6 ਨੰਬਰ ਫਾਰਮ ਭਰ ਕੇ ਬਣਾਈ ਜਾ ਸਕਦੀ ਹੈ ਨਵੀਂ ਵੋਟ ਨਰੂਆਣਾ ਵਿਖੇ ਵੋਟਰ ਜਾਗਰੂਕਤਾ ਅਭਿਆਨ ਤਹਿਤ ਪ੍ਰੋਗਰਾਮ ਕਰਵਾਇਆ
ਬਠਿੰਡਾ, 18 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਵੀਪ ਗਤੀਵਿਧੀਆਂ ਤਹਿਤ ਸਹਾਇਕ ਸਵੀਪ ਨੋਡਲ ਅਫ਼ਸਰ ਸੁਭਾਸ਼ ਚੰਦ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਸਵੀਪ ਟੀਮ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਨਰੂਆਣਾ ਵਿਖੇ ਵੋਟਰ ਜਾਗਰੂਕਤਾ ਅਭਿਆਨ ਤਹਿਤ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਪ੍ਰੋਗਰਾਮ ਦੌਰਾਨ ਸੁਭਾਸ਼ ਚੰਦ ਨੇ ਦੱਸਿਆ ਕਿ ਕਿਵੇਂ ਇੱਕ-ਇੱਕ ਵੋਟ ਕੀਮਤੀ ਹੈ।
ਬਠਿੰਡਾ, 18 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਵੀਪ ਗਤੀਵਿਧੀਆਂ ਤਹਿਤ ਸਹਾਇਕ ਸਵੀਪ ਨੋਡਲ ਅਫ਼ਸਰ ਸੁਭਾਸ਼ ਚੰਦ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਸਵੀਪ ਟੀਮ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਨਰੂਆਣਾ ਵਿਖੇ ਵੋਟਰ ਜਾਗਰੂਕਤਾ ਅਭਿਆਨ ਤਹਿਤ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਪ੍ਰੋਗਰਾਮ ਦੌਰਾਨ ਸੁਭਾਸ਼ ਚੰਦ ਨੇ ਦੱਸਿਆ ਕਿ ਕਿਵੇਂ ਇੱਕ-ਇੱਕ ਵੋਟ ਕੀਮਤੀ ਹੈ। ਉਨ੍ਹਾਂ ਕਿਹਾ ਕਿ ਵੋਟਰ ਦੀ ਇੱਕ ਵੋਟ ਦੇਸ਼ ਦਾ ਭਵਿੱਖ ਤੈਅ ਕਰਦੀ ਹੈ। ਉਨ੍ਹਾਂ ਨੇ ਦੱਸਿਆ ਕਿ ਕਿਸ ਤਰ੍ਹਾਂ ਉਹ 6 ਨੰਬਰ ਫਾਰਮ ਆਫਲਾਈਨ ਜਾਂ ਆਨਲਾਈਨ ਭਰ ਕੇ ਨਵੀਂ ਵੋਟ ਬਣਵਾ ਸਕਦੇ ਹਨ। ਨਵੇਂ ਵੋਟ ਬਣਵਾਉਣ ਲਈ ਜ਼ਰੂਰੀ ਦਸਤਾਵੇਜ਼ਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਦੱਸਿਆ ਗਿਆ ਕਿ ਫਾਰਮ ਨੰਬਰ 8 ਦੀ ਵਰਤੋਂ ਕਰਕੇ ਵੋਟਰ ਆਪਣੇ ਵੋਟ ਦੇ ਵੇਰਵਿਆਂ ਵਿਚ ਸੋਧ ਕਰ ਸਕਦੇ ਹਨ ਅਤੇ ਵੋਟ ਇਕ ਜਗ੍ਹਾ ਤੋਂ ਦੂਸਰੀ ਜਗ੍ਹਾ ਵੋਟ ਤਬਦੀਲ ਵੀ ਕਰ ਸਕਦੇ ਹਨ। ਇਹ ਸਾਰੇ ਕੰਮ ਆਨਲਾਈਨ ਆਫਲਾਈਨ ਦੋਵੇਂ ਤਰੀਕੇ ਨਾਲ ਹੋ ਸਕਦੇ ਹਨ। ਇਸ ਮੌਕੇ ਸਵੀਪ ਟੀਮ ਮੈਂਬਰ ਨੀਰੂ ਚਾਵਲਾ ਅਤੇ ਜਗਦੀਪ ਸਿੰਘ ਦੀ ਅਗਵਾਈ ਵਿਚ ਪੋਸਟਰ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ। ਪੋਸਟਰ ਅਤੇ ਭਾਸ਼ਣ ਮੁਕਾਬਲੇ ਵਿਚ 14 ਵਿਦਿਆਰਥੀਆਂ ਨੇ ਭਾਗ ਲਿਆ ਅਤੇ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਅਤੇ ਚੰਗੀ ਕਾਰਗੁਜ਼ਾਰੀ ਦਿਖਾਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਦੀਪਕ ਸਿੰਗਲਾ ਤੋਂ ਇਲਾਵਾ ਸਕੂਲ ਪ੍ਰਿੰਸੀਪਲ, ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।