸਮੇਂ ਕਰਵਾਏ ਗਏ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦੇਣ ਦੀ ਮੁਹਿੰਮ ਵੀ ਚਲਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਓ.ਐਸ.ਡੀ ਗੁਰਚਰਨ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ ਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਡਾ. ਓਮ ਪ੍ਰਕਾਸ਼ ਸ਼ਰਮਾ ਨੇ ਦੱਸਿਆ ਕਿ ਪਾਰਟੀ ਵਲੋਂ 2027 ਦੀਆਂ ਚੋਣਾਂ ਦੇ ਮੱਦੇਨਜ਼ਰ ਹੁਣ ਤੋਂ ਹੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ । ਪਾਰਟੀ ਵਰਕਰਾਂ ਨੂੰ ਲੋਕਾਂ ਤੱਕ ਪਹੁੰਚ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਬਠਿੰਡਾ ਦਿਹਾਤੀ ਹਲਕਾ ਲੰਮੇ ਸਮੇਂ ਤੋਂ ਬਾਦਲ ਪਰਿਵਾਰ ਨਾਲ ਜੁੜਿਆ ਰਿਹਾ ਹੈ ਅਤੇ ਇਸ ਹਲਕੇ ਦੇ ਵਿਕਾਸ ਲਈ ਅਕਾਲੀ ਸਰਕਾਰ ਸਮੇਂ ਵਿਸ਼ੇਸ਼ ਯਤਨ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਬਠਿੰਡਾ ‘ਚ ਕੇਂਦਰੀ ਯੂਨੀਵਰਸਿਟੀ ਅਤੇ ਏਮਜ਼ ਹਸਪਤਾਲ ਵਰਗੇ ਵੱਡੇ ਪ੍ਰੋਜੈਕਟਾਂ ਦੀ ਸਥਾਪਨਾ ਨੇ ਇਸ ਖੇਤਰ ਨੂੰ ਸਿੱਖਿਆ ਅਤੇ ਸਿਹਤ ਸੇਵਾਵਾਂ ਦੇ ਖੇਤਰ ਵਿਚ ਅਹਿਮ ਪਹਿਚਾਣ ਦਿਵਾਈ ਹੈ। ਗੁਰਚਰਨ ਅਤੇ ਗੋਲਡੀ ਨੇ ਦਾਅਵਾ ਕੀਤਾ ਕਿ ਬਾਦਲ ਪਰਿਵਾਰ ਨੇ ਆਪਣੇ ਕਾਰਜਕਾਲ ਦੌਰਾਨ ਬਠਿੰਡਾ ਦਿਹਾਤੀ ਹਲਕੇ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਅਤੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ‘ਤੇ ਨੇਪਰੇ ਚਾੜ੍ਹਿਆ। ਉਨ੍ਹਾਂ ਦੱਸਿਆ ਕਿ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਵੀ ਇਲਾਕੇ ਵਿਚ ਲਗਾਤਾਰ ਵਿਚਰਦੇ ਹੋਏ ਲੋਕਾਂ ਨਾਲ ਸੰਪਰਕ ਬਣਾਈ ਰੱਖਦੇ ਹਨ, ਉਨ੍ਹਾਂ ਵਲੋਂ ਆਪਣੇ ਅਖ਼ਤਿਆਰੀ ਕੋਟੇ ਵਿਚੋਂ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਵੀ ਦਿੱਤੀਆਂ ਜਾ ਰਹੀਆਂ ਹਨ।