18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਅਕਾਲੀ ਦਲ (ਬ) ਦੀਆਂ ਨੀਤੀਆਂ ਨੂੰ ਮਹਿਲਾ ਆਗੂਆਂ ਤੇ ਵਰਕਰ ਘਰ-ਘਰ ਪਹੁੰਚਾਉਣ-ਮਲੂਕਾ

ਭਗਤਾ ਭਾਈਕਾ, 18 ਅਕਤੂਬਰ (ਸੁਖਪਾਲ ਸਿੰਘ ਸੋਨੀ)- ਸ਼੍ਰੋਮਣੀ ਅਕਾਲੀ ਦਲ (ਇਸਤਰੀ ਵਿੰਗ) ਦੀਆਂ ਆਗੂਆਂ ਅਤੇ ਵਰਕਰਾਂ ਆਉਣ ਵਾਲੇ ਦੋ ਤਿੰਨ ਮਹੀਨੇ ਆਪਣੇ ਘਰੇਲੂ ਰੁਝੇਵੇਂ ਛੱਡ ਕੇ ਪਾਰਟੀ ਦੀ ਮਜ਼ਬੂਤੀ ਲਈ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਦਾ ਉਦਮ ਕਰਨ। ਮਹਿਲਾਵਾਂ ਦੀ ਮਿਹਨਤ ਅਤੇ ਸਹਿਯੋਗ ਨਾਲ ਪਾਰਟੀ ਨੂੰ ਬੇਹੱਦ ਮਜ਼ਬੂਤੀ ਮਿਲੇਗੀ।

Ad Position 21
No active advertisement
ਪਿੰਡ ਮਲੂਕਾ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਇਸਤਰੀ ਵਿੰਗ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ। ਤਸਵੀਰ: ਸੁਖਪਾਲ ਸਿੰਘ ਸੋਨੀ 19-10-2026
ਭਗਤਾ ਭਾਈਕਾ, 18 ਅਕਤੂਬਰ (ਸੁਖਪਾਲ ਸਿੰਘ ਸੋਨੀ)- ਸ਼੍ਰੋਮਣੀ ਅਕਾਲੀ ਦਲ (ਇਸਤਰੀ ਵਿੰਗ) ਦੀਆਂ ਆਗੂਆਂ ਅਤੇ ਵਰਕਰਾਂ ਆਉਣ ਵਾਲੇ ਦੋ ਤਿੰਨ ਮਹੀਨੇ ਆਪਣੇ ਘਰੇਲੂ ਰੁਝੇਵੇਂ ਛੱਡ ਕੇ ਪਾਰਟੀ ਦੀ ਮਜ਼ਬੂਤੀ ਲਈ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਦਾ ਉਦਮ ਕਰਨ। ਮਹਿਲਾਵਾਂ ਦੀ ਮਿਹਨਤ ਅਤੇ ਸਹਿਯੋਗ ਨਾਲ ਪਾਰਟੀ ਨੂੰ ਬੇਹੱਦ ਮਜ਼ਬੂਤੀ ਮਿਲੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਅੱਜ ਪਿੰਡ ਮਲੂਕਾ ਵਿਖੇ ਪਾਰਟੀ ਦੇ ਇਸਤਰੀ ਵਿੰਗ ਦੀ ਵਿਸ਼ਾਲ ਮੀਟਿੰਗ ਨੂੰ ਸੰਬੋਧਨ ਕੀਤਾ। ਇਸ ਮੌਕੇ ਸਿਕੰਦਰ ਸਿੰਘ ਮਲੂਕਾ ਨੇ ਇਸਤਰੀ ਵਿੰਗ ਦੀਆਂ ਆਗੂਆਂ ਅਤੇ ਵਰਕਰਾਂ ਨੂੰ ਪਾਰਟੀ ਦੀਆਂ ਨੀਤੀਆਂ ਅਤੇ ਲੋਕ-ਪੱਖੀ ਸੋਚ ਨੂੰ ਹਰ ਘਰ ਤੱਕ ਪਹੁੰਚਾਉਣ ਲਈ ਸਰਗਰਮੀ ਨਾਲ ਕੰਮ ਕਰਨ ਦੀ ਅਪੀਲ ਕੀਤੀ। ਇਸਤਰੀਆਂ ਦੇ ਮਾਣ-ਸਨਮਾਨ ਅਤੇ ਉਨ੍ਹਾਂ ਦੀ ਭਲਾਈ ਲਈ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪਹਿਲਕਦਮੀ ਕੀਤੀ ਹੈ। ਬੀਬੀਆਂ ਨੂੰ ਆਰਥਿਕ ਅਤੇ ਸਮਾਜਿਕ ਤੌਰ ‘ਤੇ ਮਜ਼ਬੂਤ ਕਰਨ ਲਈ ਪਹਿਲਾਂ ਵੀ ਅਕਾਲੀ ਦਲ ਦੀ ਸਰਕਾਰ ਸਮੇਂ ਕਈ ਲੋਕ ਭਲਾਈ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਸਨ। ਆਉਣ ਵਾਲੇ ਸਮੇਂ ਵਿਚ ਵੀ ਪਾਰਟੀ ਵਲੋਂ ਉਨ੍ਹਾਂ ਨੂੰ ਰਾਜਨੀਤੀ, ਸਮਾਜ ਸੇਵਾ ਅਤੇ ਫ਼ੈਸਲਾ ਲੈਣ ਦੀ ਪ੍ਰਕਿਰਿਆ ਲਈ ਭਾਗੀਦਾਰੀ ਨੂੰ ਹੋਰ ਵਧਾਇਆ ਜਾਵੇਗਾ। ਮੀਟਿੰਗ ਦੌਰਾਨ ਇਸਤਰੀ ਵਿੰਗ ਦੀ ਹਲਕਾ ਪ੍ਰਧਾਨ ਗੁਰਵਿੰਦਰ ਕੌਰ ਭਗਤਾ, ਸਰਕਲ ਪ੍ਰਧਾਨ ਕਰਮਜੀਤ ਕੌਰ ਮਲੂਕਾ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਬੀਬੀ ਸੁਰਜੀਤ ਕੌਰ ਮਲੂਕਾ, ਇਸਤਰੀ ਵਿੰਗ ਦੀਆਂ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ।
Ad Position 22
No active advertisement
ਪਿਛਲੀ ਖ਼ਬਰ ਸਾਇੰਸ ਪ੍ਰਦਰਸ਼ਨੀ ਮੁਕਾਬਲਿਆਂ ’ਚ ਸੇਂਟ ਜ਼ੇਵੀਅਰਜ ਸਕੂਲ ਨੇ ਕੀਤਾ ਓਵਰਆਲ ਟਰਾਫ਼ੀ ’ਤੇ ਕਬਜ਼ਾ ਅਗਲੀ ਖ਼ਬਰ ਗੁਰੂ ਕਾਸ਼ੀ ਸਕੂਲ ਦੇ ਵਿਦਿਆਰਥੀਆਂ ਨੇ ਰਾਸ਼ਟਰੀ ਗਰੁੱਪ ਸੌਂਗ ਮੁਕਾਬਲੇ ’ਚ ਦੂਜਾ ਸਥਾਨ ਲਿਆ
Ad Position 24