19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਹਿਰਾਸਤ ’ਚ ਲਏ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਆਗੂ ਜੇਲ੍ਹ ’ਚ ਭੇਜਣ ਬਾਅਦ ਜ਼ਮਾਨਤ ‘ਤੇ ਰਿਹਾਅ

ਬਠਿੰਡਾ, 18 ਅਕਤੂਬਰ (ਪੱਤਰ ਪ੍ਰੇਰਕ)- ਪਰਵਿੰਦਰ ਸਿੰਘ ਝੋਟਾ ਦਾ ਕਤਲ ਕਰਨ ਖਿਲਾਫ ਹੋ ਰਹੇ ਰੋਸ ਪ੍ਰਦਰਸ਼ਨਾਂ ’ਚ ਹਿੱਸਾ ਲੈਣ ਤੋਂ ਰੋਕਣ ਲਈ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਆਗੂਆਂ ਨੂੰ ਬਠਿੰਡਾ ਪੁਲਿਸ ਨੇ 14 ਅਕਤੂਬਰ ਨੂੰ ਗ੍ਰਿਫ਼ਤਾਰ ਕਰ ਲਿਆ ਸੀ, ਜਿਨ੍ਹਾਂ ‘ਚੋਂ ਕੁਝ ਨੂੰ ਸ਼ਾਮ ਨੂੰ ਜੇਲ੍ਹ ਭੇਜ ਦਿੱਤਾ ਗਿਆ, ਜਦਕਿ ਕੁਝ ਆਗੂ ਜ਼ਮਾਨਤ ਉਪਰ ਰਿਹਾਅ ਕਰ ਦਿੱਤੇ ਗਏ। ਇਨ੍ਹਾਂ ਆਗੂਆਂ ‘ਚ ਸ਼ਾਮਿਲ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਬਰਾੜ, ਜ਼ਿਲ੍ਹਾ ਉੱਪ-ਪ੍ਰਧਾਨ ਡਾ.

Ad Position 21
No active advertisement
ਅਜੀਤ ਡੈਸਕ 19-10-2026
ਬਠਿੰਡਾ, 18 ਅਕਤੂਬਰ (ਪੱਤਰ ਪ੍ਰੇਰਕ)- ਪਰਵਿੰਦਰ ਸਿੰਘ ਝੋਟਾ ਦਾ ਕਤਲ ਕਰਨ ਖਿਲਾਫ ਹੋ ਰਹੇ ਰੋਸ ਪ੍ਰਦਰਸ਼ਨਾਂ ’ਚ ਹਿੱਸਾ ਲੈਣ ਤੋਂ ਰੋਕਣ ਲਈ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਆਗੂਆਂ ਨੂੰ ਬਠਿੰਡਾ ਪੁਲਿਸ ਨੇ 14 ਅਕਤੂਬਰ ਨੂੰ ਗ੍ਰਿਫ਼ਤਾਰ ਕਰ ਲਿਆ ਸੀ, ਜਿਨ੍ਹਾਂ ‘ਚੋਂ ਕੁਝ ਨੂੰ ਸ਼ਾਮ ਨੂੰ ਜੇਲ੍ਹ ਭੇਜ ਦਿੱਤਾ ਗਿਆ, ਜਦਕਿ ਕੁਝ ਆਗੂ ਜ਼ਮਾਨਤ ਉਪਰ ਰਿਹਾਅ ਕਰ ਦਿੱਤੇ ਗਏ। ਇਨ੍ਹਾਂ ਆਗੂਆਂ ‘ਚ ਸ਼ਾਮਿਲ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਬਰਾੜ, ਜ਼ਿਲ੍ਹਾ ਉੱਪ-ਪ੍ਰਧਾਨ ਡਾ. ਪ੍ਰਗਟ ਸਿੰਘ ਵਿਰਕ, ਜਨਰਲ ਸਕੱਤਰ ਗੁਰਤੇਜ ਸਿੰਘ ਫ਼ੌਜੀ ਅਤੇ ਬਠਿੰਡਾ ਦਿਹਾਤੀ ਤੋਂ ਆਗੂ ਹਰਮੰਦਰ ਸਿੰਘ ਗੁਲਾਬਗੜ ਨੂੰ ਲਗਾਤਾਰ ਦੋ ਦਿਨ ਥਾਣਿਆਂ ਵਿਚ ਬੰਦ ਰੱਖਿਆ ਗਿਆ ਤੇ ਆਖ਼ਰ ਦੂਜੇ ਦਿਨ ਸ਼ਾਮ ਨੂੰ ਚਮਕੌਰ ਸਿੰਘ ਬਰਾੜ ਅਤੇ ਹਰਮੰਦਰ ਸਿੰਘ ਗੁਲਾਬਗੜ ਨੂੰ ਐਸ.ਡੀ.ਐਮ ਦੇ ਪੇਸ਼ ਕਰਨ ਉਪਰੰਤ ਮੌਕੇ ‘ਤੇ ਜ਼ਮਾਨਤ ‘ਤੇ ਛੱਡ ਦਿੱਤਾ ਗਿਆ, ਜਦਕਿ ਡਾ. ਪ੍ਰਗਟ ਸਿੰਘ ਵਿਰਕ ਅਤੇ ਗੁਰਤੇਜ ਸਿੰਘ ਫ਼ੌਜੀ ਨੂੰ ਕੇਂਦਰੀ ਜੇਲ੍ਹ ਬਠਿੰਡਾ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ, ਜਿੱਥੋਂ ਦੋਵਾਂ ਨੂੰ ਕੁਝ ਘੰਟਿਆਂ ਬਾਅਦ ਜ਼ਮਾਨਤ ਉਪਰ ਰਿਹਾਅ ਕਰ ਦਿੱਤਾ ਗਿਆ। ਰਿਹਾਈ ਉਪਰੰਤ ਆਪਣੇ ਘਰ ਪੁੱਜੇ ਡਾ. ਪ੍ਰਗਟ ਸਿੰਘ ਵਿਰਕ ਨੇ ਪੁਲਿਸ ‘ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਜੇਲ੍ਹ ਭੇਜਣ ਤੋਂ ਪਹਿਲਾਂ ਕਿਸੇ ਅਦਾਲਤ ਜਾਂ ਸਮਰੱਥ ਅਧਿਕਾਰੀ ਐਸ.ਡੀ.ਐੱਮ. ਵਗ਼ੈਰਾ ਕੋਲ ਪੇਸ਼ ਕਰਨ ਦੀ ਬਜਾਏ ਮੈਡੀਕਲ ਕਰਵਾਉਣ ਉਪਰੰਤ ਸਿੱਧਾ ਜੇਲ੍ਹ ਭੇਜ ਦਿੱਤਾ ਗਿਆ, ਜਦਕਿ ਬਾਕੀ ਆਗੂ ਐਸ.ਡੀ.ਐਮ. ਕੋਲ ਪੇਸ਼ ਕੀਤੇ ਗਏ ਤੇ ਉਨ੍ਹਾਂ ਨੂੰ ਮੌਕੇ ‘ਤੇ ਸਮਰੱਥ ਅਧਿਕਾਰੀ ਨੇ ਜ਼ਮਾਨਤ ਦੇ ਦਿੱਤੀ। ਉਨ੍ਹਾਂ ਕਿਹਾ ਕਿ ਪੁਲਿਸ ਨੇ ਅਜਿਹਾ ਕਰਕੇ ਕਾਨੂੰਨ ਦੀ ਉਲੰਘਣਾ ਕੀਤੀ ਹੈ, ਜਿਸ ਵਿਰੁੱਧ ਉਹ ਅਦਾਲਤ ਦਾ ਦਰਵਾਜਾ ਖੜਕਾਉਣਗੇ।
Ad Position 22
No active advertisement
ਪਿਛਲੀ ਖ਼ਬਰ ਬੋਰਡ ਪ੍ਰੀਖਿਆਵਾਂ ਫ਼ੀਸਾਂ ’ਚ ਕੀਤਾ ਵਾਧਾ ਤੁਰੰਤ ਵਾਪਸ ਲਿਆ ਜਾਵੇ- ਡੀ.ਟੀ.ਐੱਫ ਅਗਲੀ ਖ਼ਬਰ ਮਾਤਾ ਸਾਹਿਬ ਕੌਰ ਗਰਲਜ ਕਾਲਜ ਦੀਆਂ ਵਿਦਿਆਰਥਣਾਂ ਨੇ ਜ਼ੋਨਲ ਯੁਵਕ ਮੇਲੇ ’ਚੋਂ ਓਵਰਆਲ ਤੀਜਾ ਸਥਾਨ ਹਾਸਿਲ ਕੀਤਾ
Ad Position 24