17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਝੋਟੇ ਦੇ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ– ਜਥੇਦਾਰ ਬਘੌਰਾ

ਮਾਨਸਾ, 17 ਅਕਤੂਬਰ (ਧਾਲੀਵਾਲ)- ਧਾਰਮਿਕ ਤੇ ਕਿਸਾਨ ਆਗੂ ਜਥੇਦਾਰ ਸੁਖਜੀਤ ਸਿੰਘ ਬਘੌਰਾ ਨੇ ਮੰਗ ਕੀਤੀ ਹੈ ਕਿ ਨਸ਼ਿਆਂ ਵਿਰੁੱਧ ਲੜਾਈ ਲੜਨ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ’ਚ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇ। ਇੱਥੇ ਧਰਨੇ ’ਚ ਸ਼ਾਮਿਲ ਹੋਣ ਉਪਰੰਤ ਝੋਟੇ ਦਾ ਪਿਤਾ ਭੀਮ ਸਿੰਘ ਨਾਲ ਮਿਲਣੀ ਮੌਕੇ ਉਨ੍ਹਾਂ ਕਿਹਾ ਕਿ ਉਹ ਤੇ ਸਾਥੀ ਇਨਸਾਫ਼ ਦੀ ਲੜਾਈ ’ਚ ਹਰ ਸਹਿਯੋਗ ਕਰਨਗੇ।

Ad Position 21
No active advertisement
ਅਜੀਤ ਡੈਸਕ 18-10-2026
ਮਾਨਸਾ, 17 ਅਕਤੂਬਰ (ਧਾਲੀਵਾਲ)- ਧਾਰਮਿਕ ਤੇ ਕਿਸਾਨ ਆਗੂ ਜਥੇਦਾਰ ਸੁਖਜੀਤ ਸਿੰਘ ਬਘੌਰਾ ਨੇ ਮੰਗ ਕੀਤੀ ਹੈ ਕਿ ਨਸ਼ਿਆਂ ਵਿਰੁੱਧ ਲੜਾਈ ਲੜਨ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ’ਚ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇ। ਇੱਥੇ ਧਰਨੇ ’ਚ ਸ਼ਾਮਿਲ ਹੋਣ ਉਪਰੰਤ ਝੋਟੇ ਦਾ ਪਿਤਾ ਭੀਮ ਸਿੰਘ ਨਾਲ ਮਿਲਣੀ ਮੌਕੇ ਉਨ੍ਹਾਂ ਕਿਹਾ ਕਿ ਉਹ ਤੇ ਸਾਥੀ ਇਨਸਾਫ਼ ਦੀ ਲੜਾਈ ’ਚ ਹਰ ਸਹਿਯੋਗ ਕਰਨਗੇ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰਾਂ ਦੀ ਸ਼ਹਿ ’ਤੇ ਪੁਲਿਸ ਪ੍ਰਸ਼ਾਸਨ ਤੇ ਤਸਕਰਾਂ ਦਾ ਗੱਠਜੋੜ ਨਸ਼ਿਆਂ ਦੇ ਫੈਲਾਅ ਲਈ ਜ਼ਿੰਮੇਵਾਰ ਹੈ। ਇਸ ਮੌਕੇ ਕਿਸਾਨ ਯੂਨੀਅਨ ਸ਼ਾਦੀਪੁਰ ਦੇ ਪ੍ਰਧਾਨ ਹਰਬੰਸ ਸਿੰਘ ਦਦਹੇੜਾ, ਪ੍ਰਦੁਮਣ ਸਿੰਘ ਗੱਜੂਮਾਜਰਾ, ਗੁਰਜਿੰਦਰ ਸਿੰਘ ਕਾਲਾ ਗੱਜੂਮਾਜਰਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਨੇ ਗਿੱਲ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਅਗਲੀ ਖ਼ਬਰ ਸੁਰਿੰਦਰ ਬਿੱਟੂ ‘ ਆਪ ’ ਦੇ ਐੱਸ . ਸੀ . ਵਿੰਗ ਪੰਜਾਬ ਦੇ ਸੂਬਾਈ ਜੁਆਇੰਟ ਸਕੱਤਰ ਨਿਯੁਕਤ
Ad Position 24