ਹੈਰੋਇਨ ਬਰਾਮਦਗੀ ਦੇ ਕੇਸਾਂ ’ਚ ਅਦਾਲਤ ਵਲੋਂ ਪੰਜ ਵਿਅਕਤੀਆਂ ਨੂੰ 10-10 ਸਾਲ ਦੀ ਕੈਦ
ਬਠਿੰਡਾ, 18 ਅਕਤੂਬਰ (ਵੀਰਪਾਲ ਸਿੰਘ)- ਬਠਿੰਡਾ ਦੀ ਅਦਾਲਤ ਵਲੋਂ ਤਿੰਨ ਸਾਲ ਪੁਰਾਣੇ ਹੈਰੋਇਨ ਬਰਾਮਦਗੀ ਦੇ ਕੇਸਾਂ ਵਿਚ ਪੰਜ ਵਿਅਕਤੀਆਂ ਨੂੰ 10-10 ਸਾਲਾਂ ਦੀ ਕੈਦ ਅਤੇ ਇਕ-ਇਕ ਲੱਖ ਰੁਪਏ ਜੁਰਮਾਨਾ ਲਗਾਇਆ ਗਿਆ। ਇਨ੍ਹਾਂ ਮਾਮਲਿਆਂ ’ਚੋਂ ਸੀ.
ਬਠਿੰਡਾ, 18 ਅਕਤੂਬਰ (ਵੀਰਪਾਲ ਸਿੰਘ)- ਬਠਿੰਡਾ ਦੀ ਅਦਾਲਤ ਵਲੋਂ ਤਿੰਨ ਸਾਲ ਪੁਰਾਣੇ ਹੈਰੋਇਨ ਬਰਾਮਦਗੀ ਦੇ ਕੇਸਾਂ ਵਿਚ ਪੰਜ ਵਿਅਕਤੀਆਂ ਨੂੰ 10-10 ਸਾਲਾਂ ਦੀ ਕੈਦ ਅਤੇ ਇਕ-ਇਕ ਲੱਖ ਰੁਪਏ ਜੁਰਮਾਨਾ ਲਗਾਇਆ ਗਿਆ। ਇਨ੍ਹਾਂ ਮਾਮਲਿਆਂ ’ਚੋਂ ਸੀ.ਆਈ.ਏ. ਸਟਾਫ਼-1 ਪੁਲਿਸ ਪਾਰਟੀ ਵਲੋਂ ਤਲਵੰਡੀ ਸਾਬੋ ਤੋਂ ਜਗਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਵਾਸੀ ਭਾਗੀਵਾਂਦਰ ਨੂੰ 22 ਜੂਨ 2023 ਨੂੰ ਗ੍ਰਿਫ਼ਤਾਰ ਕਰਕੇ ਮੁਕੱਦਮਾ ਦਰਜ ਕੀਤਾ ਗਿਆ ਸੀ। ਅਗਲੇ ਮਾਮਲੇ ਵਿਚ ਨਵਦੀਪ ਸਿੰਘ ਵਾਸੀ ਬਠਿੰਡਾ, ਰਕੇਸ਼ ਕੁਮਾਰ ਵਾਸੀ ਬਠਿੰਡਾ, ਲਵਪ੍ਰੀਤ ਸਿੰਘ ਵਾਸੀ ਜੰਡਵਾਲਾ ਨੂੰ ਲਿੰਕਾ ਦੀ ਕੜੀ ਅਧੀਨ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਤੋਂ ਇਲਾਵਾ ਸੁਖਦੇਵ ਸਿੰਘ ਨਾਮੀ ਵਿਅਕਤੀ ਨੂੰ ਵੀ ਮੁਕੱਦਮੇ ਵਿਚ ਨਾਮਜ਼ਦ ਕਰਕੇ ਉਸ ਪਾਸੋਂ 40 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਸੀ। ਬਠਿੰਡਾ ਦੀ ਅਦਾਲਤ ਵਲੋਂ ਇਨ੍ਹਾਂ ਵਿਅਕਤੀਆਂ ’ਤੇ ਦਰਜ ਕੇਸਾਂ ਦੀ ਸੁਣਵਾਈ ਕਰਦੇ ਹੋਏ 18.9.2026 ਨੂੰ 10-10 ਸਾਲਾਂ ਦੀ ਕੈਦ ਅਤੇ ਇਕ-ਇਕ ਲੱਖ ਰੁਪਇਆ ਜੁਰਮਾਨਾ ਲਗਾਇਆ ਗਿਆ ਹੈ। ਇਸ ਮਾਮਲੇ ਵਿਚ ਸੁਖਦੇਵ ਸਿੰਘ ਨਾਮੀ ਵਿਅਕਤੀ ਨੂੰ ਅਦਾਲਤ ਵਲੋਂ ਭਗੌੜਾ ਕਰਾਰ ਦਿੱਤਾ ਗਿਆ ਹੈ।