19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਸਾਇੰਸ ਪ੍ਰਦਰਸ਼ਨੀ ਮੁਕਾਬਲਿਆਂ ’ਚ ਸੇਂਟ ਜ਼ੇਵੀਅਰਜ ਸਕੂਲ ਨੇ ਕੀਤਾ ਓਵਰਆਲ ਟਰਾਫ਼ੀ ’ਤੇ ਕਬਜ਼ਾ

ਰਾਮਪੁਰਾ ਫੂਲ, 18 ਅਕਤੂਬਰ (ਹੇਮੰਤ ਕੁਮਾਰ ਸ਼ਰਮ)- ਸੇਂਟ ਜ਼ੇਵੀਅਰਜ ਵਿਚ ਪ੍ਰੋਵਿੰਸ ਲੈਵਲ ਇਕ ਰੋਜ਼ਾ ਸਾਇੰਸ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ। ਇਸ ਵਿਚ ਉਤਰ ਭਾਰਤ ਦੇ ਸਾਰੇ ਜ਼ੇਵੀਅਰਜ ਸਕੂਲਾਂ ਦੇ ਛੇਵੀਂ ਤੋਂ ਦਸਵੀਂ ਤੱਕ ਦੇ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 19-10-2026
ਰਾਮਪੁਰਾ ਫੂਲ, 18 ਅਕਤੂਬਰ (ਹੇਮੰਤ ਕੁਮਾਰ ਸ਼ਰਮ)- ਸੇਂਟ ਜ਼ੇਵੀਅਰਜ ਵਿਚ ਪ੍ਰੋਵਿੰਸ ਲੈਵਲ ਇਕ ਰੋਜ਼ਾ ਸਾਇੰਸ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ। ਇਸ ਵਿਚ ਉਤਰ ਭਾਰਤ ਦੇ ਸਾਰੇ ਜ਼ੇਵੀਅਰਜ ਸਕੂਲਾਂ ਦੇ ਛੇਵੀਂ ਤੋਂ ਦਸਵੀਂ ਤੱਕ ਦੇ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਭਾਗ ਲਿਆ। ਸਮਾਗਮ ਦੀ ਸ਼ੁਰੂਆਤ ਪ੍ਰਮਾਤਮਾ ਦਾ ਨਾਮ ਲੈ ਕੇ ਕੀਤੀ ਗਈ। ਮੁੱਖ ਮਹਿਮਾਨ ਵਜੋਂ ਫਾਦਰ ਯੂਲੇਲੀਓ ਫਰਨਾਂਡਿਜ਼ ਪ੍ਰੋਵੈਂਸਨਲ ਸੁਪੀਰੀਅਰ ਦਿੱਲੀ ਹਰਿਆਣਾ, ਸੁਨੀਲ ਕੁਮਾਰ ਬਿੱਟਾ ਹਾਜ਼ਰ ਹੋਏ। ਪ੍ਰਿੰਸੀਪਲ ਫਾਦਰ ਜੈਰੀ ਪੌਲ ਲੋਬੋ, ਮੈਨੇਜਰ ਫਾਦਰ ਆਂਦਰੇ ਫਰਨਾਂਡਿਜ਼, ਕੋਆਰਡੀਨੇਟਰ ਮੈਡਮ ਪ੍ਰੇਮ ਲਤਾ ਤੇ ਮੈਡਮ ਅੰਜੂ ਬਾਲਾ ਨੇ ਮੁੱਖ ਮਹਿਮਾਨਾਂ ਦਾ ਸਵਾਗਤ ਕੀਤਾ। ਮੁੱਖ ਮਹਿਮਾਨ ਵੱਲੋਂ ਜੋਤੀ ਪੂਜਣ ਕਰਕੇ ਸਾਇੰਸ ਪ੍ਰਦਰਸ਼ਨੀ ਦਾ ਰਸਮੀ ਉਦਘਾਟਨ ਕੀਤਾ। ਸਕੂਲ ਦੇ ਹਾਲ ਤੇ ਵਿਗਿਆਨ ਲੈਬ ਵਿਚ ਵਿਦਿਆਰਥੀਆਂ ਵਲੋਂ ਤਿਆਰ ਕੀਤੇ ਵਰਕਿੰਗ ਅਤੇ ਨਾਨ ਵਰਕਿੰਗ ਮਾਡਲਾਂ ਦੀ ਪ੍ਰਦਰਸ਼ਨੀ ਲਗਾਈ ਗਈ। ਸਾਇੰਸ ਵਿਸ਼ੇ ਦੇ ਮਾਹਿਰ ਅਧਿਆਪਕਾਂ ਕਾਮਨੀ ਮਿੱਤਲ ਤੇ ਅਮਿਤਾ ਪੈਵੀ ਨੇ ਜੱਜਾਂ ਦੀ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਨੇ ਮਾਡਲਾਂ ਦੀ ਗੁਣਵੱਤਾ ਅਤੇ ਵਿਦਿਆਰਥੀਆਂ ਦੇ ਪੇਸ਼ਕਾਰੀ ਦੇ ਤਰੀਕੇ ਦੇ ਆਧਾਰ ’ਤੇ ਜੇਤੂਆਂ ਦੀ ਚੋਣ ਕੀਤੀ। ਜਿਸ ਵਿਚ ਕੈਟਾਗਰੀ 1 ਵਿਚ ਸੇਂਟ ਜ਼ੇਵੀਅਰਜ ਸਕੂਲ ਰਾਮਪੁਰਾ ਫੂਲ ਨੇ ਪਹਿਲਾ ਸਥਾਨ ਹਾਸਲ ਕੀਤਾ। ਦੂਜੇ ਸਥਾਨ ਉੱਤੇ ਸੇਂਟ ਜ਼ੇਵੀਅਰਜ ਸਕੂਲ ਬਠਿੰਡਾ ਤੇ ਤੀਜਾ ਸਥਾਨ ਉੱਤੇ ਸੇਂਟ ਜੋਸਫ ਸਕੂਲ ਮੰਡੀ ਡੱਬਵਾਲੀ ਨੇ ਪ੍ਰਾਪਤ ਕੀਤਾ। ਇਸੇ ਤਰ੍ਹਾਂ ਕੈਟਾਗਰੀ 2 ਵਿਚ ਸੇਂਟ ਜੋਸਫ ਸਕੂਲ ਮੰਡੀ ਡੱਬਵਾਲੀ ਪਹਿਲੇ ਸਥਾਨ ‘ਤੇ, ਸੇਂਟ ਜ਼ੇਵੀਅਰਜ ਸਕੂਲ ਬਠਿੰਡਾ ਦੂਜੇ ਸਥਾਨ ‘ਤੇ, ਸੇਂਟ ਜ਼ੇਵੀਅਰਜ ਸਕੂਲ ਰਾਣੀਆਂ ਤੇ ਸੇਂਟ ਜ਼ੇਵੀਅਰਜ ਸਕੂਲ ਰਾਮਪੁਰਾ ਫੂਲ ਤੀਜੇ ਸਥਾਨ ‘ਤੇ ਰਹੇ। ਓਵਰਆਲ ਟਰਾਫ਼ੀ ਸੇਂਟ ਜ਼ੇਵੀਅਰਜ ਸਕੂਲ ਰਾਮਪੁਰਾ ਫੂਲ ਨੇ ਆਪਣੇ ਨਾਮ ਕੀਤੀ। ਸਕੂਲ ਪ੍ਰਿੰਸੀਪਲ ਫਾਦਰ ਜੈਰੀ ਪੌਲ ਲੋਬੋ ਨੇ ਮੁੱਖ ਮਹਿਮਾਨ ਅਤੇ ਵੱਖ-ਵੱਖ ਸਕੂਲਾਂ ਤੋਂ ਆਏ ਹੋਏ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਸਮਾਗਮ ਦੇ ਆਖ਼ਰ ਵਿਚ ਮੁੱਖ ਮਹਿਮਾਨ, ਪ੍ਰਿੰਸੀਪਲ ਸਾਹਿਬ, ਮੈਨੇਜਰ ਫਾਦਰ ਨੇ ਜੇਤੂ ਵਿਦਿਆਰਥੀਆਂ ਨੂੰ ਟਰਾਫ਼ੀਆਂ, ਨਕਦ ਰਾਸ਼ੀ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪੂਰਾ ਮੁਆਵਜ਼ਾ ਮਿਲਣ ਤੱਕ ਜ਼ਮੀਨਾਂ ਦਾ ਕਬਜ਼ਾ ਨਹੀਂ ਦੇਣਗੇ ਕਿਸਾਨ ਅਗਲੀ ਖ਼ਬਰ ਅਕਾਲੀ ਦਲ (ਬ) ਦੀਆਂ ਨੀਤੀਆਂ ਨੂੰ ਮਹਿਲਾ ਆਗੂਆਂ ਤੇ ਵਰਕਰ ਘਰ-ਘਰ ਪਹੁੰਚਾਉਣ-ਮਲੂਕਾ
Ad Position 24