ਗੜੇਮਾਰੀ ਪੀੜਤ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿਵਾਉਣ ਲਈ ਸਰਕਾਰ ਵਚਨਬੱਧ-ਬਲਕਾਰ ਸਿੰਘ ਸਿੱਧੂ
ਵਿਧਾਇਕ ਵਲੋਂ ਪ੍ਰਭਾਵਿਤ ਪਿੰਡਾਂ ਦਾ ਦੌਰਾ
ਮਹਿਰਾਜ, 17 ਅਕਤੂਬਰ (ਸੁਖਪਾਲ ਮਹਿਰਾਜ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਗੜੇਮਾਰੀ ਕਾਰਨ ਫ਼ਸਲਾਂ ਦੇ ਨੁਕਸਾਨ ਦਾ ਸਾਹਮਣਾ ਕਰ ਰਹੇ ਕਿਸਾਨਾਂ ਨੂੰ ਨਿਯਮਾਂ ਅਨੁਸਾਰ ਬਣਦਾ ਮੁਆਵਜ਼ਾ ਦਿਵਾਉਣ ਲਈ ਵਚਨਬੱਧ ਹੈ। ਇਹ ਪ੍ਰਗਟਾਵਾ ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਗੜੇਮਾਰੀ ਤੋਂ ਪ੍ਰਭਾਵਿਤ ਪਿੰਡ ਕੋਠੇ ਟੱਲਵਾਲੀ, ਕੋਠੇ ਪਿੱਪਲੀ, ਗੁਰੂਸਰ, ਕੋਠੇ ਰੱਥੜੀਆਂ ਅਤੇ ਕੋਠੇ ਮਹਾਂ ਸਿੰਘ ਦਾ ਦੌਰਾ ਕਰਕੇ ਫ਼ਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਮੌਕੇ ਕੀਤਾ।
ਪ
ਪਿੰਡ ਮਹਿਰਾਜ ਵਿਖੇ ਗੜੇਮਾਰੀ ਪ੍ਰਭਾਵਿਤ ਫ਼ਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਂਦੇ ਹੋਏ ਵਿਧਾਇਕ ਬਲਕਾਰ ਸਿੰਘ ਸਿੱਧੂ। ਤਸਵੀਰ: ਸੁਖਪਾਲ ਮਹਿਰਾਜ
18-10-2026
ਮਹਿਰਾਜ, 17 ਅਕਤੂਬਰ (ਸੁਖਪਾਲ ਮਹਿਰਾਜ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਗੜੇਮਾਰੀ ਕਾਰਨ ਫ਼ਸਲਾਂ ਦੇ ਨੁਕਸਾਨ ਦਾ ਸਾਹਮਣਾ ਕਰ ਰਹੇ ਕਿਸਾਨਾਂ ਨੂੰ ਨਿਯਮਾਂ ਅਨੁਸਾਰ ਬਣਦਾ ਮੁਆਵਜ਼ਾ ਦਿਵਾਉਣ ਲਈ ਵਚਨਬੱਧ ਹੈ। ਇਹ ਪ੍ਰਗਟਾਵਾ ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਗੜੇਮਾਰੀ ਤੋਂ ਪ੍ਰਭਾਵਿਤ ਪਿੰਡ ਕੋਠੇ ਟੱਲਵਾਲੀ, ਕੋਠੇ ਪਿੱਪਲੀ, ਗੁਰੂਸਰ, ਕੋਠੇ ਰੱਥੜੀਆਂ ਅਤੇ ਕੋਠੇ ਮਹਾਂ ਸਿੰਘ ਦਾ ਦੌਰਾ ਕਰਕੇ ਫ਼ਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਮੌਕੇ ਕੀਤਾ। ਵਿਧਾਇਕ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਪ੍ਰਭਾਵਿਤ ਖੇਤਰਾਂ ਵਿੱਚ ਫ਼ਸਲਾਂ ਦੀ ਗਿਰਦਾਵਰੀ ਜਲਦ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਗਿਰਦਾਵਰੀ ਦੀ ਪ੍ਰਕਿਰਿਆ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇ, ਤਾਂ ਜੋ ਹਰੇਕ ਪ੍ਰਭਾਵਿਤ ਕਿਸਾਨ ਦੇ ਨੁਕਸਾਨ ਦਾ ਸਹੀ ਮੁਲਾਂਕਣ ਹੋ ਸਕੇ ਅਤੇ ਕੋਈ ਵੀ ਯੋਗ ਕਿਸਾਨ ਬਣਦੀ ਰਾਹਤ ਤੋਂ ਵਾਂਝਾ ਨਾ ਰਹੇ। ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ਕਿਸਾਨਾਂ ਦੀ ਆਰਥਿਕਤਾ ਮੁੱਖ ਤੌਰ ’ਤੇ ਖੇਤੀਬਾੜੀ ’ਤੇ ਨਿਰਭਰ ਕਰਦੀ ਹੈ ਅਤੇ ਕੁਦਰਤੀ ਆਫ਼ਤਾਂ ਕਾਰਨ ਫ਼ਸਲਾਂ ਦਾ ਨੁਕਸਾਨ ਕਿਸਾਨਾਂ ਲਈ ਵੱਡੀ ਆਰਥਿਕ ਮੁਸ਼ਕਲ ਪੈਦਾ ਕਰਦਾ ਹੈ। ਅਜਿਹੇ ਸਮੇਂ ਕਿਸਾਨਾਂ ਦੇ ਨੁਕਸਾਨ ਦਾ ਸਹੀ ਮੁਲਾਂਕਣ ਕਰਕੇ ਉਨ੍ਹਾਂ ਨੂੰ ਨਿਯਮਾਂ ਅਨੁਸਾਰ ਰਾਹਤ ਮੁਹੱਈਆ ਕਰਵਾਉਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗਿਰਦਾਵਰੀ ਦੌਰਾਨ ਖੇਤਾਂ ਵਿੱਚ ਹੋਏ ਨੁਕਸਾਨ ਨੂੰ ਬਾਰੀਕੀ ਨਾਲ ਦਰਜ ਕੀਤਾ ਜਾਵੇ ਅਤੇ ਇਸ ਕੰਮ ਵਿੱਚ ਬੇਲੋੜੀ ਦੇਰੀ ਨਾ ਕੀਤੀ ਜਾਵੇ। ਇਸ ਮੌਕੇ ਪਾਰਟੀ ਵਰਕਰ ਹਾਜ਼ਰ ਸਨ।