19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਪੂਰਾ ਮੁਆਵਜ਼ਾ ਮਿਲਣ ਤੱਕ ਜ਼ਮੀਨਾਂ ਦਾ ਕਬਜ਼ਾ ਨਹੀਂ ਦੇਣਗੇ ਕਿਸਾਨ

ਸੰਗਤ ਮੰਡੀ, 18 ਅਕਤੂਬਰ (ਸੁਖਤੇਜ ਧਾਲੀਵਾਲ)- ਪਿੰਡ ਪੱਕਾ ਕਲਾਂ ਵਿਖੇ ਰਿਫਾਇਨਰੀ ਰੋਡ ਨਾਲ ਬਣਾਈ ਜਾ ਰਹੀ ਨਵੀਂ ਸੜਕ ਲਈ ਐਕਵਾਇਰ ਕੀਤੀਆਂ ਜ਼ਮੀਨਾਂ ਦਾ ਪੂਰਾ ਮੁਆਵਜ਼ਾ ਲੈਣ ਲਈ ਕਿਸਾਨਾਂ ਦਾ ਧਰਨਾ ਇਕ ਮਹੀਨੇ ਤੋਂ ਵੱਧ ਸਮੇਂ ਤੋਂ ਲਗਾਤਾਰ ਜਾਰੀ ਹੈ। ਕਿਸਾਨਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਵਿਰੁੱਧ ਰੋਸ ਪ੍ਰਦਰਸ਼ਨ ਕਰਦਿਆਂ ਮੰਗ ਕੀਤੀ ਕਿ ਉਨ੍ਹਾਂ ਨੂੰ ਸਰਕਾਰੀ ਮਾਪਦੰਡਾਂ ਅਤੇ ਵਾਜਬ ਦਰਾਂ ਅਨੁਸਾਰ ਮੁਆਵਜ਼ਾ ਦਿੱਤਾ ਜਾਵੇ।

Ad Position 21
No active advertisement
ਅਜੀਤ ਡੈਸਕ 19-10-2026
ਸੰਗਤ ਮੰਡੀ, 18 ਅਕਤੂਬਰ (ਸੁਖਤੇਜ ਧਾਲੀਵਾਲ)- ਪਿੰਡ ਪੱਕਾ ਕਲਾਂ ਵਿਖੇ ਰਿਫਾਇਨਰੀ ਰੋਡ ਨਾਲ ਬਣਾਈ ਜਾ ਰਹੀ ਨਵੀਂ ਸੜਕ ਲਈ ਐਕਵਾਇਰ ਕੀਤੀਆਂ ਜ਼ਮੀਨਾਂ ਦਾ ਪੂਰਾ ਮੁਆਵਜ਼ਾ ਲੈਣ ਲਈ ਕਿਸਾਨਾਂ ਦਾ ਧਰਨਾ ਇਕ ਮਹੀਨੇ ਤੋਂ ਵੱਧ ਸਮੇਂ ਤੋਂ ਲਗਾਤਾਰ ਜਾਰੀ ਹੈ। ਕਿਸਾਨਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਵਿਰੁੱਧ ਰੋਸ ਪ੍ਰਦਰਸ਼ਨ ਕਰਦਿਆਂ ਮੰਗ ਕੀਤੀ ਕਿ ਉਨ੍ਹਾਂ ਨੂੰ ਸਰਕਾਰੀ ਮਾਪਦੰਡਾਂ ਅਤੇ ਵਾਜਬ ਦਰਾਂ ਅਨੁਸਾਰ ਮੁਆਵਜ਼ਾ ਦਿੱਤਾ ਜਾਵੇ। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਆਗੂ ਮੰਦਰ ਸਿੰਘ ਨੇ ਚਿਤਾਵਨੀ ਦਿੱਤੀ ਕਿ ਮੁਆਵਜ਼ਾ ਮਿਲਣ ਤੱਕ ਜ਼ਮੀਨਾਂ ਦਾ ਕਬਜ਼ਾ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੰਗਾਂ ਦਾ ਜਲਦੀ ਹੱਲ ਨਾ ਹੋਣ ‘ ਤੇ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਕਿਸਾਨਾਂ ਨੇ ਪ੍ਰਸ਼ਾਸਨ ਤੋਂ ਮਸਲੇ ਦਾ ਤੁਰੰਤ ਨਿਪਟਾਰਾ ਕਰਨ ਦੀ ਮੰਗ ਕੀਤੀ। ਇਸ ਮੌਕੇ ਕਿਸਾਨ ਮੇਜਰ ਸਿੰਘ ਗ੍ਰੰਥੀ, ਨਾਇਬ ਸਿੰਘ, ਜ਼ੈਲਦਾਰ ਮੱਸਾ ਸਿੰਘ ਸਰਾਂ, ਸਾਬਕਾ ਪੰਚ ਦਰਸ਼ਨ ਸਿੰਘ ਧਾਲੀਵਾਲ, ਰਾਜਪਾਲ ਸਿੰਘ ਗੁਰਥੜੀ, ਨਾਇਬ ਸਿੰਘ, ਨਿਰਦੇਵ ਸਿੰਘ ਔਲਖ, ਪ੍ਰਧਾਨ ਮੰਦਰ ਸਿੰਘ, ਜਗਜੀਤ ਸਿੰਘ ਸਰਾਂ, ਬਾਦਲ ਢਿੱਲੋਂ, ਬੋਘਾ ਸਿੰਘ ਵਾਂਦਰ, ਗੁਰਦੀਪ ਸਿੰਘ, ਮਨਦੀਪ ਸਿੰਘ, ਚਰਨਾ ਸਿੰਘ ਅਤੇ ਮਹਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਿਵਲ ਹਸਪਤਾਲ ਵਿਖੇ ਸਫ਼ਾਈ ਸੇਵਕਾਂ ਨੇ ਲਗਾਇਆ ਧਰਨਾ ਅਗਲੀ ਖ਼ਬਰ ਸਾਇੰਸ ਪ੍ਰਦਰਸ਼ਨੀ ਮੁਕਾਬਲਿਆਂ ’ਚ ਸੇਂਟ ਜ਼ੇਵੀਅਰਜ ਸਕੂਲ ਨੇ ਕੀਤਾ ਓਵਰਆਲ ਟਰਾਫ਼ੀ ’ਤੇ ਕਬਜ਼ਾ
Ad Position 24