18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਗੁਰੂ ਕਾਸ਼ੀ ਸਕੂਲ ਦੇ ਵਿਦਿਆਰਥੀਆਂ ਨੇ ਰਾਸ਼ਟਰੀ ਗਰੁੱਪ ਸੌਂਗ ਮੁਕਾਬਲੇ ’ਚ ਦੂਜਾ ਸਥਾਨ ਲਿਆ

ਭਗਤਾ ਭਾਈਕਾ, 18 ਅਕਤੂਬਰ (ਸੁਖਪਾਲ ਸਿੰਘ ਸੋਨੀ)- ਭਾਰਤ ਵਿਕਾਸ ਪ੍ਰੀਸ਼ਦ, ਸਵਾਮੀ ਵਿਵੇਕਾਨੰਦ ਬ੍ਰਾਂਚ ਬਠਿੰਡਾ ਵਲੋਂ ਕਰਵਾਏ ਗਏ ਰਾਸ਼ਟਰੀ ਗਰੁੱਪ ਸੌਂਗ (ਸਮੂਹ ਗਾਨ) ਹਿੰਦੀ ਅਤੇ ਸੰਸਕ੍ਰਿਤ ਪ੍ਰਤੀਯੋਗਤਾ ਵਿਚ ਸੀ. ਐੱਮ.

Ad Position 21
No active advertisement
ਸਨਮਾਨ ਅਤੇ ਸਰਟੀਫਿਕੇਟ ਪ੍ਰਾਪਤ ਕਰਦੇ ਸਮੇਂ ਸੀ.ਐਮ.ਐਸ. ਗੁਰੂ ਕਾਸ਼ੀ ਪਬਲਿਕ ਸਕੂਲ ਭਗਤਾ ਦੇ ਵਿਦਿਆਰਥੀ। ਤਸਵੀਰ: ਸੁਖਪਾਲ ਸਿੰਘ ਸੋਨੀ 19-10-2026
ਭਗਤਾ ਭਾਈਕਾ, 18 ਅਕਤੂਬਰ (ਸੁਖਪਾਲ ਸਿੰਘ ਸੋਨੀ)- ਭਾਰਤ ਵਿਕਾਸ ਪ੍ਰੀਸ਼ਦ, ਸਵਾਮੀ ਵਿਵੇਕਾਨੰਦ ਬ੍ਰਾਂਚ ਬਠਿੰਡਾ ਵਲੋਂ ਕਰਵਾਏ ਗਏ ਰਾਸ਼ਟਰੀ ਗਰੁੱਪ ਸੌਂਗ (ਸਮੂਹ ਗਾਨ) ਹਿੰਦੀ ਅਤੇ ਸੰਸਕ੍ਰਿਤ ਪ੍ਰਤੀਯੋਗਤਾ ਵਿਚ ਸੀ. ਐੱਮ.ਐੱਸ. ਗੁਰੂ ਕਾਸ਼ੀ ਪਬਲਿਕ ਸਕੂਲ ਭਗਤਾ ਭਾਈਕਾ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਪ੍ਰਤੀਯੋਗਤਾ ਵਿਚ ਵੱਖ-ਵੱਖ ਨਾਮਵਰ ਸਕੂਲਾਂ ਦੀਆਂ ਟੀਮਾਂ ਨੇ ਵੀ ਭਾਗ ਲਿਆ। ਇਸ ਪ੍ਰਤੀਯੋਗਤਾ ਵਿਚ ਸੀ.ਐੱਮ.ਐੱਸ. ਗੁਰੂ ਕਾਸ਼ੀ ਪਬਲਿਕ ਸਕੂਲ ਭਗਤਾ ਭਾਈਕਾ ਦੀ ਟੀਮ ਨੇ ਆਪਣਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਪ੍ਰਾਪਤ ਕਰਕੇ ਆਪਣਾਂ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ। ਵਿਦਿਆਰਥੀਆਂ ਨੇ ਬੜੇ ਹੀ ਸੁਰੀਲੇ ਅੰਦਾਜ਼ ਵਿਚ ਦੇਸ਼ ਭਗਤੀ ਦੇ ਗੀਤ ਪੇਸ਼ ਕੀਤੇ, ਜਿਸ ਦੀ ਜੱਜ ਸਾਹਿਬਾਨ ਅਤੇ ਦਰਸ਼ਕਾਂ ਵਲੋਂ ਖੂਬ ਸ਼ਲਾਘਾ ਕੀਤੀ ਗਈ। ਟੀਮ ਨੂੰ ਪ੍ਰੀਸ਼ਦ ਵਲੋਂ ਸਨਮਾਨ ਚਿੰਨ੍ਹ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜੈ ਸਿੰਘ ਨੇ ਕਿਹਾ ਕਿ ਭਾਰਤ ਵਿਕਾਸ ਪ੍ਰੀਸ਼ਦ ਦੇਸ਼ ਵਿਚ ਸੰਸਕਾਰ ਅਤੇ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਲਈ ਬਹੁਤ ਵਧੀਆ ਕੰਮ ਕਰ ਰਹੀ ਹੈ। ਉਨ੍ਹਾਂ ਜੇਤੂ ਵਿਦਿਆਰਥੀਆਂ ਅਤੇ ਸੰਗੀਤ ਅਧਿਆਪਕ ਸੁਖਮੰਦਰ ਸਿੰਘ ਨੂੰ ਵਧਾਈ ਦਿੱਤੀ। ਸਕੂਲ ਦੇ ਪ੍ਰਿੰਸੀਪਲ ਰਮਨ ਕੁਮਾਰ ਨੇ ਕਿਹਾ ਕਿ ਸੰਗੀਤ ਬੱਚੇ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਦੂਜਾ ਸਥਾਨ ਪ੍ਰਾਪਤ ਕਰਨਾ ਸਾਡੇ ਲਈ ਮਾਣ ਵਾਲੀ ਗੱਲ ਹੈ ਅਤੇ ਅਸੀਂ ਭਵਿੱਖ ਵਿਚ ਹੋਰ ਵਧੀਆ ਪ੍ਰਦਰਸ਼ਨ ਕਰਨ ਲਈ ਲਗਾਤਾਰ ਮਿਹਨਤ ਕਰਾਂਗੇ। ਇਸ ਮੌਕੇ ਭਾਰਤ ਵਿਕਾਸ ਪ੍ਰੀਸ਼ਦ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ (ਬ) ਦੀਆਂ ਨੀਤੀਆਂ ਨੂੰ ਮਹਿਲਾ ਆਗੂਆਂ ਤੇ ਵਰਕਰ ਘਰ-ਘਰ ਪਹੁੰਚਾਉਣ-ਮਲੂਕਾ ਅਗਲੀ ਖ਼ਬਰ ਆਕਸਫੋਰਡ ਸਕੂਲ ਵਿਖੇ ‘ਪ੍ਰਮੋਟਿੰਗ ਮੈਂਟਲ ਹੈਲਥ ਅਤੇ ਵੈਲਨੈੱਸ ਅਮੰਗ ਸਟੂਡੈਂਟਸ’ ਵਿਸ਼ੇ ’ਤੇ ਸੈਮੀਨਾਰ
Ad Position 24